Manpreet Badal ਨੇ ਨਿੱਜੀ ਮੀਟਿੰਗ ਕਹਿ ਕੇ ਮੀਡੀਆ ਨੂੰ ਕਵਰੇਜ ਤੋਂ ਰੋਕਿਆ, ਮੰਗੀ ਮੁਆਫੀ

davinder-kumar-jalandhar
Published: 

04 Apr 2023 13:11 PM

BJP Meeting: ਜਿਲ੍ਹਾਂ ਜਲੰਧਰ ਦਿਹਾਤੀ ਦੱਖਣੀ ਦੀ ਮੀਟਿੰਗ ਮੰਡਲ ਸ਼ਾਹਕੋਟ ਵਿਖੇ ਰੱਖੀ ਗਈ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਬਾਦਲ ਜਦੋਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨਾਂ ਵੱਲੋਂ ਇਹ ਕਹਿ ਕੇ ਕਿ ਇਹ ਸਾਡੀ ਨਿੱਜੀ ਮੀਟਿੰਗ ਹੈ, ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕ ਦਿੱਤਾ ਗਿਆ ।

Loading video
Follow Us On
ਜਲੰਧਰ ਨਿਊਜ: ਹਲਕਾ ਸ਼ਾਹਕੋਟ ਵਿਖੇ ਭਾਜਪਾ ਦੀ ਚੱਲਦੀ ਮੀਟਿੰਗ ਦੌਰਾਨ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਵੱਲੋਂ ਮੀਡੀਆ ਨੂੰ ਕਵਰੇਜ਼ ਕਰਨ ਤੋਂ ਰੋਕਣ ਤੋਂ ਬਾਅਦ ਉੱਥੇ ਵਿਵਾਦ ਖੜਾ ਹੋ ਗਿਆ। ਮਨਪ੍ਰੀਤ ਬਾਦਲ ਨੇ ਮੀਟਿੰਗ ਨੂੰ ਪਾਰਟੀ ਦੀ ਨਿੱਜੀ ਬੈਠਕ ਕਹਿ ਕੇ ਮੀਡੀਆ ਨੂੰ ਇਸ ਦੀ ਕਵਰੇਜ ਕਰਨ ਤੋਂ ਰੋਕ ਦਿੱਤਾ ਸੀ, ਜਦਕਿ ਸਥਾਨਕ ਭਾਜਪਾ ਆਗੂਆਂ ਵੱਲੋਂ ਖਾਸ ਤੌਰ ਤੇ ਪੱਤਰਕਾਰਾਂ ਨੂੰ ਮੀਟਿੰਗ ਦੀ ਕਵਰੇਜ਼ ਲਈ ਬੁਲਾਇਆ ਗਿਆ ਸੀ। ਹਾਲਾਂਕਿ ਬਾਅਦ ਚ ਪੱਤਰਕਾਰਾਂ ਵੱਲੋਂ ਵਿਰੋਧ ਜਤਾਉਣ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਮੁਆਫ਼ੀ ਵੀ ਮੰਗ ਲਈ । ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਹੋਣ ਵਾਲੀ ਜਿ਼ਮਣੀ ਚੋਣ ਸਬੰਧੀ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸਾਬਕਾ ਖਜ਼ਾਨਾਂ ਮੰਤਰੀ ਅਤੇ ਭਾਜਪਾ ਆਗੂ ਪਾਰਟੀ ਹਾਈਕਮਾਂਡ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੂੰ ਹਲਕਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ।

ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਤੋਂ ਮੰਗੀ ਮੁਆਫੀ

ਪੱਤਰਕਾਰਾਂ ਵੱਲੋਂ ਸਵਾਲ ਪੁੱਛਿਆ ਗਿਆ ਕਿ ਮੀਡੀਆ ਨੂੰ ਸੱਦਾ ਦੇਣ ਵੇਲ੍ਹ ਇਹ ਸਭ ਨਹੀਂ ਦੱਸਿਆ ਗਿਆ ਸੀ। ਮਨਪ੍ਰੀਤ ਬਾਦਲ ਪੱਤਰਕਾਰਾਂ ਦੇ ਇਸ ਸਵਾਲ ਦਾ ਜਵਾਬ ਨਹੀਂ ਦੇ ਸਕੇ ਅਤੇ ਮੁਆਫੀ ਮੰਗਦਿਆਂ ਆਪਣੀ ਗੱਲ ਖਤਮ ਕਰ ਦਿੱਤੀ । ਇਸ ਦੌਰਾਨ ਮੀਟਿੰਗ ‘ਚ ਮੌਜੂਦ ਕੁੱਝ ਭਾਜਪਾ ਆਗੂਆਂ ਨੇ ਵੀ ਮਨਪ੍ਰੀਤ ਬਾਦਲ ਦੇ ਪੱਤਰਕਾਰਾਂ ਪ੍ਰਤੀ ਇਸ ਰਵਈਏ ਨੂੰ ਗਲਤ ਦੱਸਿਆ। ਜਦੋਂ ਉਨਾਂ ਨੂੰ ਮੀਟਿੰਗ ਬਾਰੇ ਪੁੱਛਿਆ ਗਿਆ ਤਾਂ ਉਨਾਂ ਨੇ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਿਕਰਯੋਗ ਹੈ ਕਿ ਜਲੰਧਰ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ । ਮਨਪ੍ਰੀਤ ਸਿੰਘ ਬਾਦਲ ਵੀ ਇਸੇ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ । ਉਨ੍ਹਾਂ ਵੱਲੋਂ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਮੀਟਿੰਗ ਕੀਤੀ ਗਈ ਅਤੇ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਗੂਆਂ ਅਤੇ ਵਰਕਰਾਂ ਵਿੱਚ ਜੋਸ਼ ਭਰਿਆ ਗਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ YouTube video player