AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਤੋਂ AAP ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਚੁੱਕੀ ਸਹੁੰ, ਮੁੱਖ ਮਤਰੀ ਬੋਲੇ – ਜਲੰਧਰ ਲੋਕ ਸਭਾ ਦੇ ਸਾਰੇ ਲੋਕਾਂ ਨੂੰ ਵਧਾਈ

ਭਗਵੰਤ ਮਾਨ ਦੇ ਸੰਗਰੂਰ ਸੀਟ ਛੱਡਣ ਤੋਂ ਬਾਅਦ ਇੱਥੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਲੋਕ ਸਭਾ ਸੀਟ 'ਤੇ ਜਿੱਤ ਦਰਜ ਕੀਤੀ ਸੀ।

ਜਲੰਧਰ ਤੋਂ AAP ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਚੁੱਕੀ ਸਹੁੰ, ਮੁੱਖ ਮਤਰੀ ਬੋਲੇ - ਜਲੰਧਰ ਲੋਕ ਸਭਾ ਦੇ ਸਾਰੇ ਲੋਕਾਂ ਨੂੰ ਵਧਾਈ
kusum-chopra
| Updated On: 20 Jul 2023 17:04 PM IST
Share
ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ (Karamjit Kaur) ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਲੰਧਰ ਉਪ ਚੋਣ ਜਿੱਤਣ ਵਾਲੇ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿੱਚ ਪ੍ਰਤੀਨਿਧਤਾ, ਜੋ ਸਹੁੰ ਚੁੱਕਣ ਤੋਂ ਬਾਅਦ ਖਤਮ ਹੋ ਗਈ ਸੀ, ਹੁਣ ਮੁੜ ਕਾਇਮ ਹੋ ਗਈ ਹੈ। ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹੋਣਗੇ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੰਗਰੂਰ ਤੋਂ ਸਿਰਫ਼ ਭਗਵੰਤ ਮਾਨ ਹੀ ਜਿੱਤੇ ਸਨ, ਬਾਕੀ ਦਿੱਲੀ ਅਤੇ ਹੋਰ ਰਾਜਾਂ ਤੋਂ ਸੰਸਦ ਮੈਂਬਰ ਚੋਣ ਹਾਰ ਗਏ ਸਨ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਦਿੱਤੀ ਵਧਾਈ

ਜਲੰਧਰ ਲੋਕ ਸਭਾ ਸੀਟ ਜੋ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ, ਇੱਥੇ ਕਰੀਬ ਦੋ ਮਹੀਨੇ ਪਹਿਲਾਂ ਚੋਣਾਂ ਹੋਈਆਂ ਸਨ ਅਤੇ ਨਤੀਜਾ ਵੀ ਆ ਗਿਆ ਸੀ, ਪਰ ਇਸ ਦਰਮਿਆਨ ਲੋਕ ਸਭਾ ਦਾ ਸੈਸ਼ਨ ਨਾ ਹੋਣ ਕਾਰਨ ਸੁਸ਼ੀਲ ਕੁਮਾਰ ਰਿੰਕੂ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕੇ ਸਨ। ਹੁਣ ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਅਹੁਦੇ ਦੀ ਸਹੁੰ ਚੁਕਾਈ ਗਈ। ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲੋਕ ਸਭਾ ‘ਚ ਸਹੁੰ ਚੁੱਕਣ ਦੀ ਵੀਡੀਓ ਵੀ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਜਲੰਧਰ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...