AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਖਿਲਾਫ ਖੋਲ੍ਹਿਆ ਮੋਰਚਾ, ਸੰਸਦ ਦੇ ਬਾਹਰ ਬੇੜੀਆਂ ਪਾ ਕੇ ਕੀਤਾ ਪ੍ਰਦਰਸ਼ਨ

ਸੁਸ਼ੀਲ ਰਿੰਕੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ 2024 ਵਿੱਚ ਹੋਣ ਵਾਲੀਆਂ ਲੋਕਸਭਾ ਦੀਆਂ ਚੋਣਾਂ ਵਿੱਚ ਬੀਜੇਪੀ ਨੂੰ ਮੁੜ ਸੱਤਾ ਵਿੱਚ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਬੀਜੇਪੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਖਿਲਾਫ ਖੋਲ੍ਹਿਆ ਮੋਰਚਾ, ਸੰਸਦ ਦੇ ਬਾਹਰ ਬੇੜੀਆਂ ਪਾ ਕੇ ਕੀਤਾ ਪ੍ਰਦਰਸ਼ਨ
davinder-kumar-jalandhar
| Updated On: 11 Aug 2023 19:47 PM IST
Share
ਜਲੰਧਰ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Member of Parliament Sushil Kumar Rinku) ਵੱਲੋਂ ਅੱਜ ਸੰਸਦ ਦੇ ਬਾਹਰ ਗਲ ਵਿੱਚ ਬੇੜੀਆਂ ਪਾਕੇ ਲੋਕਤੰਤਰ ਨੂੰ ਕੇਂਦਰ ਸਰਕਾਰ ਤੋਂ ਆਜ਼ਾਦ ਕਰਵਾਉਣ ਲਈ ਧਰਨਾ ਦਿੱਤਾ ਗਿਆ।ਇਸ ਮੌਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਰਿੰਕੂ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਰਕਾਰ ਵੱਲੋਂ ਵਿਧਾਨਪਾਲਿਕਾ, ਨਿਆਂਪਾਲਿਕਾ, ਕਾਰਜਪਾਲਿਕਾ ਅਤੇ ਲੋਕਤੰਤਰ ਦੇ ਚੌਥੇ ਸਤੰਭ ਪ੍ਰੈਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੋਕਾਂ ਦੀ ਸੰਪੂਰਨ ਆਜ਼ਾਦੀ ਤੇ ਹੰਭਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰੈੱਸ ਵਲੋਂ ਲੋਕਾਂ ਦੀ ਭਲਾਈ ਲਈ ਅਵਾਜ਼ ਉਠਾਈ ਜਾਂਦੀ ਹੈ ਤਾਂ ਉਸਨੂੰ ਦਬਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਂਦੀਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਤੋਂ ਡਰਿਆ ਬੈਠਾ ਹੈ।

ਚੰਗੀ ਗੱਲ ਕਰੋ ਤਾਂ ਕੀਤਾ ਜਾਂਦਾ ਹੈ ਸਸਪੈਂਡ-ਰਿੰਕੂ

ਰਿੰਕੂ ਨੇ ਅੱਗੇ ਕਿਹਾ ਕਿ ਜਦੋਂ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਦੇਸ਼ ਦੇ ਹਿੱਤ ਵਿੱਚ ਕੋਈ ਗੱਲ ਸੰਸਦ ਵਿੱਚ ਕੀਤੀ ਜਾਂਦੀ ਹੈ ਤਾਂ ਉਸ ਨੂੰ ਸੰਸਦ ਤੋਂ ਸਸਪੈਂਡ ਕਰਵਾ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਖੁੱਲੇਆਮ ਮਾਨਯੋਗ ਸੁਪਰੀਮ ਕੋਰਟ (Supreme Court) ਵਲੋਂ ਲੋਕ ਹਿੱਤ ਵਿੱਚ ਲਏ ਜਾਣ ਵਾਲੇ ਫੈਸਲਿਆਂ ਨੂੰ ਵੀ ਲਾਗੂ ਕਰਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾ ਕਿਹਾ ਕਿ ਕੇਂਦਰ ਦੀ ਇਹ ਸਰਕਾਰ ਲੋਕਤੰਤਰ ਦੇ ਹਿੱਤ ਵਿੱਚ ਨਹੀਂ ਹੈ। ਸਾਂਸਦ ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹਾਂ ਵਰਗੀਆ ਰਵੱਈਆ ਅਪਣਾ ਰਹੀ ਹੈ। ਪਰ ਲੋਕ ਸਰਕਾਰ ਦੀ ਤਾਨਾਸ਼ਾਹੀ ਨੂੰ ਵੇਖ ਰਹੇ ਨੇ। ਰਿੰਕੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਸਰਕਾਰ ਨੂੰ ਮੁੜ ਸੱਤਾ ਵਿੱਚ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਆਮ ਆਦਮੀ ਪਾਰਟੀ ਦੀ ਆਵਾਜ਼ ਤੋਂ ਡਰੀ ਕੇਂਦਰ ਸਰਕਾਰ-ਕੰਗ

ਉੱਧਰ ਪੰਜਾਬ ਦੇ ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਕੇਂਦਰ ਸਰਕਾਰ ਨੇ ਜਿਹੜਾ ਰਾਜਸਭਾ ਤੋਂ ਰਾਘਵ ਚੱਢਾ ਨੂੰ ਅਤੇ ਲੋਕ ਸਭਾ ਤੋਂ ਸੁਸ਼ੀਲ ਰਿੰਕੂ ਨੂੰ ਸਸਪੈਂਡ ਕੀਤਾ ਗਿਆ ਹੈ ਉਸਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗ ਨੇ ਟਵੀਟ ਕਰਕੇ ਲਿਖਿਆ ਕਿ ਰਾਜਸਭਾ ਅਤੇ ਲੋਕਸਭਾ ਚ ਆਮ ਆਦਮੀ ਦੀ ਗੂੰਜਦੀ ਆਵਾਜ਼ ਤੋਂ ਕੇਂਦਰ ਸਰਕਾਰ ਡਰ ਗਈ ਹੈ, ਜਿਸ ਕਾਰਨ ਆਪ ਸਾਂਸਦਾਂ ਨੂੰ ਸਸਪੈਂਡ ਕੀਤਾ ਗਿਆ ਹੈ। ਕੰਗ ਨੇ ਅੱਗੇ ਲਿਖਿਆ ਕਿ ਭਾਜਪਾ ਨੂੰ ‘ਆਪ’ ਦੇ ਪ੍ਰਭਾਵ ਦਾ ਖਦਸ਼ਾ ਉਨ੍ਹਾਂ ਨੂੰ ਇਸ ਜੋਸ਼ੀਲੇ, ਨੌਜਵਾਨ ਗੂੰਜ ਨੂੰ ਦਬਾਉਣ ਲਈ ਘਿਣਾਉਣੀਆਂ ਚਾਲਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਾ ਹੈ। ਕੰਗ ਨੇ ਕਿਹਾ ਕਿ ਇਤਿਹਾਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਪਰਿਵਰਤਨ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੀ ਪਰਿਵਰਤਨ ਦੀਆਂ ਲਾਟਾਂ ਨੂੰ ਬਲਦੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...