AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਡਿਗਰੀਆਂ ਨਾ ਮਿਲਣ ਕਾਰਨ SC Students ਨੇ BSF ਚੌਕ ਕੀਤਾ ਜਾਮ, ਪੁਲਿਸ ਵੱਲੋਂ ਲਾਠੀਚਾਰਚ

ਐੱਸਸੀ ਵਜੀਫੇ ਦੇ ਕਾਰਨ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਅਗਲੀ ਕਲਾਸ ਵਿੱਚ ਦਾਖਿਲਾ ਲੈਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਰੋਸ ਵਜੋਂ ਵਿਦਿਆਰਥੀਆਂ ਨੇ ਜਲੰਧਰ ਦਾ BSF ਚੌਕ ਜਾਮ ਕਰ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ ਦਾ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ

ਡਿਗਰੀਆਂ ਨਾ ਮਿਲਣ ਕਾਰਨ SC Students ਨੇ BSF ਚੌਕ ਕੀਤਾ ਜਾਮ, ਪੁਲਿਸ ਵੱਲੋਂ ਲਾਠੀਚਾਰਚ
davinder-kumar-jalandhar
| Updated On: 26 May 2023 17:58 PM IST
Share
ਜਲੰਧਰ। ਸ਼ਹਿਰ ਦੇ ਬੀ.ਐਸ.ਐਫ ਚੌਕ ਵਿਖੇ ਐਸ.ਸੀ ਵਜ਼ੀਫ਼ੇ ਕਾਰਨ ਕਾਲਜ ਦੇ ਵਿਦਿਆਰਥੀਆਂ ਨਾਲ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਫਸੀਆਂ ਹੋਈਆਂ ਹਨ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਨਾ ਮਿਲਣ ਕਾਰਨ ਦਾਖਲਾ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸ਼ੁਕਰਵਾਰ ਵਿਦਿਆਰਥੀਆਂ ਨੇ ਜਲੰਧਰ ਦੇ ਬੀ.ਐਸ.ਐਫ ਚੌਕ (BSF Chowk) ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪਹਿਲਾਂ ਤਾਂ ਪੁਲੀਸ ਵੱਲੋਂ ਗੱਲਬਾਤ ਕਰਕੇ ਉਨ੍ਹਾਂ ਨੂੰ ਉਥੋਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਗੱਲ ਸਿਰੇ ਨਾ ਚੜ੍ਹੀ ਤਾਂ ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਥੱਪੜ ਮਾਰੇ ਅਤੇ ਫਿਰ ਲਾਠੀਚਾਰਜ ਕਰਕੇ ਥਾਣੇ ਲੈ ਗਈ।

ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ

ਜਲੰਧਰ (Jalandhar) ਦੇ ਬੀ.ਐਸ.ਐਫ ਚੌਂਕ ਵਿਖੇ ਐਸ.ਸੀ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਚੌਕ ਜਾਮ ਕਰ ਦਿੱਤਾ। ਦੂਜੇ ਪਾਸੇ ਇਸ ਸਬੰਧੀ ਸੂਚਨਾ ਮਿਲਣ ਤੇ ਥਾਣਾ ਬਾਰਾਦਰੀ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ 80 ਵਿਦਿਆਰਥੀਆਂ ਨਾਲ ਹੱਥੋਪਾਈ ਕੀਤੀ, ਥੱਪੜ ਮਾਰੇ ਅਤੇ ਲਾਠੀਚਾਰਜ ਕੀਤਾ। ਪੁਲਿਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ ਅਤੇ 6 ਤੋਂ 7 ਲੜਕੀਆਂ ਨੂੰ ਚੁੱਕ ਕੇ ਲੈ ਗਈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ ਗਏ। ਦਰਅਸਲ ਐਸਸੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ।

ਨਿੰਦਣਯੋਗ ਹੈ ਪੁਲਿਸ ਦਾ ਰਵੱਈਆ

ਇੱਕ ਵਿਦਿਆਰਥੀ ਨੇ ਕਿਹਾ ਕਿ ਪੁਲਿਸ (Police) ਦਾ ਇਹ ਰਵੱਈਆ ਬੇਹੱਦ ਨਿੰਦਣਯੋਗ ਹੈ। ਇਸ ਤੋਂ ਬਾਅਦ ਸਾਰੇ ਵਿਦਿਆਰਥੀ ਥਾਣਾ ਬਾਰਾਂਦਰੀ ਦੇ ਬਾਹਰ ਪਹੁੰਚ ਗਏ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਐਸਸੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ ਹਨ। ਜਿਸ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ। ਇਸੇ ਤਹਿਤ ਇਹ ਧਰਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਵੀ ਪ੍ਰੀਖਿਆ ਹੈ ਪਰ ਪੁਲਿਸ ਦੇ ਇਸ ਰਵੱਈਏ ਤੋਂ ਬਾਅਦ ਜੇਕਰ ਉਨ੍ਹਾਂ ਦਾ ਇਮਤਿਹਾਨ ਰੱਦ ਹੋ ਜਾਂਦਾ ਹੈ ਤਾਂ ਸਮੂਹ ਵਿਦਿਆਰਥੀਆਂ ਰੋਸ ਧਰਨਾ ਲਗਾਉਣਗੇ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਥਾਣਾ ਬਾਰਾਂਦਰੀ ਪਹੁੰਚ ਗਏ ਹਨ। ਇਸ ਦੌਰਾਨ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਅਤੇ ਸਾਬਕਾ ਵਿਧਾਇਕ ਵੀ ਪੁਲਿਸ ਅਧਿਕਾਰੀਆਂ ਨਾਲ ਥਾਣੇ ਅੰਦਰ ਮੌਜੂਦ ਸਨ। ਸਾਬਕਾ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਉਸ ਨਾਲ ਪੂਰਾ ਇਨਸਾਫ਼ ਕੀਤਾ ਜਾਵੇਗਾ।

ਸਕਾਲਰਸ਼ਿਪ ਦੇ ਪੈਸੇ ਵੀ ਨਹੀਂ ਮਿਲੇ ਸਮੇਂ ਸਿਰ

ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਕਈ ਵਾਰ ਉਨ੍ਹਾਂ ਨੂੰ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਚੱਲ ਰਹੇ ਸੈਸ਼ਨ ਦੌਰਾਨ ਪ੍ਰੇਸ਼ਾਨ ਹੋਣਾ ਪੈਂਦਾ ਹੈ ਅਤੇ ਕਈ ਵਾਰ ਪੈਸੇ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਨਤੀਜੇ ਰੋਕ ਲਏ ਜਾਂਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਇਮਤਿਹਾਨਾਂ ਲਈ ਭਰੇ ਗਏ ਫਾਰਮ ਵੀ ਰੋਕ ਲਏ ਗਏ ਹਨ। ਹੁਣ ਐਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀ ਦਾਖ਼ਲਾ ਨਹੀਂ ਲੈ ਸਕਦੇ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...