AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Politics on Campaign: ਰਾਸ਼ਟਰੀ ਸੋਗ ਮੌਕੇ ਸੀਐੱਮ ਦਾ ਰੋਡ ਸ਼ੋਅ, ਅਕਾਲੀ ਦੱਲ ਨੇ ਜਤਾਈ ਨਰਾਜਗੀ, ਭਖੀ ਸਿਆਸਤ

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਨੂੰ ਜਦੋਂ ਚੋਣ ਪ੍ਰਚਾਰ ਬਾਰੇ ਸਵਾਲ ਪੁੱਛੇ ਗਏ ਤਾਂ ਉਹ ਗੱਲ ਨੂੰ ਮੋੜਦੀ ਨਜ਼ਰ ਆਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਵੀਡੀਓ ਦੇ ਤਿੰਨ-ਚਾਰ ਦਿਨ ਪੁਰਾਣਾ ਕਹਿਣ ਦਾ ਦਾਅਵਾ ਕੀਤਾ।

Politics on Campaign: ਰਾਸ਼ਟਰੀ ਸੋਗ ਮੌਕੇ ਸੀਐੱਮ ਦਾ ਰੋਡ ਸ਼ੋਅ, ਅਕਾਲੀ ਦੱਲ ਨੇ ਜਤਾਈ ਨਰਾਜਗੀ, ਭਖੀ ਸਿਆਸਤ
davinder-kumar-jalandhar
| Updated On: 28 Apr 2023 19:56 PM IST
Share
ਜਲੰਧਰ ਨਿਊਜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਇੱਕ ਪਾਸੇ ਜਿੱਥੇ 26 ਅਤੇ 27 ਅਪ੍ਰੈਲ ਨੂੰ ਕੇਂਦਰ ਵੱਲੋਂ ਰਾਸ਼ਟਰੀ ਸੋਗ ਦੀ ਐਲਾਨ ਕੀਤਾ ਗਿਆ ਸੀ, ਤਾਂ ਉੱਥੇ ਹੀ ਪੰਜਾਬ ‘ਚ ਵੀ 27 ਅਪ੍ਰੈਲ ਨੂੰ ਸੂਬਾਈ ਸੋਗ ਦੇ ਨਾਲ-ਨਾਲ , ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਸੀ। ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਸਿਆਸੀ ਅਤੇ ਸੱਭਿਆਚਾਰਕ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਪਰ ਇਸ ਦੌਰਾਨ 10 ਮਈ ਨੂੰ ਜਲੰਧਰ ਵਿੱਚ ਹੋਣ ਵਾਲੀ ਲੋਕ ਸਭਾ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੇ ਚੋਣ ਪ੍ਰਚਾਰ ਜਾਰੀ ਰੱਖਿਆ। 27 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਪਰ ਉਸ ਤੋਂ ਬਾਅਦ ਉਹ ਸ਼ਾਮ ਤੱਕ ਜਲੰਧਰ ਪਹੁੰਚ ਗਏ ਅਤੇ ਉੱਥੇ ਰੋਡ ਸ਼ੋਅ ਕਰਕੇ ਵੱਡੀ ਸੜਕ ਤੇ ਜਾਮ ਲਗਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਨੇ ਇਸ ਪੂਰੇ ਮਾਮਲੇ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਜਿਹੀ ਉਮੀਦ ਨਹੀਂ ਸੀ। ਦੂਜੇ ਪਾਸੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪ੍ਰਚਾਰ ਦੌਰਾਨ 26 ਅਪ੍ਰੈਲ ਨੂੰ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ, ਉਸੇ ਸਮੇਂ ਪੰਜਾਬ ਦੇ ਇਕ ਹੋਰ ਕੈਬਨਿਟ ਮੰਤਰੀ ਅਮਨ ਅਰੋੜਾ, ਢੋਲ ਨਾਲ ਜਲੰਧਰ ‘ਚ ਚੋਣ ਪ੍ਰਚਾਰ ਕਰ ਰਹੇ ਸਨ, ਹਾਲਾਂਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਢੋਲ ਵਜਾਉਣ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਉੱਧਰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਲੰਮੇ ਸਮੇਂ ਤੋਂ ਰਾਜਨੀਤੀ ਵਿਚ ਸਨ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ, ਉਹ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਆਮ ਆਦਮੀ ਪਾਰਟੀ ਨੇ ਬਾਦਲ ਸਾਬ੍ਹ ਦੇ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਅਕਾਲੀ ਦਲ ਵੱਲੋ ਸਵਾਲ ਚੁੱਕਣ ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪੱਲੇ ਕੁਝ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਸਵਾਲ ਚੁੱਕਣ ਤੋਂ ਇਲਾਵਾ ਕੁਝ ਨਹੀਂ ਆਉਂਦਾ। ਦੂਜੇ ਪਾਸੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਦੇਹਾਂਤ ਤੇ ਸੱਤਾਧਾਰੀ ਪਾਰਟੀ ਨੂੰ ਢੋਲ ਵਜਾ ਕੇ ਪ੍ਰਚਾਰ ਨਹੀਂ ਕਰਨਾ ਚਾਹੀਦਾ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਵੀ ਪਿੱਛੇ ਨਹੀਂ ਸੀ। ਕਾਂਗਰਸ ਨੇ 26 ਅਤੇ 27 ਅਪ੍ਰੈਲ ਨੂੰ ਲਗਾਤਾਰ ਚੋਣ ਪ੍ਰਚਾਰ ਪ੍ਰੋਗਰਾਮਾਂ ਦੌਰਾਨ ਢੋਲ ਦੀ ਥਾਪ ਤੇ ਚੋਣ ਪ੍ਰਚਾਰ ਕੀਤਾ। ਦੂਜੇ ਪਾਸੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਬਿੱਟੂ ਨੇ ਪ੍ਰਕਾਸ਼ ਸਿੰਘ ਬਾਦਲ ਬਾਰੇ ਕਿਹਾ ਕਿ ਉਨ੍ਹਾਂ ਦੀ ਮੌਤ ‘ਤੇ ਸਾਰਿਆਂ ਦੀਆਂ ਅੱਖਾਂ ਨਮ ਹਨ ਅਤੇ ਇਸ ‘ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਹਾਲਾਂਕਿ ਕਾਂਗਰਸ ਵੱਲੋਂ ਚੋਣ ਪ੍ਰਚਾਰ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...