Independence day: ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ‘ਚ 100 ਫੁੱਟ ਉੱਚਾ ਤਿਰੰਗਾ ਲਹਿਰਾਇਆ, 29 ਲੱਖ ਦੀ ਲਾਗਤ ਨਾਲ ਹੋਇਆ ਤਿਆਰ
ਜਲੰਧਰ ਵਿੱਚ 77ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਬਾਬਾ ਸਾਹਿਬ ਚੌਕ ਵਿਖੇ ਐੱਮਪੀ ਸੁਸ਼ੀਲ ਕਰੀਬ 100 ਫੁੱਟ ਉੱਚਾ ਤਿਰੰਗਾ ਲਹਿਰਾਇਆ। ਸਾਂਸਦ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਦਾ ਸਦਕਾ ਹੀ ਸਾਨੂੰ ਇਹ ਆਜ਼ਾਦੀ ਮਿਲੀ ਹੈ।
ਲੋਕਾਂ ਦੀ ਆਵਾਜ਼ ਨੂੰ ਦਬਾਇਆ ਗਿਆ-ਰਿੰਕੂ
ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।ਕੇਂਦਰ ਸਰਕਾਰ (Central Govt) ਸੰਸਦ ਦੇ ਅੰਦਰ ਹੀ ਲੋਕਤੰਤਰ ਦਾ ਕਤਲ ਕਰ ਰਹੀ ਹੈ। ਦੇਸ਼ ਵਿੱਚ ਜਾਤੀ ਅਤੇ ਧਰਮ ਦੇ ਨਾਂ ‘ਤੇ ਹਿੰਸਾ ਹੋ ਰਹੀ ਹੈ, ਮਨੀਪੁਰ ਹਿੰਸਾ ਇਸ ਦੀ ਤਾਜ਼ਾ ਮਿਸਾਲ ਹੈ। ਇਸ ਤੋਂ ਇਲਾਵਾ ਲੋਕਤੰਤਰੀ ਪ੍ਰਣਾਲੀ ਨੂੰ ਠੇਸ ਪਹੁੰਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੰਸਦ ਮੈਂਬਰਾਂ ਨੂੰ ਹੀ ਮੁਅੱਤਲ ਕੀਤਾ ਜਾ ਰਿਹਾ ਹੈ। ਅਜਿਹੇ ਮਾਹੌਲ ਵਿੱਚ ਦੇਸ਼ ਵਾਸੀਆਂ ਦੀ ਏਕਤਾ ਅਤੇ ਅਖੰਡਤਾ ਹੀ ਕੁਰਬਾਨੀਆਂ ਦੇ ਕੇ ਪ੍ਰਾਪਤ ਕੀਤੀ ਇਸ ਆਜ਼ਾਦੀ ਨੂੰ ਕਾਇਮ ਰੱਖ ਸਕਦੀ ਹੈ।ਇਹ ਲੋਕ ਸਨ ਹਾਜ਼ਿਰ
ਇਸ ਮੌਕੇ ਚੇਅਰਪਰਸਨ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ, ਮਨਜੀਤ ਸਿੰਘ ਟੀਟੂ, ਮੇਜਰ ਸਿੰਘ, ਸਾਂਝ ਸਮਾਜ ਵੈਲਫੇਅਰ ਸੁਸਾਇਟੀ ਅਬਾਦਪੁਰਾ ਦੇ ਕਨਵੀਨਰ ਪ੍ਰੇਮਪਾਲ ਦਾਬੇਲੀ, ਚੇਅਰਮੈਨ ਸੁੱਚਾ ਸਿੰਘ, ਉਪ ਚੇਅਰਮੈਨ ਧਰਮਿੰਦਰ ਸਿੰਘ, ਪ੍ਰਧਾਨ ਵਰਿੰਦਰ ਬੰਗਾ, ਕੈਸ਼ੀਅਰ ਰਮੇਸ਼ ਬਾਲੀ ਆਦਿ ਹਾਜ਼ਰ ਸਨ | ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
