ਜਲੰਧਰ ਦੇ ਸੰਤੋਖਪੁਰਾ ‘ਚ ਬਦਮਾਸ਼ਾਂ ਨੇ ਪ੍ਰਾਪਟੀ ਵਿਵਾਦ ਕਾਰਨ ਕੀਤੀ ਫਾਈਰਿੰਗ, ਸੀਸੀਟੀਵੀ ਵੀ ਆਈ ਸਾਹਮਣੇ
ਪੰਜਾਬ ਵਿੱਚ ਅਪਰਾਧ ਵੱਧਦਾ ਹੀ ਜਾ ਰਿਹਾ ਹੈ। ਤੇ ਹੁਣ ਜਲੰਧਰ ਵਿੱਛ ਫਾਈਰਿੰਗ ਕਰਨ ਦੀ ਖਬਰ ਸਾਹਮਣੇ ਆਈ ਹੈ। ਇੱਥੇ ਲੰਮਾ ਪਿੰਡ ਰੋਡ 'ਤੇ ਬੀਐਮਐਸ ਫੈਸ਼ਨ ਦੇ ਮਾਲਕ ਲਕਸ਼ਯ ਵਰਮਾ ਨੇ ਆਪਣੇ ਭਰਾ ਅਤੇ ਦੋਸਤਾਂ ਨਾਲ ਮਿਲ ਕੇ ਗੋਲੀਬਾਰੀ ਕੀਤੀ। ਪ੍ਰਾਪਟੀ ਵਿਵਾਦ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
5 ਰਾਊਂਡ ਕੀਤੇ ਬਦਮਾਸ਼ਾਂ ਨੇ ਫਾਈਰਿੰਗ
ਉਨਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਰੂਬੀ ਅਤੇ ਲਕਸ਼ੈ ਨੇ ਪਿਸਤੌਲ (Pistol) ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਘਟਨਾ ਕੈਮਰੇ ‘ਚ ਕੈਦ ਹੋਣ ਦੇ ਡਰੋਂ BMS ਫੈਸ਼ਨ ਦੇ ਮਾਲਕ ਨੇ ਲਕਸ਼ੈ ਕੈਮਰੇ ਤੋਂ ਥੋੜ੍ਹਾ ਪਿੱਛੇ ਹਟ ਕੇ ਕਰੀਬ 5 ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਮੁਲਜ਼ਮ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਗੋਲੀ ਚੱਲਣ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਸਬੰਧਤ ਥਾਣੇ ‘ਚ ਦਿੱਤੀ।ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਉਕਤ ਪਰਿਵਾਰ ਨੇ ਇਲਜ਼ਾਮ ਲਾਇਆ ਕਿ ਘਟਨਾ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਇੱਕ ਘੰਟੇ ਬਾਅਦ ਪੁੱਜੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਏ.ਐਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ। ਇਸ ਤੋਂ ਬਾਅਦ ਉਸ ਨੇ ਇਸ ਘਟਨਾ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੇ ਏ.ਸੀ.ਪੀ. ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਸਬੰਧੀ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਮਿਲੀ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।7 ਦਿਨ ਪਹਿਲਾਂ ਵੀ ਹੋਇਆ ਸੀ ਹਮਲਾ-ਹਰਸ਼
ਹਰਸ਼ ਸਾਹਨੀ ਨੇ ਇਲਜ਼ਾਮ ਲਾਇਆ ਕਿ 7 ਦਿਨ ਪਹਿਲਾਂ ਵੀ ਉਸ ‘ਤੇ ਹਮਲਾ ਹੋਇਆ ਸੀ। ਉਨਾ ਕਿਹਾ ਕਿ ਬੀਐਮਐਸ ਫੈਸ਼ਨ ਦਾ ਮਾਲਕ ਲਕਸ਼ੈ ਆਪਣੇ ਸਾਥੀਆਂ ਨਾਲ ਸ਼ਰਾਬ ਪੀ ਕੇ ਆਇਆ ਸੀ ਅਤੇ ਉਸ ਦੇ ਘਰ ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੀ ਸ਼ਿਕਾਇਤ ਉਸ ਨੇ ਥਾਣਾ 8 ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਪੁਲਿਸ ਨੇ ਦੋਵਾਂ ਧਿਰਾਂ ਨੂੰ ਸਮਝੌਤਾ ਕਰਵਾ ਲਿਆ ਸੀ। ਇਸ ਘਟਨਾ ਦੇ ਕੁਝ ਦਿਨ ਬਾਅਦ ਹੀ ਬੀਐਮਐਸ ਫੈਸ਼ਨ ਦੇ ਮਾਲਕ ਲਕਸ਼ੈ ਨੇ ਇੱਕ ਵਾਰ ਫਿਰ ਆਪਣੇ ਸਾਥੀਆਂ ਸਮੇਤ ਆ ਕੇ ਗੋਲੀਆਂ ਚਲਾ ਦਿੱਤੀਆਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
