Bajwa on AAP: ਬਾਜਵਾ ਦਾ ਆਪ ‘ਤੇ ਹਮਲਾ, ਬੋਲੇ- ਇੱਕ ਮਿਆਨ ‘ਚ ਨਹੀਂ ਰਹਿ ਸਕਦੀਆਂ ਦੋ ਤਲਵਾਰਾਂ
Jalandhar Bypollਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨੂੰ ਨਿਸ਼ਾਨੇ ਤੇ ਲਿਆ ਹੈ। ਨਾਲ ਹੀ ਉਨ੍ਹਾਂ ਨੇ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਵਿਚਾਲੇ ਦੀ ਤਕਰਾਰ ਨੂੰ ਲੈ ਕੇ ਵੀ ਤਿੱਖਾ ਤੰਜ ਕੱਸਿਆ ਹੈ।
ਜਲੰਧਰ ਨਿਊਜ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਜਲੰਧਰ ਲੋਕਸਭਾ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku)ਨੂੰ ਲੈ ਕੇ ਤਿੱਖਾ ਤੰਝ ਕੱਸਿਆ ਹੈ। ਬਾਜਵਾ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ (Karamjeet Kaur)ਦੇ ਘਰ ਮੀਟਿੰਗ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਰੋਧੀਆਂ ਖਿਲਾਫ ਰੱਜ ਕੇ ਭੜਾਸ ਕੱਢੀ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਨ੍ਹਾਂ ਨਾਲ ਕੋਈ ਮੁਕਾਬਲਾ ਨਹੀਂ ਹੈ, ਕਿਉਂਕਿ ਜਿਸ ਪਾਰਟੀ ਕੋਲ ਯੋਗ ਉਮੀਦਵਾਰ ਨਹੀਂ ਹੈ, ਉਸ ਪਾਰਟੀ ਨੂੰ ਕਾਂਗਰਸ ਪਾਰਟੀ ਤੋਂ ਉਮੀਦਵਾਰ ਲੈ ਕੇ ਚੋਣ ਲੜਨ ਲਈ ਮਜਬੂਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੂੰ ਆਪਣੇ ਵਿਧਾਇਕ ਅਤੇ ਆਪਣੇ ਆਗੂਆਂ ‘ਤੇ ਭਰੋਸਾ ਨਹੀਂ ਹੈ। ਸੁਸ਼ੀਲ ਰਿੰਕੂ ਬਾਰੇ ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਵਾਪਸ ਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਔਖੇ ਵੇਲੇ ਪਿੱਠ ਵਿੱਚ ਛੁਰਾ ਮਾਰਨ ਵਾਲਾ ਕਦੇ ਵਾਪਿਸ ਨਹੀਂ ਆ ਸਕਦਾ। ਅਸੀਂ ਉਨ੍ਹਾਂ ਦੀ ਇੱਛਾ ਪੂਰੀ ਕਰਾਂਗੇ ਅਤੇ ਕਾਂਗਰਸ ਭਵਨ ‘ਚ ਪਾਰਟੀ ਨਾਲ ਧੋਖਾ ਕਰਨ ਵਾਲਿਆਂ ਦੀਆਂ ਤਸਵੀਰਾਂ ਵਾਲੀ ਕੰਧ ਬਣਾਉਣ ਲਈ ਵੀ ਕਿਹਾ ਜਾਵੇਗਾ।


