ਨਾਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ-Raja Waring

Updated On: 

10 Apr 2023 12:11 PM

Congress Party ਕਾਂਗਰਸ ਪਾਰਟੀ ਨੇ ਜਲੰਧਰ ਲੋਕਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਹੈ.. ਜਿਸਦੇ ਤਹਿਤ ਐਤਵਾਰ ਨੂੰ ਕਾਂਗਰਸ ਪਾਰਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਜ਼ਿਮਨੀ ਚੋਣ ਦੀ ਰਣਨੀਤੀ ਬਣਾਈ ਗਈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਹੋਰ ਪਾਰਟੀ ਦੇ ਸੀਨੀਅਰ ਆਗੂ ਸ਼ਾਮਿਲ ਹੋਏ।

ਨਾਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ-Raja Waring

ਨਕਾਮੀਆਂ ਛੁਪਾਉਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਗੁੰਮਨਰਾਹ ਕਰ ਰਹੀ-ਰਾਜਾ ਵੜਿੰਗ।

Follow Us On

ਜਲੰਧਰ ਨਿਊਜ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਆਪਣੀ ਆਪਣੀ ਤਾਕਤ ਲਗਾਈ ਹੋਈ ਹੈ। ਬੀਜੇਪੀ, ਕਾਂਗਰਸ (Congress) ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਆਪਣੀ ਜਿੱਤ ਦਾ ਦਾਅਵਾ ਕਰ ਰਹੇ ਨੇ। ਉੱਧਰ ਕਾਂਗਰਸ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਰਣਨੀਤੀ ਤਿਆਰ ਕੀਤੀ। ਇਸਦੇ ਤਹਿਤ ਕਾਂਗਰਸ ਪਾਰਟੀ ਦੀ ਇੱਕ ਮੀਟਿੰਗ ਹੋਈ।

ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਕਈ ਸੀਨੀਅਰ ਆਗੂ ਸ਼ਾਮਿਲ ਹੋਏ। ਇਸ ਦੌਰਾਨ ਪੰਜਾਬ ਸਰਕਾਰ ਨੂੰ ਕਿਹੜੇ ਮੁੱਦਿਆਂ ਤੇ ਘੇਰਨਾ ਹੈ ਉਸਤੇ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪ੍ਰਗਟ ਸਿੰਘ, ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ

ਆਪਣੀਆਂ ਨਕਾਮੀਆਂ ਛੁਪਾ ਰਹੀ ਪੰਜਾਬ ਸਰਕਾਰ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਸਮੇਂ ਸਰਕਾਰੀ ਦਫ਼ਤਰਾਂ ਨੂੰ ਬੰਦ ਰੱਖ ਸਕਦੇ ਹਨ, ਜੇਕਰ ਉਹ ਚਾਹੁਣ ਤਾਂ ਰਾਤ ਨੂੰ ਵੀ ਦਫ਼ਤਰ ਖੋਲ੍ਹ ਸਕਦੇ ਹਨ, ਕਿਉਂਕਿ ਜੋ ਹਾਲਾਤ ਬਣੇ ਹਨ, ਉਨ੍ਹਾਂ ਨੇ ਅਜਿਹਾ ਕੀਤਾ ਹੈ। ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲ਼ਈ ਪੰਜਾਬ ਸਰਕਾਰ ਅਜਿਹੇ ਫੈਸਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਜਿਹੀ ਮਾੜੀ ਹਾਲਤ ਕਿਸੇ ਵੀ ਸਰਕਾਰ ਦੀ ਨਹੀਂ ਵੇਖੀ।

‘ਹਾਲੇ ਗ੍ਰਿਫਤਾਰ ਨਹੀਂ ਕੀਤਾ ਗਿਆ ਅੰਮ੍ਰਿਤਪਾਲ’

ਵੜਿੰਗ ਨੇ ਕਿਹਾ ਕਿ ਹਾਲੇ ਤੱਕ ਅੰਮ੍ਰਿਤਪਾਲ (Amritpal) ਦੀ ਗ੍ਰਿਫਤਾਰੀ ਨਹੀਂ ਹੋਈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਕਹਾਣੀ ਚਲਾਈ ਜਾ ਰਹੀ ਹੈ,, ਜਿਹੜੀ ਪੂਰੀ ਤਰ੍ਹਾਂ ਸਕ੍ਰਿਪਟਡ ਹੈ। ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਇੰਦਰ ਇਕਬਾਲ ਸਿੰਘ ਬਾਰੇ ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਖਤਮ ਹੋ ਚੁੱਕਾ ਹੈ।

ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ-ਪ੍ਰਗਟ

ਉੱਧਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਚੁਟਕੀ ਲੈਂਦਿਆਂ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਾਲੀਆ ਵਧਣ ਦੀ ਗੱਲ ਕਰ ਰਹੇ ਹਨ, ਉਹ ਇਹ ਵੀ ਦੱਸਣ ਕਿ ਉਨ੍ਹਾਂ ਦੀ ਪਾਰਟੀ ਨੇ ਹੁਣ ਤੱਕ ਕਿੰਨਾ ਕਰਜ਼ਾ ਲਿਆ ਹੈ। ਸੱਤਾ ‘ਚ ਆਉਣ ਤੋਂ ਪਹਿਲਾਂ ਇਹ ਦੱਸੋ ਕਿ ਭਗਵੰਤ ਮਾਨ ਵੱਲੋਂ ਦਿੱਤੀ ਹਜ਼ਾਰਾਂ ਰੁਪਏ ਦੀ ਗਰੰਟੀ ਕਿੱਥੇ ਹੈ? ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਮਾਨ ਸਰਕਾਰ ਸਿਰਫ ਲੋਕਾਂ ਨੂੰ ਗੁੰਮਰਾਹ ਹੀ ਕਰ ਰਹੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ