ਜਲੰਧਰ ਨਿਊਜ: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਲੰਧਰ ਕੈਂਟ ਤੋਂ ‘ਆਪ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ (Harchand Singh Barsat) ਦੀ ਅਗਵਾਈ ਵਿੱਚ ਸੈਂਕੜੇ ਆਮ ਲੋਕ ਆਪ ਮੁਹਾਰੇ ‘ਆਪ ਦੇ ਇੰਨਕਲਾਬੀ ਕਾਫ਼ਲੇ ਦਾ ਹਿੱਸਾ ਬਣੇ। ਇਸ ਮੋਕੇ ਹਰਚੰਦ ਸਿੰਘ ਬਰਸਟ ਦੇ ਨਾਲ ਜਲੰਧਰ ਕੈਂਟ ਤੋਂ ਆਪ ਦੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਸਮੇਤ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਜਿੰਨ੍ਹਾਂ ਵੱਲੋਂ ਹੋਏ ਨਵੇਂ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਹਰਚੰਦ ਸਿੰਘ ਬਰਸਟ ਨੇ ਕਿਹਾ ਪੰਜਾਬ ਵਿੱਚ ਜਦੋਂ ਤੋਂ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ ਦੀ ਸਰਕਾਰ ਬਣੀ ਹੈ ਤਾਂ ਲਗਾਤਾਰ ਸੂਬੇ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ। ਮਸਲਾ ਭਾਂਵੇ ਪੰਜਾਬੀਆਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਨਿਜਾਤ ਦਿਵਾਉਣ ਦਾ ਹੋਵੇ, ਜਾਂ ਪਿਛਲੀਆਂ ਭ੍ਰਿਸ਼ਟ ਸਰਕਾਰ ਦੇ ਜੰਗਲ ਰਾਜ ‘ਚੋਂ ਕੱਢ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਦਾ ਹੋਵੇ। ਹਰ ਮਸਲੇ ਨੂੰ ਉਨ੍ਹਾਂ ਦੀ ਸਰਕਾਰ ਨੇ ਪਹਿਲ ਦੇ ਆਧਾਰ ਤੇ ਨਿਪਟਾਇਆ ਹੈ।
‘ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਲੋਕ’
ਪੰਜਾਬ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਜਿਮਨੀ ਚੋਣ ਨੂੰ ਲੈਕੇ ਕਿਹਾ ਕਿ ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਚੁਣੀ ਹੈ ਤੇ ਅੱਜ ਲੋਕ ਬਾਕੀ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ । ਉਨ੍ਹਾਂ ਕਿਹਾ ਕਿ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਸੀਟ ਆਮ ਆਦਮੀ ਪਾਰਟੀ ਜੀ ਜਿੱਤੇਗੀ ਤੇ ਲੋਕਾ ਦੀ ਵੋਟ ਪਾਕੇ ਆਪ ਦੇ ਕੈਂਡੀਡੇਟ ਨੂੰ ਜਿਤਾਉਂਗੇ । ਆਪ ਵਿਚ ਸ਼ਾਮਲ ਹੋਏ ਲੋਕਾਂ ਦਾ ਉਨ੍ਹਾਂ ਨੇ ਸਵਾਗਤ ਕੀਤਾ ਤੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੇ ਕੰਮ ਆਪ ਦੀ ਸਰਕਾਰ ਜਲਦ ਤੋਂ ਜਲਦ ਪੂਰੇ ਕਰੇਗੀ ।
ਸੁਰਿੰਦਰ ਸਿੰਘ ਸੋਢੀ ਨੇ ਆਗਾਮੀ ਚੋਣਾਂ ਵਿੱਚ ‘ਆਪ ਦੀ ਇੱਕ ਪਾਸੇ ਜਿੱਤ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨਿਵਾਸੀ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਆਗਾਮੀ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ ਵਿੱਚ ਸ਼ਾਮਿਲ ਹੋਣ ਲਈ ਆਮ ਲੋਕਾਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਇਸਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਪੰਜਾਬ ਦੇ ਹਰ ਆਮ ਨਾਗਰਿਕ ਦੀ ਪਾਰਟੀ ਹੈ ਅਤੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਇਸਦੀ ਜਿੱਤ ਯਕੀਨੀ ਹੈ ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ