ਜਲੰਧਰ ਨਿਊਜ: ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੂੰ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਕੱਲ੍ਹ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਰਿੰਕੂ ਦਾ ਨਾਂ ਪਹਿਲਾਂ ਤੋਂ ਹੀ ਇਸ ਸੀਟ ਲਈ ਤੈਅ ਮੰਨਿਆ ਜਾ ਰਿਹਾ ਸੀ। ਹਾਲਾਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਦੇ ਲੋਕਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਕਿਸੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ।

ਕੱਲ ਹੀ ਆਪ ਚ ਸ਼ਾਮਲ ਹੋਏ ਹਨ ਰਿੰਕੂ
ਬੀਤੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਇਸ ਮੌਕੇ ਰਿੰਕੂ ਨੇ ਕਿਹਾ ਸੀ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜਿੰਮੇਦਾਰੀ ਦੇਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਰਿੰਕੂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਇਥੋਂ ਉਮੀਦਵਾਰ ਬਣਾਉਣ ਦਾ ਫੈਸਲਾ ਸਿਰਫ ਪਾਰਟੀ ਕਰੇਗੀ। ਜੇਕਰ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਪਾਰਟੀ ਦੀ ਝੋਲੀ ਵਿੱਚ ਇਹ ਸੀਟ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਚੋਣ ਦੇ ਨਤੀਜੇ ਪਾਜੇਟਿਵ ਹੀ ਆਉਣਗੇ। ਆਪ ਦਾ ਪੱਲਾ ਫੜਣ ਦੀ ਵਜ੍ਹਾ ਪੁੱਛਣ ਤੇ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਾਰਟੀ ਦਾ ਅਨੁਸ਼ਾਸਨ ਬਹੁਤ ਪਸੰਦ ਆਇਆ ਹੈ।
ਅਕਾਲੀ- ਬਸਪਾ ਗਠਜੋੜ ‘ਚ ਲੜਣਗੇ ਚੋਣ
ਉੱਧਰ ਅਕਾਲੀ ਦੱਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਗਠਜੋੜ ਵਿੱਚ ਇਹ ਚੋਣ ਲੜਣਗੇ। ਬੁੱਧਵਾਰ ਨੂੰ ਹੋਈ ਦੋਵਾਂ ਪਾਰਟੀ ਦੀ ਸੰਯੁਕਤ ਬੈਠਕ ਵਿੱਚ ਫੈਸਲਾ ਲਿਆ ਗਿਆ। ਉਮੀਦਵਾਰ ਦਾ ਨਾਂ ਬਸਪਾ ਸੁਪਰੀਮੋ ਮਾਇਆਵਦੀ ਤੈਅ ਕਰਨਗੇ। ਜਦਕਿ, ਕਾਂਗਰਸ ਨੇ ਪਹਿਲਾਂ ਹੀ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ।
ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ