Indecent Video Case: ਅਸ਼ਲੀਲ ਵੀਡੀਓ ਮਾਮਲੇ ‘ਚ NCSC ਨੇ ਮੰਤਰੀ ਲਾਲ ਚੰਦ ਕਟਾਰੂਚਕ ਨੂੰ ਭੇਜਿਆ ਤੀਜਾ ਨੋਟਿਸ, 12 ਜੂਨ ਤੱਕ ਜਵਾਬ ਦੇਣ ਦਾ ਹੁਕਮ
ਰਾਜਪਾਲ ਨੇ ਮੰਤਰੀ ਕਟਾਰੁਚੱਕ ਦੇ ਮਾਮਲੇ ਨੂੰ ਗੰਭੀਰ ਦੱਸਿਆ ਹੈ। ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਾਰੂਚੱਕ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕਰ ਚੁੱਕੇ ਹਨ। ਉੱਧਰ, ਵਿਰੋਧੀ ਧਿਰ ਦੇ ਆਗੂ ਵੀ ਇਸ ਮਾਮਲੇ ਵਿੱਚ ਕਾਰਵਾਈ ਦੀ ਮੰਗ ਕਰ ਰਹੇ ਹਨ।
ਅਸ਼ਲੀਲ ਵੀਡੀਓ ਦੇ ਮਾਮਲੇ ਵਿੱਚ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੂੰ ਨੈਸ਼ਨਲ ਕਮਿਸ਼ਨ ਫਾਰ ਸ਼ੈਡਿਊਲ ਕਾਸਟਸ (NCSC)ਨੇ ਤੀਜਾ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਐਨਸੀਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਸਰਕਾਰ ਨੂੰ ਪੂਰੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਲਈ 12 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। NCSC ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਪੀੜਤ ਦਾ ਬਿਆਨ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਰਿਕਾਰਡ ਕੀਤਾ ਜਾਵੇ ਅਤੇ ਤੁਰੰਤ ਸੁਰੱਖਿਆ ਪ੍ਰਦਾਨ ਕਰਵਾਈ ਜਾਵੇ।
12 ਜੂਨ ਤੱਕ ਮੰਗੀ ਰਿਪੋਰਟ
ਤੀਜੇ ਨੋਟਿਸ ਵਿੱਚ, NCSC ਨੇ ਰਾਜ ਸਰਕਾਰ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ ਅਤੇ ਡੀਆਈਜੀ ਨੂੰ ਨੋਟਿਸ ਜਾਰੀ ਕੀਤਾ ਹੈ। ਬਾਰਡਰ ਰੇਂਜ ਅੰਮ੍ਰਿਤਸਰ ਨੂੰ ਤੁਰੰਤ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਨਿੱਜੀ ਤੌਰ ਤੇ ਪੀੜਤ ਵਿਅਕਤੀ ਦੇ ਬਿਆਨ ਦਰਜ ਕਰਨ ਅਤੇ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ 12 ਜੂਨ ਤੱਕ ਕਾਰਵਾਈ ਦੀ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ।
ਠੋਸ ਕਾਰਵਾਈ ਨਹੀਂ ਕਰ ਰਹੀ ਸੂਬਾ ਸਰਕਾਰ – ਸਾਂਪਲਾ
ਪੀੜਤ ਨੂੰ ਨਿਆਂ ਅਤੇ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੰਜਾਬ ਸਰਕਾਰ ਦੀ ਦੇਰੀ ਤੇ NCSC ਦੇ ਪ੍ਰਧਾਨ ਵਿਜੇ ਸਾਂਪਲਾ (Vijay Sampla) ਨੇ ਕਿਹਾ, ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਹ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਵਸਨੀਕਾਂ ਨੂੰ ਨਿਆਂ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਢਿੱਲੀ ਅਤੇ ਬੇਰੁਖੀ ਵਾਲੀ ਪਹੁੰਚ ਨੂੰ ਦਰਸਾਉਂਦਾ ਹੈ। ਹੁਣ ਮੁੜ ਸੂਬਾ ਸਰਕਾਰ ਨੂੰ ਕਾਰਵਾਈ ਦੀ ਰਿਪੋਰਟ 12 ਜੂਨ ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ, ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਪੀੜਤਾ ਦੇ ਬਿਆਨ ਤੁਰੰਤ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਵਿਅਕਤੀਗਤ ਤੌਰ ‘ਤੇ ਦਰਜ ਕੀਤੇ ਜਾਣ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ