ਜਲੰਧਰ ਨਿਊਜ਼ – ਕਪੂਰਥਲਾ-ਜਲੰਧਰ ਰੋਡ ‘ਤੇ ਇੱਕ ਇਨੋਵਾ ਕਾਰ ਨੇ ਤਿੰਨ ਘਰਾਂ ਨੂੰ ਦਰਦ ਦੇ ਦਿੱਤਾ। ਬੇਕਾਬੂ ਇਨੋਵਾ ਕਾਰ ਨੇ ਪਹਿਲਾਂ ਜਿੱਥੇ ਇੱਕ ਸਾਈਕਲ ਸਵਾਰ ਨੂੰ ਟੱਕਰ ਮਾਰੀ ਤਾਂ ਉੱਥੇ ਅੱਗੇ ਜਾ ਰਹੇ ਆਟੋ ਵਿੱਚ ਵੀ ਜਾ ਟਕਰਾਈ। ਇਸ ਹਾਦਸੇ ਵਿੱਚ ਆਟੋ ਚਾਲਕ ਕੀ ਜਾਨ ਚਲੀ ਗਈ, ਜਦਕਿ ਦੋ ਲੋਕ ਜਖਮੀ ਹੋ ਗਏ। ਦੋਵਾਂ ਜ਼ਖਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚ ਕੇ ਮੰਡ ਪੁਲਿਸ ਚੌਕੀ ਮਕਸੂਦਾਂ ਦੇ ਇੰਚਾਰਜ ਨੇ ਕਾਰ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਵਿੱਚ ਜਖ਼ਮੀ ਹੋਏ ਸਾਈਕਲ ਸਵਾਰ ਨੇ ਹੋਸ਼ ਆਉਣ ਤੇ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਉਸਨੇ ਦੱਸਿਆ ਕਿ ਉਹ ਸਾਈਕਲ ‘ਤੇ ਘਰ ਵੱਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਆਈ ਚਿੱਟੇ ਰੰਗ ਦੀ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਸਾਈਕਲ ਤੋਂ ਡਿੱਗ ਗਿਆ ਅਤੇ ਪੂਰੀ ਤਰ੍ਹਾਂ ਨਾਲ ਜ਼ਖਮੀ ਹੋ ਕੇ ਬੇਹੋਸ਼ ਹੋ ਗਿਆ।
ਇਕ ਕਾਰ ਨੇ ਕੀਤੇ ਦੋ ਐਕਸੀਡੈਂਟ
ਉੱਥੇ ਹੀ ਮ੍ਰਿਤਕ ਦੇ ਸੁਹਰੋ ਤਰਸੇਮ ਦੱਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਜਵਾਈ ਜਗਜੀਤ ਸਿੰਘ ਆਟੋ ਰਿਕਸ਼ਾ ਚਲਾਉਂਦਾ ਸੀ ਅਤੇ ਕਪੂਰਥਲਾ ਤੋਂ ਵਾਪਸ ਜਲੰਧਰ ਵੱਲ ਆ ਰਿਹਾ ਸੀ। ਇਸੇ ਦੌਰਾਨ ਸਫੇਦ ਰੰਗ ਦੀ ਇਨੋਵਾ ਕਾਰ ਨੇ ਉਸ ਦੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਉਸਦਾ ਜਵਾਈ ਆਟੋ ਵਿੱਚ ਇੱਕਲਾ ਸੀ। ਉਸ ਇਨੋਵਾ ਕਾਰ ਦਾ ਨੰਬਰ ਪੀ.ਬੀ.09 ਜੇ 4495 ਦੱਸਿਆ ਹੈ। ਪੁਲਿਸ ਹੁਣ ਪੁਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਉੱਧਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਇੱਕ ਸੜਕ ਹਾਦਸੇ ਦਾ ਮਾਮਲਾ ਆਇਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਿਸਦੀ ਪਛਾਣ ਨਹੀਂ ਹੋ ਸਕੀ ਜਦਕਿਦੋ ਵਿਅਕਤੀ ਜ਼ਖਮੀ ਹਾਲਤ ਵਿੱਚ ਆਏ ਹਨ, ਇੱਕ ਜ਼ਖਮੀ ਵਿਅਕਤੀ ਹਸਪਤਾਲ ਵਿੱਚ ਦਾਖਲ ਹੈ ਅਤੇ ਦੂਜੇ ਜ਼ਖਮੀ ਵਿਅਕਤੀ ਨੂੰ ਉਸ ਦੇ ਰਿਸ਼ਤੇਦਾਰਾਂ ਨੂੰ ਇਲਾਜ ਲਈ ਦੂਜੇ ਹਸਪਤਾਲ ਲੈ ਕੇ ਗਏ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ