AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sacrilege case in Jalandhar: ਜਲੰਧਰ ਦੇ ਪ੍ਰੋਫੈਸਰ ਕਲੋਨੀ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ

ਜਲੰਧਰ ਵਿਚ ਬੇਅੰਤ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸ੍ਰੀ ਗੁਟਕਾ ਸਾਹਿਬ ਨੂੰ ਚੁੱਕ ਕੇ ਪਾਵਨ ਸਰੂਪ ਦੇ ਅੰਗ ਗਲੀ ਵਿਚ ਖਿਲਾਰਣੇ ਸ਼ੁਰੂ ਕਰ ਦਿੱਤੇ ਮੌਕੇ ਤੇ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ।

Sacrilege case in Jalandhar: ਜਲੰਧਰ ਦੇ ਪ੍ਰੋਫੈਸਰ ਕਲੋਨੀ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ
ਜਲੰਧਰ ਦੇ ਪ੍ਰੋਫੈਸਰ ਕਲੋਨੀ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ | Sacrilege case held in Jalandhar
davinder-kumar-jalandhar
| Updated On: 27 Feb 2023 09:41 AM IST
Share
ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀ ਘਟਨਾਵਾਂ ਲਗਾਤਾਰ ਵਾਪਰਿਆ ਹਨ ਇਹ ਘਟਨਾਵਾਂ ਜਾ ਤਾਂ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਂਦੀਆਂ ਨੇ ਜਾਂ ਫੇਰ ਨਸ਼ਾ ਕਰਨ ਵਾਲੇ ਵਿਅਕਤੀਆਂ ਵੱਲੋਂ ਬੇਅਦਬੀ ਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਇਹੀ ਨਹੀਂ ਪਿਛਲੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ । ਬੇਅਦਬੀ ਦਾ ਇੱਕ ਮਾਮਲਾ ਜਲੰਧਰ ‘ਚ ਸਾਹਮਣੇ ਆਇਆ ਹੈ। ਇਹ ਬੇਅਦਬੀ ਦੀ ਘਟਨਾ ਬਬਲੂ ਨਾਂ ਦੇ ਵਿਅਕਤੀ ਵੱਲੋ ਕੀਤੀ ਗਈ ਹੈ । ਬਬਲੂ ਗੁਰਦੁਆਰੇ ਵਿਚ ਆਇਆ ਥੋੜੀ ਦੇਰ ਬਾਅਦ ਉਸ ਨੇ ਪਾਵਨ ਸਰੂਪ ਦੇ ਅੰਗ ਗਲੀ ਵਿਚ ਖਿਲਾਰਣੇ ਸ਼ੁਰੂ ਕਿਤੇ ਉਦੋਂ ਹੀ ਅਚਾਨਕ ਉਥੋਂ ਪੈਦਲ ਜਾ ਰਹੇ ਜੋਗਾ ਸਿੰਘ ਦੀ ਨਜ਼ਰ ਉਸ ‘ਤੇ ਪੈ ਗਈ, ਜਦੋਂ ਉਹ ਉਸ ਨੂੰ ਰੋਕਣ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਿਆ । ਇੰਨਾ ਹੀ ਨਹੀਂ ਉਸ ਨੂੰ ਰੱਸੀਆਂ ਨਾਲ ਵੀ ਬੰਨ੍ਹਿਆ ਗਿਆ । ਲੋਕਾਂ ਨੇ ਦੋਸ਼ ਲਾਇਆ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਸ਼ਰਾਬ ਵੀ ਪੀਤੀ ਹੋਈ ਸੀ। ਫਿਲਹਾਲ ਲੋਕਾਂ ਵੱਲੋ ਪੁਲਿਸ ਬੁਲਾਕੇ ਉਕਤ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ।

ਨਸ਼ੇ ‘ਚ ਸੀ ਆਰੋਪੀ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਗਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਜਾ ਰਿਹਾ ਸੀ ਤਾਂ ਦੇਖਿਆ ਕਿ ਕੋਈ ਅਣਪਛਾਤਾ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਗਲੀ ‘ਚ ਸੁੱਟ ਰਿਹਾ ਸੀ, ਪਤਾ ਨਹੀਂ ਕਿਸ ਗੁਰਦੁਆਰਾ ਸਾਹਿਬ ‘ਚ ਗੁਟਕਾ ਸਾਹਿਬ ਲੈ ਕੇ ਆਇਆ ਸੀ | ਜਦੋਂ ਇਸਨੂੰ ਫੜਨ ਦੀ ਕੋਸ਼ਿਸ਼ ਕਰਨ ਲੱਗੇ ਤਾਂ ਇਹ ਉਥੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਰੌਲਾ ਪਾਉਣ ‘ਤੇ ਇਲਾਕੇ ਦੇ ਲੋਕਾਂ ਵੱਲੋ ਉਸ ਨੂੰ ਫੜ ਲਿਆ ਗਿਆ । ਉਨਾਂ ਦੱਸਿਆ ਕਿ ਉਕਤ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ ਤੇ ਨਸ਼ੇ ਵਿੱਚ ਅਜੇਹਾ ਗੀਨੋਨਾ ਕੰਮ ਕਰ ਰਿਹਾ ਸੀ ।

ਇਲਾਕਾ ਵਾਸੀਆਂ ਨੇ ਆਰੋਪੀ ਨੂੰ ਕਿਤਾ ਕਾਬੂ

ਫਿਲਹਾਲ ਇਸ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਇਸ ‘ਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰਲ ਹਲਕੇ ਦੇ ਏ.ਸੀ.ਪੀ ਨਿਰਮਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪ੍ਰੋਫੈਸਰ ਕਲੋਨੀ ‘ਚ ਗੁਟਕਾ ਸਾਹਿਬ ਦੇ ਅੰਗ ਫਾੜਕੇ ਕੋਈ ਵਿਅਕਤੀ ਗਲੀ ਵਿੱਚ ਸੁੱਟ ਰਿਹਾ ਹੈ । ਅਸੀਂ ਮੌਕੇ ‘ਤੇ ਜਾ ਕੇ ਮਾਮਲੇ ਦਾ ਜਾਇਜ਼ਾ ਲਿਆ ਅਤੇ ਜੋਗਾ ਸਿੰਘ ਨਾਮਕ ਵਿਅਕਤੀ ਦੇ ਬਿਆਨਾਂ ਦੇ ਆਧਾਰ ‘ਤੇ ਬਬਲੂ ਨਾਮਕ ਵਿਅਕਤੀ ਨੂੰ ਕਾਬੂ ਕਰ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁੱਛਗਿੱਛ ਕਰਨ ਤੋਂ ਬਾਅਦ ਸਾਰੇ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ ਕਿ ਇਸ ਵਿਅਕਤੀ ਵੱਲੋ ਨਸ਼ੇ ਦੀ ਹਾਲਤ ਵਿੱਚ ਬੇਅਦਬੀ ਹੋਈ ਹੈ ਜਾਂ ਇਸਦੇ ਪਿੱਛੇ ਕੋਈ ਹੋਰ ਕਾਰਣ ਸੀ । ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...