AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Independence day: ਜਲੰਧਰ ‘ਚ ਤਿਰੰਗੇ ਨੂੰ ਲੈ ਕੇ ਸਰਕਾਰੀ ਹੁਕਮ, ਅਫਸਰ ਸੇਲਜ਼ਮੈਨ ਬਣਕੇ ਵੇਚਣਗੇ ਝੰਡੇ

ਸਰਕਾਰੀ ਹੁਕਮਾਂ ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ 32 ਹਜ਼ਾਰ ਝੰਡੇ ਭੇਜੇ ਹਨ ਅਤੇ ਵੱਡੇ ਆਕਾਰ ਦੇ ਝੰਡੇ ਨੂੰ 25 ਰੁਪਏ ਅਤੇ ਛੋਟੇ ਆਕਾਰ ਦੇ ਝੰਡੇ ਨੂੰ 18 ਰੁਪਏ ਵਿੱਚ ਵੇਚਣ ਲਈ ਕਿਹਾ ਹੈ। ਅਧਿਕਾਰੀਆਂ ਨੂੰ ਵੀ ਇਸ ਲਈ ਆਪਣੀ ਜੇਬ ਵਿੱਚੋਂ ਪੈਸੇ ਦੇਣ ਲਈ ਕਿਹਾ ਗਿਆ ਹੈ।

Independence day: ਜਲੰਧਰ 'ਚ ਤਿਰੰਗੇ ਨੂੰ ਲੈ ਕੇ ਸਰਕਾਰੀ ਹੁਕਮ, ਅਫਸਰ ਸੇਲਜ਼ਮੈਨ ਬਣਕੇ ਵੇਚਣਗੇ ਝੰਡੇ
davinder-kumar-jalandhar
| Updated On: 12 Aug 2023 20:20 PM IST
Share
ਜਲੰਧਰ। ਦੇਸ਼ 15 ਅਗਸਤ ਨੂੰ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਉਣ ਜਾ ਰਿਹਾ ਹੈ। ਇਸ ਦੇ ਲਈ ਹਰ ਘਰ ਵਿੱਚ ਤਿਰੰਗਾ ਝੰਡਾ (National flag) ਵੀ ਲਹਿਰਾਇਆ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਹਰ ਘਰ ਵਿੱਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਤਹਿਤ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੇ ਸਰਕਾਰੀ ਅਧਿਕਾਰੀਆਂ ਦੀਆਂ ਜੇਬਾਂ ‘ਤੇ ਵੀ ਬੋਝ ਪਾਇਆ ਹੈ। ਸਰਕਾਰ ਦੇ ਇਸ ਫੈਸਲੇ ਦਾ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਨੇ ਹੁਕਮ ਜਾਰੀ ਕਰਕੇ ਜਲੰਧਰ (Jalandhar) ਵਿੱਚ ਸਰਕਾਰੀ ਅਧਿਕਾਰੀਆਂ ਨੂੰ 25 ਅਤੇ 18 ਰੁਪਏ ਵਿੱਚ ਤਿਰੰਗੇ ਝੰਡੇ ਲੋਕਾਂ ਨੂੰ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਬੈਂਕ ਖਾਤਾ ਨੰਬਰ ਵੀ ਜਾਰੀ ਕੀਤੇ ਗਏ ਹਨ, ਜਿਸ ‘ਚ ਤਿਰੰਗੇ ਝੰਡੇ ਲਈ ਰਾਸ਼ੀ ਜਮ੍ਹਾ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ।

‘ਝੰਡੇ ਵਾਪਸ ਨਹੀਂ ਆਉਣਗੇ’

ਜਲੰਧਰ ਦੇ ਜ਼ਿਲ੍ਹਾ ਪ੍ਰੀਸ਼ਦ (District Council) ਅਫ਼ਸਰ ਨੇ ਸ਼ੁੱਕਰਵਾਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਤਿਰੰਗੇ ਝੰਡੇ ਕ੍ਰਮਵਾਰ 25 ਰੁਪਏ ਅਤੇ 18 ਰੁਪਏ ਵਿੱਚ ਵੇਚਣ ਦੇ ਹੁਕਮ ਜਾਰੀ ਕੀਤੇ ਸਨ। ਇਸ ਆਦੇਸ਼ ਵਿੱਚ ਬੈਂਕ ਖਾਤਾ ਨੰਬਰ ਵੀ ਜਾਰੀ ਕੀਤੇ ਗਏ ਸਨ। ਇਸ ਵਿੱਚ ਲਿਖਿਆ ਗਿਆ ਸੀ ਕਿ 3 ਅਗਸਤ ਨੂੰ ਸਾਰੇ ਸਰਕਾਰੀ ਵਿਭਾਗਾਂ ਵਿੱਚ ਤਿਰੰਗੇ ਵੰਡੇ ਗਏ। ਵੱਡੇ ਝੰਡੇ ਦਾ ਰੇਟ 25 ਰੁਪਏ ਅਤੇ ਛੋਟੇ ਝੰਡੇ ਦਾ ਰੇਟ 18 ਰੁਪਏ ਰੱਖਿਆ ਗਿਆ ਹੈ। ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂੰ 32 ਹਜ਼ਾਰ ਫਲੈਗ ਦਿੱਤੇ ਗਏ ਹਨ, ਜਿਸ ਦੀ ਰਕਮ ਇਕ ਹਫਤੇ ਦੇ ਅੰਦਰ-ਅੰਦਰ IDBI ਬੈਂਕ ਦੇ ਖਾਤਾ ਨੰਬਰ 0073104000262057 ‘ਤੇ ਜਮ੍ਹਾ ਕਰਵਾਉਣੀ ਹੋਵੇਗੀ। ਇਸ ਵਾਰ ਉਨ੍ਹਾਂ ਦੀ ਰਾਸ਼ੀ ਜਮ੍ਹਾ ਕਰਵਾਈ ਜਾਵੇਗੀ ਅਤੇ ਤਿਰੰਗੇ ਝੰਡੇ ਦੀ ਕੋਈ ਵਾਪਸੀ ਨਹੀਂ ਹੋਵੇਗੀ।

ਸਾਰੇ ਵਿਭਾਗਾਂ ਨੂੰ ਵੰਡੇ ਗਏ ਝੰਡੇ

ਇਨ੍ਹਾਂ ਹੁਕਮਾਂ ਸਬੰਧੀ ਬਲਾਕ ਵਿਕਾਸ ਪੰਚਾਇਤ ਅਫ਼ਸਰ ਧਰਮਪਾਲ ਸਿੱਧੂ ਨੇ ਦੱਸਿਆ ਕਿ 15 ਅਗਸਤ ਦੇ ਆਜ਼ਾਦੀ ਪੁਰਬ ਮੌਕੇ ਤਿਰੰਗੇ ਝੰਡੇ ਨੂੰ ਸਨਮਾਨਿਤ ਕਰਦਿਆਂ ਹਰ ਘਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ ਅਤੇ ਸਾਰੇ ਵਿਭਾਗਾਂ ਨੂੰ ਝੰਡੇ ਵੰਡੇ ਗਏ ਹਨ। ਕਿਸ ਵਿਭਾਗ ਨੂੰ ਕਿੰਨੇ ਝੰਡੇ ਦਿੱਤੇ ਗਏ, ਇਸ ਦੀ ਜਾਣਕਾਰੀ ਸਿਰਫ਼ ਵਧੀਕ ਡਿਪਟੀ ਕਮਿਸ਼ਨਰ ਹੀ ਦੇ ਸਕਣਗੇ। ਉਨ੍ਹਾਂ ਕਿਹਾ ਕਿ ਵੇਚੇ ਗਏ ਝੰਡਿਆਂ ਦੀ ਰਕਮ ਦਿੱਤੇ ਗਏ ਖਾਤਾ ਨੰਬਰ ‘ਤੇ ਭੇਜ ਦਿੱਤੀ ਜਾਵੇਗੀ ਅਤੇ ਬਾਕੀ ਰਹਿੰਦੇ ਝੰਡਿਆਂ ਨੂੰ ਸਤਿਕਾਰ ਸਹਿਤ ਆਪਣੇ ਕੋਲ ਰੱਖਿਆ ਜਾਵੇਗਾ।

ਪੱਤਰ ਜਾਰੀ ਕਰਕੇ ਸਰਕਾਰ ਨੇ ਦਿੱਤਾ ਹੁਕਮ

ਇਹ ਹੁਕਮ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਰਾਹੀਂ ਜਾਰੀ ਕੀਤਾ ਗਿਆ ਹੈ ਅਤੇ ਸਾਡਾ ਵਿਭਾਗ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਆਪਣੀ ਜੇਬ ਵਿੱਚੋਂ ਪੈਸੇ ਨਹੀਂ ਦੇਵੇਗਾ ਅਤੇ ਫਿਰ ਮੁਆਫ਼ੀ ਮੰਗ ਕੇ ਉੱਥੋਂ ਚਲਾ ਗਿਆ। ਜਦੋਂ ਕਿ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜੋ ਝੰਡੇ ਦਿੱਤੇ ਗਏ ਹਨ, ਉਨ੍ਹਾਂ ਦੀ ਰਕਮ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਉਣੀ ਪਵੇਗੀ ਅਤੇ ਜੋ ਝੰਡੇ ਬਚ ਜਾਣਗੇ, ਉਹ ਵਾਪਸ ਵੀ ਨਹੀਂ ਕੀਤੇ ਜਾਣਗੇ। ਸਰਕਾਰੀ ਹੁਕਮਾਂ ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ 32 ਹਜ਼ਾਰ ਝੰਡੇ ਭੇਜੇ ਹਨ ਅਤੇ ਵੱਡੇ ਆਕਾਰ ਦੇ ਝੰਡੇ ਨੂੰ 25 ਰੁਪਏ ਅਤੇ ਛੋਟੇ ਆਕਾਰ ਦੇ ਝੰਡੇ ਨੂੰ 18 ਰੁਪਏ ਵਿੱਚ ਵੇਚਣ ਲਈ ਕਿਹਾ ਹੈ। ਪੰਚਾਇਤੀ ਅਧਿਕਾਰੀਆਂ ਨੂੰ ਵੀ ਇਸ ਲਈ ਆਪਣੀ ਜੇਬ ਵਿੱਚੋਂ ਪੈਸੇ ਦੇਣ ਲਈ ਕਿਹਾ ਗਿਆ ਹੈ।

ਤਿਰੰਗਾ ਮੁਫਤ ਵੰਡਣਾ ਚਾਹੀਦਾ ਹੈ-ਕਾਲੀਆ

ਮਨੋਰੰਜਨ ਕਾਲੀਆ ਨੇ ਕਿਹਾ ਕਿ ਸਰਕਾਰ ਨੂੰ ਤਿਰੰਗਾ ਮੁਫ਼ਤ ਵੰਡਣਾ ਚਾਹੀਦਾ ਸੀ ਪਰ ਇਸ ਦੀ ਜ਼ਿੰਮੇਵਾਰੀ ਸਰਕਾਰੀ ਅਧਿਕਾਰੀਆਂ ਤੇ ਪਾ ਕੇ ਸਰਕਾਰ ਨੇ ਗ਼ਲਤ ਕੰਮ ਕੀਤਾ ਹੈ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਤਿਰੰਗੇ ਝੰਡੇ ਦੀ ਸਿਲਾਈ ਅਤੇ ਕਟਾਈ ਵੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਤਿਰੰਗੇ ਦੀ ਸਿਲਾਈ ਐਲ ਆਕਾਰ ਅਤੇ ਸਿੱਧੀ ਹੋਣੀ ਚਾਹੀਦੀ ਹੈ। ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਅਧਿਕਾਰੀਆਂ ਦੀ ਡਿਊਟੀ ਲਾਉਣ ਦੀ ਬਜਾਏ ਤਿਰੰਗਾ ਝੰਡਾ ਖਰੀਦ ਕੇ ਮੁਫਤ ਵੰਡਣਾ ਚਾਹੀਦਾ ਸੀ। ਇਸ ਤੋਂ ਇਲਾਵਾ ਮੀਡੀਆ ਰਾਹੀਂ ਲੋਕਾਂ ਨੂੰ ਝੰਡਾ ਉਤਾਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ, ਜੋ ਉਨ੍ਹਾਂ ਨੇ ਨਹੀਂ ਕੀਤਾ। ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਨੂੰ ਤਾਲਾ ਲਗਾ ਕੇ ਕਿਸੇ ਹੋਰ ਥਾਂ ਤੋਂ ਤਿਰੰਗੇ ਝੰਡੇ ਭੇਜਣ ਦਾ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...