ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Manpreet Badal ਨੇ ਨਿੱਜੀ ਮੀਟਿੰਗ ਕਹਿ ਕੇ ਮੀਡੀਆ ਨੂੰ ਕਵਰੇਜ ਤੋਂ ਰੋਕਿਆ, ਮੰਗੀ ਮੁਆਫੀ

BJP Meeting: ਜਿਲ੍ਹਾਂ ਜਲੰਧਰ ਦਿਹਾਤੀ ਦੱਖਣੀ ਦੀ ਮੀਟਿੰਗ ਮੰਡਲ ਸ਼ਾਹਕੋਟ ਵਿਖੇ ਰੱਖੀ ਗਈ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਬਾਦਲ ਜਦੋਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨਾਂ ਵੱਲੋਂ ਇਹ ਕਹਿ ਕੇ ਕਿ ਇਹ ਸਾਡੀ ਨਿੱਜੀ ਮੀਟਿੰਗ ਹੈ, ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕ ਦਿੱਤਾ ਗਿਆ ।

Follow Us
davinder-kumar-jalandhar
| Published: 04 Apr 2023 13:11 PM

ਜਲੰਧਰ ਨਿਊਜ: ਹਲਕਾ ਸ਼ਾਹਕੋਟ ਵਿਖੇ ਭਾਜਪਾ ਦੀ ਚੱਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵੱਲੋਂ ਮੀਡੀਆ ਨੂੰ ਕਵਰੇਜ਼ ਕਰਨ ਤੋਂ ਰੋਕਣ ਤੋਂ ਬਾਅਦ ਉੱਥੇ ਵਿਵਾਦ ਖੜਾ ਹੋ ਗਿਆ। ਮਨਪ੍ਰੀਤ ਬਾਦਲ ਨੇ ਮੀਟਿੰਗ ਨੂੰ ਪਾਰਟੀ ਦੀ ਨਿੱਜੀ ਬੈਠਕ ਕਹਿ ਕੇ ਮੀਡੀਆ ਨੂੰ ਇਸ ਦੀ ਕਵਰੇਜ ਕਰਨ ਤੋਂ ਰੋਕ ਦਿੱਤਾ ਸੀ, ਜਦਕਿ ਸਥਾਨਕ ਭਾਜਪਾ ਆਗੂਆਂ ਵੱਲੋਂ ਖਾਸ ਤੌਰ ਤੇ ਪੱਤਰਕਾਰਾਂ ਨੂੰ ਮੀਟਿੰਗ ਦੀ ਕਵਰੇਜ਼ ਲਈ ਬੁਲਾਇਆ ਗਿਆ ਸੀ। ਹਾਲਾਂਕਿ ਬਾਅਦ ਚ ਪੱਤਰਕਾਰਾਂ ਵੱਲੋਂ ਵਿਰੋਧ ਜਤਾਉਣ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਮੁਆਫ਼ੀ ਵੀ ਮੰਗ ਲਈ ।

ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਹੋਣ ਵਾਲੀ ਜਿ਼ਮਣੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸਾਬਕਾ ਖਜ਼ਾਨਾਂ ਮੰਤਰੀ ਅਤੇ ਭਾਜਪਾ ਆਗੂ ਪਾਰਟੀ ਹਾਈਕਮਾਂਡ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ।

ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਤੋਂ ਮੰਗੀ ਮੁਆਫੀ

ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਕਿ ਮੀਡੀਆ ਨੂੰ ਸੱਦਾ ਦੇਣ ਵੇਲ੍ਹ ਇਹ ਸਭ ਨਹੀਂ ਦੱਸਿਆ ਗਿਆ ਸੀ। ਮਨਪ੍ਰੀਤ ਬਾਦਲ ਪੱਤਰਕਾਰਾਂ ਦੇ ਇਸ ਸਵਾਲ ਦਾ ਜਵਾਬ ਨਹੀਂ ਦੇ ਸਕੇ ਅਤੇ ਮੁਆਫੀ ਮੰਗਦਿਆਂ ਆਪਣੀ ਗੱਲ ਖਤਮ ਕਰ ਦਿੱਤੀ । ਇਸ ਦੌਰਾਨ ਮੀਟਿੰਗ ‘ਚ ਮੌਜੂਦ ਕੁੱਝ ਭਾਜਪਾ ਆਗੂਆਂ ਨੇ ਵੀ ਮਨਪ੍ਰੀਤ ਬਾਦਲ ਦੇ ਪੱਤਰਕਾਰਾਂ ਪ੍ਰਤੀ ਇਸ ਰਵਈਏ ਨੂੰ ਗਲਤ ਦੱਸਿਆ। ਜਦੋਂ ਉਨਾਂ ਨੂੰ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨਾਂ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।

ਜਿਕਰਯੋਗ ਹੈ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ । ਮਨਪ੍ਰੀਤ ਸਿੰਘ ਬਾਦਲ ਵੀ ਇਸੇ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ । ਉਨ੍ਹਾਂ ਵੱਲੋਂ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ ਅਤੇ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਗੂਆਂ ਅਤੇ ਵਰਕਰਾਂ ਵਿੱਚ ਜੋਸ਼ ਭਰਿਆ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...