Jalandhar Bypoll: ਜਲੰਧਰ ਲੋਕ ਸਭਾ ਸੀਟ ਲਈ AAP ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਐਲਾਨਿਆ ਉਮੀਦਵਾਰ
Punjab Politics: ਜਲੰਧਰ ਲੋਕ ਸਭਾ ਜਿਮਣੀ ਚੋਣ ਲਈ ਆਪ ਵੱਲੋਂ ਸੁਸ਼ੀਲ ਰਿੰਕੂ ਦਾ ਨਾਂ ਤਕਰੀਬਨ ਤੈਅ ਮੰਨਿਆ ਜਾ ਰਿਹਾ ਸੀ। ਹਾਲਾਂਕਿ, ਮੁੱਖ ਮੰਤਰੀ ਨੇ ਸਰਵੇ ਕਰਵਾਉਣ ਤੋਂ ਬਾਅਦ ਹੀ ਇਸ ਸੀਟ ਲਈ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਗੱਲ ਕਹੀ ਸੀ।

ਜਲੰਧਰ ਨਿਊਜ: ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਰਿੰਕੂ ਦਾ ਨਾਂ ਪਹਿਲਾਂ ਤੋਂ ਹੀ ਇਸ ਸੀਟ ਲਈ ਤੈਅ ਮੰਨਿਆ ਜਾ ਰਿਹਾ ਸੀ। ਹਾਲਾਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਦੇ ਲੋਕਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਕਿਸੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।
