BJP Meeting: ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਭਾਜਪਾ ਦੀ ਅਹਿਮ ਬੈਠਕ

Updated On: 

29 Mar 2023 15:38 PM

Punjab BJP Incharge ਵਿਜੇ ਰੁਪਾਨੀ ਨੇ ਕਿਹਾ ਕਿ ਨਗਰ ਨਿਗਮ ਸਮੇਤ ਸਾਰੀਆਂ ਸਥਾਨਕ ਤੇ ਲੋਕ ਸਭਾ ਦੀ ਉਪ ਚੋਣ ਲਈ ਭਾਜਪਾ ਦੀ ਪੂਰੀ ਤਿਆਰੀ ਹੈ। ਉੱਧਰ ਇਸ ਮੌਕੇ ਅਸ਼ਵਨੀ ਸ਼ਰਮਾ ਨੇ ਵੱਖ-ਵੱਖ ਮੁੱਦਿਆਂ ਤੇ ਆਪਣੀ ਰਾਏ ਰੱਖੀ।

BJP Meeting: ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ  ਕੇ ਭਾਜਪਾ ਦੀ ਅਹਿਮ ਬੈਠਕ

BJP Meeting: ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਭਾਜਪਾ ਦੀ ਅਹਿਮ ਬੈਠਕ

Follow Us On

ਜਲੰਧਰ ਨਿਊਜ: ਇਥੋਂ ਦੀ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਭਾਜਪਾ ਪੰਜਾਬ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ (Vijay Rupani) ਅਤੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਜਲੰਧਰ ਚ ਵਖ ਵਖ ਜਥੇਬੰਧਕ ਮੀਟਿੰਗਾਂ ਕੀਤੀਆਂ। ਜਲੰਧਰ ਵਿਖੇ ਭਾਜਪਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ (Sushil Sharma) ਦੀ ਪ੍ਰਧਾਨਗੀ ਹੇਠ ਉਲੀਕੀ ਗਈ ਪ੍ਰੇਸ ਕਾਨਫਰਂਸ ਨੂੰ ਸੰਬੋਧਿਤ ਕਰਦਿਆਂ ਰੁਪਾਨੀ ਨੇ ਕਿਹਾ ਕਿ ਪੰਜਾਬ ਭਾਜਪਾ ਨਗਰ ਨਿਗਮ ਸਮੇਤ ਪੰਜਾਬ ਦੀਆਂ ਸਾਰੀਆਂ ਸਥਾਨਿਕ ਤੇ ਜਲੰਧਰ ਜਿਮਨੀ ਚੋਣ ਲਈ ਤਿਆਰ ਹੈ।

ਵਿਜੇ ਰੁਪਾਨੀ ਨੇ ਪਹਿਲੀ ਬੈਠਕ ਸੂਬਾਈ ਕੋਰ ਗਰੁੱਪ ਦੇ ਅਹੁਦੇਦਾਰਾਂ ਨਾਲ ਅਤੇ ਦੂਸਰੀ ਬੈਠਕ ਵਿਧਾਨਸਭਾ ਇੰਚਾਰਜਾਂ, ਮੰਡਲ ਪ੍ਰਭਾਰੀਆਂ, ਮੰਡਲ ਪ੍ਰਧਾਨਾਂ ਨਾਲ ਕੀਤੀ, ਜਿਸ ਵਿੱਚ ਵਿਜੇ ਰੁਪਾਨੀ ਨੇ ਸੰਗਠਨਾਤਮਕ ਚਰਚਾ ਕਰਦੇ ਹੋਏ ਜਲੰਧਰ ਲੋਕਸਭਾ ਜਿਮਨੀ ਚੋਣ ਨੂੰ ਲੈ ਕੇ ਸੂਬਾਈ ਔਹਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਸੰਬੰਧੀ ਸੁਝਾਅ ਲਏ।

ਇਸ ਮੌਕੇ ਵਿਜੇ ਰੁਪਾਨੀ ਦੇ ਨਾਲ ਮੰਚ ਤੇ ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਹਿ-ਇੰਚਾਰਜ ਡਾ: ਨਰਿੰਦਰ ਰੈਨਾ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਮਹਾਮੰਤਰੀ ਸ਼੍ਰੀਮੰਤਰੀ ਸ਼੍ਰੀਨਿਵਾਸਲੂ, ਰਾਕੇਸ਼ ਰਾਠੌਰ, ਅਨਿਲ. ਸੱਚਰ, ਮਨੋਰੰਜਨ ਕਾਲੀਆ, ਕੇ ਕੇ ਭੰਡਾਰੀ, ਮਹਿੰਦਰ ਭਗਤ, ਸੁਸ਼ੀਲ ਸ਼ਰਮਾ, ਪੰਕਜ ਢੀਂਗਰਾ, ਰਣਜੀਤ ਪਵਾਰ,ਆਈਟੀ ਸੋਸ਼ਲ ਮੀਡੀਆ ਦੇ ਸੂਬਾ ਪ੍ਰਧਾਨ ਰਾਕੇਸ਼ ਗੋਇਲ ਆਦਿ ਹਾਜ਼ਰ ਸਨ।

ਸਾਰੀਆਂ ਚੋਣਾਂ ਲਈ ਤਿਆਰ ਹੈ ਭਾਜਪਾ – ਰੁਪਾਨੀ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਜੇ ਰੁਪਾਨੀ ਨੇ ਕਿਹਾ ਕਿ ਭਾਜਪਾ ਵਰਕਰ ਚੋਣਾਂ ਲਈ ਪੂਰੀ ਤਰਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਵੇਲ੍ਹੇ ਪੰਜਾਬ ਦੇ ਹਾਲਾਤ ਬੜੇ ਮਾੜੇ ਬਣ ਚੁੱਕੇ ਹਨ। ਪੰਜਾਬ ਵਿੱਚ ਗੈਂਗਸਟਰਾਂ, ਮਾਫੀਆ ਅਤੇ ਵੱਖਵਾਦੀ ਤਾਕਤਾਂ ਆਪਣਾ ਪੂਰਾ ਜੋਰ ਵਿਖਾ ਰਹੀਆਂ ਹਨ। ਕੋਈ ਦਿਨ ਅਜਿਹਾ ਨਹੀਂ ਜਾਂਦਾ ਕਿ ਜਦ ਸੂਬੇ ਚ ਕਿਧਰੇ ਹੱਤਿਆ, ਲੁੱਟਮਾਰ, ਗੋਲੀਬਾਰੀ ਆਦਿ ਵਰਗੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਪੰਜਾਬੀਆਂ ਦਾ ਬਹੁਤ ਸਤਿਕਾਰ ਤੇ ਪਿਆਰ ਕਰਦੇ ਹਨ। ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਪੰਜਾਬ ਹੱਸਦਾ ਵੱਸਦਾ, ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣੇ। ਭਾਜਪਾ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਏਗੀ। ਉਹਨਾ ਪੰਜਾਬੀਆ ਨੂੰ ਖੁੱਲ ਕੇ ਭਾਜਪਾ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਅਗਵਾਈ ਵਾਲੀ ਪਾਰਟੀ ਨੂੰ ਪੰਜਾਬੀ ਪੰਜਾਬ ਵਿੱਚੋਂ ਚੱਲਦਾ ਕਰਨ ਲਈ ਪੱਕਾ ਮਨ ਬਣਾ ਚੁੱਕੇ ਹਨ।

ਸਫਲ ਨਹੀਂ ਹੋਣਗੇ ਵੱਖਵਾਦੀ ਤਾਕਤਾਂ ਦੇ ਮਨਸੂਬੇ – ਸ਼ਰਮਾ

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਖਵਾਦੀ ਤਾਕਤਾਂ ਦੇ ਮਨਸੂਬਿਆਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ। ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਭਾਜਪਾ ਦਾ ਮੁੱਖ ਉਦੇਸ਼ ਹੈ। ਉਹਨਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ ਤੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਹਨ। ਉਨ੍ਹਾਂ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪਹਿਲ ਅਤੇ ਜੱਦੋ ਜਹਿਦ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਲਈ ਅਵਾਜ਼ ਚੁੱਕਣ ਅਤੇ ਜੇ ਕਰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਉਆਹ੍ਨਾਂ ਡੀ ਆਵਾਜ ਨਾ ਸੁਣੇ ਤਾਂ ਧਰਨੇ ਪਰਦਰਸ਼ਨ ਕਰਨ ਤੋਂ ਗੁਰੇਜ਼ ਨਾ ਕਰਨ।

ਭਾਜਪਾ ਦਾ ਸੂਬਾ ਸਰਕਾਰ ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਤੇ ਹਮਲਾ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਾਰ ਵਾਰ ਪੰਜਾਬੀਆ ਦਾ ਅਪਮਾਨ ਕਰ ਰਹੇ ਹਨ ਜਿਸ ਦੀ ਤਾਜ਼ਾ ਉਦਾਹਰਨ ਗੁਰੂ ਰਵਿਦਾਸ ਅਧਿਐਨ ਕੇਂਦਰ ਦੇ ਨੀਂਹ ਪੱਥਰ ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਤੋਂ ਉੱਪਰ ਆਪਣਾ ਨਾਮ ਲਿਖਵਾਉਣਾ ਹੈ। ਉਨ੍ਹਾਂ ਖਟਕੜ ਕਲਾਂ ਦੇ ਸਿਹਤ ਕੇਦਰ ਤੋਂ ਸ਼ਹੀਦ ਭਗਤ ਸਿੰਘ ਜੀ ਤੇ ਚਾਚਾ ਅਜੀਤ ਸਿੰਘ ਜੀ ਦੀਆਂ ਤਸਵੀਰਾਂ ਉਤਾਰਨ ਦੀ ਘੋਰ ਨਿੰਦਾ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਬੇਮੌਸਮੀ ਬਾਰਿਸ਼, ਹਨੇਰੀ, ਝੱਖੜ ਤੇ ਗੜੇਮਾਰੀ ਕਾਰਨ ਖਰਾਬ ਹੋਈ ਕਿਸਾਨਾ ਦੀ ਪੱਕੀ ਪਕਾਈ ਕਣਕ ਦੀ ਫਸਲ ਸਮੇਤ ਸਬਜ਼ੀਆਂ ਲਈ ਸਰਕਾਰ ਨੂੰ ਤੁਰੰਤ ਮੁਆਵਜਾ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਤੋ ਇਲਾਵਾ ਖੇਤ ਮਜ਼ਦੂਰਾਂ ਨੂੰ ਵੀ 5000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।

Exit mobile version