Punjab Government ਨੇ ਮੁਆਵਜਾ ਦੇਣ ਦੇ ਨਾਂਅ ‘ਤੇ ਕਿਸਾਨਾਂ ਨਾਲ ਕੀਤਾ ਧੋਖਾ-ਸੁਖਬੀਰ
Jalandhar By Poll ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਜ਼ੋਰ ਲਗਾਇਆ ਹੋਇਆ ਹੈ। ਇਸਤੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਪਹੁੰਚੇ,, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਚੋਣ ਦਫਤਰ ਦਾ ਉਦਘਾਟਨ। ਇਸ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਪ੍ਰੈੱਸ ਕਾਨਫਰੰਸ ਕਰਕੇ ਮਾਨ ਸਰਕਾਰ 'ਤੇ ਕਈ ਇਲਜ਼ਾਮ ਲਗਾਏ।
Punjab government ਨੇ ਮੁਆਵਜਾ ਦੇਣ ਦੇ ਨਾਂਅ ‘ਤੇ ਕਿਸਾਨਾਂ ਨਾਲ ਕੀਤਾ ਧੋਖਾ-ਸੁਖਬੀਰ।
ਜਲੰਧਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਜਲੰਧਰ ਪਹੁੰਚਕੇ ਪਾਰਟੀ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੀਐੱਮ ਤੇ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਮੌਸਮ ਕਾਰਨ ਜਿਹੜੇ ਲੱਖਾਂ ਕਿਸਾਨਾਂ ਦੀ ਕਣਕ ਦੀ ਫਸਲ ਖਰਾਬ ਹੋਈ ਹੈ, ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਉਹਨਾਂ ਸਿਰਫ 127 ਕਿਸਾਨਾਂ ਨੂੰ ਚੈੱਕ ਵੰਡ ਕੇ ਸਸਤੀ ਸ਼ੋਹਰਤ ਹਾਸਲ ਕਰਨ ਦਾ ਯਤਨ ਕੀਤਾ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੈ ਕਿਹਾ ਕਿ ਮਾਨ ਸਰਕਾਰ ਨੇ ਪਹਿਲਾਂ ਵੀ ਦੋ ਵਾਰੀ ਕਿਸਾਨਾਂ ਨੂੰ ਖਰਾਬ ਦੀ ਮੌਸਮ ਕਾਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਝੋਨੇ ਅਤੇ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਸੀ।
ਉਹਨਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਭਾਰੀ ਬਰਸਾਤਾਂ ਦੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਝੱਲਣਾ ਪਿਆ ਹੈ ਤਾਂ ਮੁੱਖ ਮੰਤਰੀ ਸਿਰਫ ਕੁੱਝ ਕਿਸਾਨਾਂ ਨਾਲ ਮੁਆਵਜ਼ਾ ਦੇਣ ਦੀਆਂ ਤਸਵੀਰਾਂ ਖਿੱਚਵਾ ਕੇ ਡਰਾਮਾ ਕਰ ਰਹੇ ਹਨ ਜਦੋਂ ਕਿ ਲੱਖਾਂ ਕਿਸਾਨ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।


