ਡਿਗਰੀਆਂ ਨਾ ਮਿਲਣ ਕਾਰਨ SC Students ਨੇ BSF ਚੌਕ ਕੀਤਾ ਜਾਮ, ਪੁਲਿਸ ਵੱਲੋਂ ਲਾਠੀਚਾਰਚ
ਐੱਸਸੀ ਵਜੀਫੇ ਦੇ ਕਾਰਨ ਵਿਦਿਆਰਥੀਆਂ ਨੂੰ ਡਿਗਰੀਆਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਅਗਲੀ ਕਲਾਸ ਵਿੱਚ ਦਾਖਿਲਾ ਲੈਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਰੋਸ ਵਜੋਂ ਵਿਦਿਆਰਥੀਆਂ ਨੇ ਜਲੰਧਰ ਦਾ BSF ਚੌਕ ਜਾਮ ਕਰ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ ਦਾ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ
ਜਲੰਧਰ। ਸ਼ਹਿਰ ਦੇ ਬੀ.ਐਸ.ਐਫ ਚੌਕ ਵਿਖੇ ਐਸ.ਸੀ ਵਜ਼ੀਫ਼ੇ ਕਾਰਨ ਕਾਲਜ ਦੇ ਵਿਦਿਆਰਥੀਆਂ ਨਾਲ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਫਸੀਆਂ ਹੋਈਆਂ ਹਨ। ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਨਾ ਮਿਲਣ ਕਾਰਨ ਦਾਖਲਾ ਲੈਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਸ਼ੁਕਰਵਾਰ ਵਿਦਿਆਰਥੀਆਂ ਨੇ ਜਲੰਧਰ ਦੇ ਬੀ.ਐਸ.ਐਫ ਚੌਕ (BSF Chowk) ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਪਹਿਲਾਂ ਤਾਂ ਪੁਲੀਸ ਵੱਲੋਂ ਗੱਲਬਾਤ ਕਰਕੇ ਉਨ੍ਹਾਂ ਨੂੰ ਉਥੋਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਗੱਲ ਸਿਰੇ ਨਾ ਚੜ੍ਹੀ ਤਾਂ ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਥੱਪੜ ਮਾਰੇ ਅਤੇ ਫਿਰ ਲਾਠੀਚਾਰਜ ਕਰਕੇ ਥਾਣੇ ਲੈ ਗਈ।
ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ
ਜਲੰਧਰ (Jalandhar) ਦੇ ਬੀ.ਐਸ.ਐਫ ਚੌਂਕ ਵਿਖੇ ਐਸ.ਸੀ ਵਿਦਿਆਰਥੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਚੌਕ ਜਾਮ ਕਰ ਦਿੱਤਾ। ਦੂਜੇ ਪਾਸੇ ਇਸ ਸਬੰਧੀ ਸੂਚਨਾ ਮਿਲਣ ਤੇ ਥਾਣਾ ਬਾਰਾਦਰੀ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ 80 ਵਿਦਿਆਰਥੀਆਂ ਨਾਲ ਹੱਥੋਪਾਈ ਕੀਤੀ, ਥੱਪੜ ਮਾਰੇ ਅਤੇ ਲਾਠੀਚਾਰਜ ਕੀਤਾ। ਪੁਲਿਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਆਗੂ ਨਵਦੀਪ ਦਕੋਹਾ, ਵਿਸ਼ਾਲ ਨੁਸੀ, ਕਮਲਜੀਤ ਕੁਮਾਰ ਅਤੇ 6 ਤੋਂ 7 ਲੜਕੀਆਂ ਨੂੰ ਚੁੱਕ ਕੇ ਲੈ ਗਈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੋਬਾਈਲ ਵੀ ਖੋਹ ਲਏ ਗਏ। ਦਰਅਸਲ ਐਸਸੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ।
ਨਿੰਦਣਯੋਗ ਹੈ ਪੁਲਿਸ ਦਾ ਰਵੱਈਆ
ਇੱਕ ਵਿਦਿਆਰਥੀ ਨੇ ਕਿਹਾ ਕਿ ਪੁਲਿਸ (Police) ਦਾ ਇਹ ਰਵੱਈਆ ਬੇਹੱਦ ਨਿੰਦਣਯੋਗ ਹੈ। ਇਸ ਤੋਂ ਬਾਅਦ ਸਾਰੇ ਵਿਦਿਆਰਥੀ ਥਾਣਾ ਬਾਰਾਂਦਰੀ ਦੇ ਬਾਹਰ ਪਹੁੰਚ ਗਏ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਐਸਸੀ ਸਕਾਲਰਸ਼ਿਪ ਦੇ ਪੈਸੇ ਜਾਰੀ ਨਹੀਂ ਕੀਤੇ ਹਨ। ਜਿਸ ਕਾਰਨ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਨਹੀਂ ਮਿਲ ਰਿਹਾ। ਇਸੇ ਤਹਿਤ ਇਹ ਧਰਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਵੀ ਪ੍ਰੀਖਿਆ ਹੈ ਪਰ ਪੁਲਿਸ ਦੇ ਇਸ ਰਵੱਈਏ ਤੋਂ ਬਾਅਦ ਜੇਕਰ ਉਨ੍ਹਾਂ ਦਾ ਇਮਤਿਹਾਨ ਰੱਦ ਹੋ ਜਾਂਦਾ ਹੈ ਤਾਂ ਸਮੂਹ ਵਿਦਿਆਰਥੀਆਂ ਰੋਸ ਧਰਨਾ ਲਗਾਉਣਗੇ।
ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਮਿਲਦੇ ਹੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਵੀ ਥਾਣਾ ਬਾਰਾਂਦਰੀ ਪਹੁੰਚ ਗਏ ਹਨ। ਇਸ ਦੌਰਾਨ ਪੁਲਿਸ ਨੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਅਤੇ ਸਾਬਕਾ ਵਿਧਾਇਕ ਵੀ ਪੁਲਿਸ ਅਧਿਕਾਰੀਆਂ ਨਾਲ ਥਾਣੇ ਅੰਦਰ ਮੌਜੂਦ ਸਨ। ਸਾਬਕਾ ਵਿਧਾਇਕ ਨੇ ਭਰੋਸਾ ਦਿੱਤਾ ਹੈ ਕਿ ਉਸ ਨਾਲ ਪੂਰਾ ਇਨਸਾਫ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ
ਸਕਾਲਰਸ਼ਿਪ ਦੇ ਪੈਸੇ ਵੀ ਨਹੀਂ ਮਿਲੇ ਸਮੇਂ ਸਿਰ
ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਕਈ ਵਾਰ ਉਨ੍ਹਾਂ ਨੂੰ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਚੱਲ ਰਹੇ ਸੈਸ਼ਨ ਦੌਰਾਨ ਪ੍ਰੇਸ਼ਾਨ ਹੋਣਾ ਪੈਂਦਾ ਹੈ ਅਤੇ ਕਈ ਵਾਰ ਪੈਸੇ ਨਾ ਮਿਲਣ ਕਾਰਨ ਵਿਦਿਅਕ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਨਤੀਜੇ ਰੋਕ ਲਏ ਜਾਂਦੇ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਇਮਤਿਹਾਨਾਂ ਲਈ ਭਰੇ ਗਏ ਫਾਰਮ ਵੀ ਰੋਕ ਲਏ ਗਏ ਹਨ। ਹੁਣ ਐਸਸੀ ਸਕਾਲਰਸ਼ਿਪ ਨਾ ਮਿਲਣ ਕਾਰਨ ਵਿਦਿਆਰਥੀ ਦਾਖ਼ਲਾ ਨਹੀਂ ਲੈ ਸਕਦੇ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ