ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਖਿਲਾਫ ਖੋਲ੍ਹਿਆ ਮੋਰਚਾ, ਸੰਸਦ ਦੇ ਬਾਹਰ ਬੇੜੀਆਂ ਪਾ ਕੇ ਕੀਤਾ ਪ੍ਰਦਰਸ਼ਨ

Updated On: 

11 Aug 2023 19:47 PM

ਸੁਸ਼ੀਲ ਰਿੰਕੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ 2024 ਵਿੱਚ ਹੋਣ ਵਾਲੀਆਂ ਲੋਕਸਭਾ ਦੀਆਂ ਚੋਣਾਂ ਵਿੱਚ ਬੀਜੇਪੀ ਨੂੰ ਮੁੜ ਸੱਤਾ ਵਿੱਚ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਬੀਜੇਪੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਖਿਲਾਫ ਖੋਲ੍ਹਿਆ ਮੋਰਚਾ, ਸੰਸਦ ਦੇ ਬਾਹਰ ਬੇੜੀਆਂ ਪਾ ਕੇ ਕੀਤਾ ਪ੍ਰਦਰਸ਼ਨ
Follow Us On

ਜਲੰਧਰ। ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Member of Parliament Sushil Kumar Rinku) ਵੱਲੋਂ ਅੱਜ ਸੰਸਦ ਦੇ ਬਾਹਰ ਗਲ ਵਿੱਚ ਬੇੜੀਆਂ ਪਾਕੇ ਲੋਕਤੰਤਰ ਨੂੰ ਕੇਂਦਰ ਸਰਕਾਰ ਤੋਂ ਆਜ਼ਾਦ ਕਰਵਾਉਣ ਲਈ ਧਰਨਾ ਦਿੱਤਾ ਗਿਆ।ਇਸ ਮੌਕੇ ਆਪਣੇ ਰੋਸ ਦਾ ਪ੍ਰਗਟਾਵਾ ਕਰਦਿਆਂ ਰਿੰਕੂ ਨੇ ਕਿਹਾ ਕਿ ਦੇਸ਼ ਦੀ ਮੌਜੂਦਾ ਸਰਕਾਰ ਵੱਲੋਂ ਵਿਧਾਨਪਾਲਿਕਾ, ਨਿਆਂਪਾਲਿਕਾ, ਕਾਰਜਪਾਲਿਕਾ ਅਤੇ ਲੋਕਤੰਤਰ ਦੇ ਚੌਥੇ ਸਤੰਭ ਪ੍ਰੈਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲੋਕਾਂ ਦੀ ਸੰਪੂਰਨ ਆਜ਼ਾਦੀ ਤੇ ਹੰਭਲਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰੈੱਸ ਵਲੋਂ ਲੋਕਾਂ ਦੀ ਭਲਾਈ ਲਈ ਅਵਾਜ਼ ਉਠਾਈ ਜਾਂਦੀ ਹੈ ਤਾਂ ਉਸਨੂੰ ਦਬਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਂਦੀਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਤੋਂ ਡਰਿਆ ਬੈਠਾ ਹੈ।

ਚੰਗੀ ਗੱਲ ਕਰੋ ਤਾਂ ਕੀਤਾ ਜਾਂਦਾ ਹੈ ਸਸਪੈਂਡ-ਰਿੰਕੂ

ਰਿੰਕੂ ਨੇ ਅੱਗੇ ਕਿਹਾ ਕਿ ਜਦੋਂ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਵਲੋਂ ਦੇਸ਼ ਦੇ ਹਿੱਤ ਵਿੱਚ ਕੋਈ ਗੱਲ ਸੰਸਦ ਵਿੱਚ ਕੀਤੀ ਜਾਂਦੀ ਹੈ ਤਾਂ ਉਸ ਨੂੰ ਸੰਸਦ ਤੋਂ ਸਸਪੈਂਡ ਕਰਵਾ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਖੁੱਲੇਆਮ ਮਾਨਯੋਗ ਸੁਪਰੀਮ ਕੋਰਟ (Supreme Court) ਵਲੋਂ ਲੋਕ ਹਿੱਤ ਵਿੱਚ ਲਏ ਜਾਣ ਵਾਲੇ ਫੈਸਲਿਆਂ ਨੂੰ ਵੀ ਲਾਗੂ ਕਰਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾ ਕਿਹਾ ਕਿ ਕੇਂਦਰ ਦੀ ਇਹ ਸਰਕਾਰ ਲੋਕਤੰਤਰ ਦੇ ਹਿੱਤ ਵਿੱਚ ਨਹੀਂ ਹੈ। ਸਾਂਸਦ ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹਾਂ ਵਰਗੀਆ ਰਵੱਈਆ ਅਪਣਾ ਰਹੀ ਹੈ। ਪਰ ਲੋਕ ਸਰਕਾਰ ਦੀ ਤਾਨਾਸ਼ਾਹੀ ਨੂੰ ਵੇਖ ਰਹੇ ਨੇ।

ਰਿੰਕੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਸਰਕਾਰ ਨੂੰ ਮੁੜ ਸੱਤਾ ਵਿੱਚ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਦਿਆਂ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਆਮ ਆਦਮੀ ਪਾਰਟੀ ਦੀ ਆਵਾਜ਼ ਤੋਂ ਡਰੀ ਕੇਂਦਰ ਸਰਕਾਰ-ਕੰਗ

ਉੱਧਰ ਪੰਜਾਬ ਦੇ ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਕੇਂਦਰ ਸਰਕਾਰ ਨੇ ਜਿਹੜਾ ਰਾਜਸਭਾ ਤੋਂ ਰਾਘਵ ਚੱਢਾ ਨੂੰ ਅਤੇ ਲੋਕ ਸਭਾ ਤੋਂ ਸੁਸ਼ੀਲ ਰਿੰਕੂ ਨੂੰ ਸਸਪੈਂਡ ਕੀਤਾ ਗਿਆ ਹੈ ਉਸਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗ ਨੇ ਟਵੀਟ ਕਰਕੇ ਲਿਖਿਆ ਕਿ ਰਾਜਸਭਾ ਅਤੇ ਲੋਕਸਭਾ ਚ ਆਮ ਆਦਮੀ ਦੀ ਗੂੰਜਦੀ ਆਵਾਜ਼ ਤੋਂ ਕੇਂਦਰ ਸਰਕਾਰ ਡਰ ਗਈ ਹੈ, ਜਿਸ ਕਾਰਨ ਆਪ ਸਾਂਸਦਾਂ ਨੂੰ ਸਸਪੈਂਡ ਕੀਤਾ ਗਿਆ ਹੈ।

ਕੰਗ ਨੇ ਅੱਗੇ ਲਿਖਿਆ ਕਿ ਭਾਜਪਾ ਨੂੰ ‘ਆਪ’ ਦੇ ਪ੍ਰਭਾਵ ਦਾ ਖਦਸ਼ਾ ਉਨ੍ਹਾਂ ਨੂੰ ਇਸ ਜੋਸ਼ੀਲੇ, ਨੌਜਵਾਨ ਗੂੰਜ ਨੂੰ ਦਬਾਉਣ ਲਈ ਘਿਣਾਉਣੀਆਂ ਚਾਲਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਾ ਹੈ। ਕੰਗ ਨੇ ਕਿਹਾ ਕਿ ਇਤਿਹਾਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਪਰਿਵਰਤਨ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੀ ਪਰਿਵਰਤਨ ਦੀਆਂ ਲਾਟਾਂ ਨੂੰ ਬਲਦੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ