Jalandhar Bypoll: ਕਾਂਗਰਸ ਨੂੰ ਝਟਕਾ, AAP ‘ਚ ਸ਼ਾਮਲ ਹੋਏ ਪਰਮਜੀਤ ਸਿੰਘ ਰਾਏਪੁਰ

Updated On: 

24 Apr 2023 17:39 PM

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਜੁਬਾਨੀ ਹਮਲੇ ਬੋਲਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਹੀ ਇਸ ਸੀਟ ਨੂੰ ਜਿੱਤੇਗੀ। ਨਾਲ ਹੀ ਉਨ੍ਹਾਂ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆ।

Follow Us On

ਜਲੰਧਰ ਨਿਊਜ: ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਚੋਣ ਪ੍ਰਚਾਰ ਦੇ ਨਾਲ-ਨਾਲ ਦਲ ਬਦਲਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸੇ ਲੜੀ ਵਿੱਚ ਸੋਮਵਾਰ ਨੂੰ ਕੁਝ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਜਲੰਧਰ ਛਾਵਨੀ ਵਿਧਾਨਸਭਾ ਹਲਕੇ ਵਿੱਚ ਕਾਂਗਰਸ ਦੇ ਮੌਜੂਦਾ ਵਿਧਾਇਕ ਪਰਗਟ ਸਿੰਘ (Pargat Singh) ਨੂੰ ਵੱਡਾ ਝਟਕਾ ਲੱਗਾ ਹੈ।

ਸ੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਜਲੰਧਰ ਇੰਪ੍ਰੂਵਮੈਂਟ ਟ੍ਰਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Maan) ਨੇ ਆਪ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ‘ਤੇ ਜਲੰਧਰ ਕੈਂਟ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ। ਪਰਮਜੀਤ ਸਿੰਘ ਰਾਏਪੁਰ 2020 ‘ਚ ਸ਼੍ਰੋਮਣੀ ਅਕਲੀ ਦਲ ਨੂੰ ਅਲਵਿਦਾ ਕੇ ਕਾਂਗਰਸ ‘ਚ ਸ਼ਾਮਲ ਹੋਏ ਸਨ।

ਨਕੋਦਰ ‘ਚ ਵੀ ਕਾਂਗਰਸ ਨੂੰ ਝਟਕਾ

ਦੂਜੇ ਪਾਸੇ ਕਾਂਗਰਸ ਪਾਰਟੀ ਨੂੰ ਨਕੋਦਰ ਹਲਕੇ ਵਿੱਚ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਕੋਹਲੀ (Ashwini Kumar Kohli) ‘ਤੇ ਉਨ੍ਹਾਂ ਦੇ ਪਰਿਵਾਰ ਸਮੇਤ ਸਾਰੀ ਬਰਾਦਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਨਕੋਦਰ ਤੋਂ ਆਪ ਵਿਧਾਇਕਾ ਇੰਦਰਜੀਤ ਕੌਰ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਦਰਸ਼ਨ ਸਿੰਘ ਟਾਹਲੀ ਜ਼ਿਲ੍ਹਾ ਪਰਿਸ਼ਦ ਉੱਪ ਪ੍ਰਧਾਨ ਦੀ ਮੌਜੂਦਗੀ ਵਿਚ ਮਹੱਲਾ ਟੰਡਨਾ ਵਿਖੇ ਭਾਰੀ ਇਕੱਠ ਦੌਰਾਨ ਅਸ਼ਵਨੀ ਕੁਮਾਰ ਕੋਹਲੀ ਅਤੇ ਉਨ੍ਹਾਂ ਦਾ ਪਰਿਵਾਰ, ਜੋ ਪਿਛਲੇ 35 ਸਾਲ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਸਨ ਅਤੇ ਤਿੰਨ ਵਾਰ ਦੇ ਜੇਤੂ ਕੌਂਸਲਰ ਹਨ, ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਜਸਪਾਲ ਭਗਤ (ਬਿੱਲੀ ਪ੍ਰਧਾਨ) ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹਨਾਂ ਦੇ ਨਾਲ ਰਾਜ ਕੁਮਾਰ ਰਾਜੂ ,ਸੋਢੀ ਕੁਲਵਿੰਦਰ, ਦਿਨੇਸ਼ ਕੁਮਾਰ ਭਗਤ , ਮੀਨਾ ਕੋਹਲੀ ਸਾਬਕਾ ਕੌਂਸਲਰ , ਜਸਪ੍ਰੀਤ ਸਿੰਘ ਪਰੂਥੀ , ਮਣੀ ਮਹਿੰਦਰੂ ਅਤੇ ਕੰਪਾਨੀਆ ਪਰਿਵਾਰ ਵੀ ਸ਼ਾਮਲ ਸਨ।

ਬਿਲਗਾ ‘ਚ ਵੀ ਕਾਂਗਰਸ ਨੂੰ ਝਟਕਾ

ਇਸੇ ਤਰ੍ਹਾਂ ਇਤਿਹਾਸਕ ਨਗਰ ਬਿਲਗਾ ‘ਚ ਦੁਨੀਆਂ ਭਰ ਵਿੱਚ ਮਸ਼ਹੂਰ ਪਲਾਹਾ ਟਰਾਲੀਆਂ ਵਾਲਿਆ ਦੇ ਹਰਦੀਪ ਸਿੰਘ ਪਲਾਹਾ ਨੇ ਬੀਬੀ ਇੰਦਰਜੀਤ ਕੌਰ ਦੀ ਹਾਜ਼ਰੀ ਵਿੱਚ ‘ਆਪ’ ਦਾ ਪੱਲਾ ਫੜ ਲਿਆ। ਪਲਾਹਾ ਵਰਕਸ਼ਾਪ ਵਿਖੇ ਹੋਏ ਭਾਰੀ ਇਕੱਠ ‘ਚ ਗੁਰਮੇਜ ਸਿੰਘ ਗੇਜਾ ਜੌਹਲ ਅਤੇ ਅੰਮ੍ਰਿਤਪਾਲ ਸਿੰਘ ਅੰਬੀ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਰਥਕਾਂ ਅਤੇ ਹਲਕੇ ਦੇ ਹੋਰ ਪਤਵੰਤਿਆਂ ਕਿਹਾ ਕੀ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾ ਇੰਦਰਜੀਤ ਕੌਰ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਦਿੱਤਾ ਜਾਵੇਗਾ। ਹਲਕੇ ਦੇ ਪਿੰਡਾਂ ਵਿੱਚ ਪਹਿਲ ਦੇ ਅਧਾਰ ‘ਤੇ ਲੋੜੀਂਦੇ ਕੰਮ ਕੀਤੇ ਜਾਣਗੇ।

ਜਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਜਿਮਣੀ ਚੋਣ ਲਈ ਪ੍ਰਚਾਰ ਕਰਨ ਦਾ ਸਿਲਸਿਲਾ 8 ਮਈ ਦੀ ਸ਼ਾਮ 5 ਵਜੇ ਰੁੱਕ ਜਾਵੇਗਾ। ਜਿਸ ਤੋਂ ਬਾਅਦ 10 ਮਈ ਨੂੰ ਵੋਟਿੰਗ ਅਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version