Jalandhar ByPoll: ਜਲੰਧਰ ਲੋਕ ਸਭਾ ਜਿਮਨੀ ਚੋਣ ਲਈ SAD-BSP ਅਤੇ SAD(A) ਦੇ ਉਮੀਦਵਾਰਾਂ ਨੇ ਭਰੇ ਪਰਚੇ
Jalandhar Lok Sabha Bypoll: ਪਰਚੇ ਭਰਨ ਦਾ ਸਿਲਸਿਲਾ ਵੀਰਵਾਰ 13 ਅਪ੍ਰੈਲ ਤੋਂ ਸ਼ੁਰੂ ਹੋਇਆ ਸੀ ਅਤੇ ਇਹ ਪ੍ਰਕਿਰੀਆ 20 ਅਪ੍ਰੈਲ ਤੱਕ ਜਾਰੀ ਰਹੇਗੀ। ਕਾਂਗਰਸ ਨੇ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਅਤੇ ਅਕਾਲੀ ਦਲ ਅਤੇ ਬਸਪਾ ਨੇ ਡਾ: ਸੁਖਵਿੰਦਰ ਸੁੱਖੀ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਜੰਟ ਸਿੰਘ ਨੂੰ ਟਿਕਟ ਦਿੱਤੀ ਹੈ।
ਜਲੰਧਰ ਨਿਊਜ਼। ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਮੰਗਲਵਾਰ ਨੂੰ ਕਈ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪੋ-ਆਪਣੇ ਪਰਚੇ ਭਰੇ ਗਏ। ਇਸੇ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ SAD) ਅਤੇ ਬਹੁਜਨ ਸਮਾਜਵਾਦੀ ਪਾਰਟੀ (BSP) ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁੱਖੀ ਨੇ ਪਰਚਾ ਭਰਿਆ ਤਾਂ ਉੱਧਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਨੇ ਵੀ ਆਪਣੀ ਉਮੀਦਵਾਰੀ ਲਈ ਨਾਮਜਦਗੀ ਭਰੀ। ਦੋਵੇਂ ਉਮੀਦਵਾਰਾਂ ਵੱਲੋਂ ਪਰਚੇ ਭਰਨ ਦੌਰਾਨ ਉਨ੍ਹਾਂ ਦੀਆਂ ਪਾਰਟੀਆਂ ਦੇ ਸੀਨੀਅਰ ਆਗੂ ਮੌਜਦੂ ਰਹੇ।
SAD-BSP ਦੇ ਉਮੀਦਵਾਰ ਨੇ ਭਰਿਆ ਪਰਚਾ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਸੀਟ ਲਈ ਆਪਣੀ ਨਾਮਜਦਗੀ ਦਾਖਲ ਕੀਤੀ।ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਅਤੇ ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਮੌਜੂਦ ਰਹੇ। ਪਰਚਾ ਭਰਨ ਤੋਂ ਬਾਅਦ ਦੋਵੇਂ ਆਗੂਆਂ ਨੇ ਆਪਣੇ ਉਮੀਦਵਾਰ ਦੀ ਜਿੱਤ ਦਾ ਦਾਅਵਾ ਠੋਕਿਆ।
SAD (A) ਦੇ ਉਮੀਦਵਾਰ ਨੇ ਭਰਿਆ ਪਰਚਾ
ਉੱਧਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਜੰਟ ਸਿੰਘ ਨੇ ਵੀ ਪਾਰਟੀ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਮੌਜੂਦਗੀ ਹੇਠ ਨਾਮਜਦਗੀ ਭਰੀ। ਇਸ ਮੌਕੇ ਗੁਰਜੰਟ ਸਿੰਘ ਨੇ ਵੀ ਪਾਰਟੀ ਦੀ ਜਿੱਤ ਦੀ ਗੱਲ ਕਹੀ।
20 ਅਪ੍ਰੈਲ ਨਾਮਜਦਗੀਆਂ ਭਰਨ ਦੀ ਆਖਰੀ ਤਰੀਕ
ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਪਰਚੇ ਭਰਨ ਦੀ ਆਖਰੀ ਤਰੀਕ 20 ਅਪ੍ਰੈਲ ਮਿੱਥੀ ਗਈ ਹੈ। ਉਸ ਤੋਂ ਬਾਅਦ 21 ਅਪ੍ਰੈਲ ਨੂੰ ਨਾਮਜਦਗੀਆਂ ਦੀ ਛਟਣੀ ਹੋਵੇਗੀ। ਇਸ ਸੀਟ ਲਈ 10 ਮਈ ਨੂੰ ਵੋਟਾਂ ਪੈਣਗੀਆਂ ਜਦਕਿ 13 ਮਈ ਨੁੂੰ ਇਸਦਾ ਨਤੀਜਾ ਐਲਾਨ ਦਿੱਤਾ ਜਾਵੇਗਾ। ਦੱਸ ਦਈਏ ਕਿ ਬੀਤੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸ ਤੇ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਕਾਂਗਰਸ ਵੱਲੋਂ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਮੈਦਾਨ ਵਿੱਚ ਹਨ।