ਜਲੰਧਰ ਤੋਂ AAP ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਚੁੱਕੀ ਸਹੁੰ, ਮੁੱਖ ਮਤਰੀ ਬੋਲੇ – ਜਲੰਧਰ ਲੋਕ ਸਭਾ ਦੇ ਸਾਰੇ ਲੋਕਾਂ ਨੂੰ ਵਧਾਈ

Updated On: 

20 Jul 2023 17:04 PM

ਭਗਵੰਤ ਮਾਨ ਦੇ ਸੰਗਰੂਰ ਸੀਟ ਛੱਡਣ ਤੋਂ ਬਾਅਦ ਇੱਥੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਲੋਕ ਸਭਾ ਸੀਟ 'ਤੇ ਜਿੱਤ ਦਰਜ ਕੀਤੀ ਸੀ।

ਜਲੰਧਰ ਤੋਂ AAP ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਚੁੱਕੀ ਸਹੁੰ, ਮੁੱਖ ਮਤਰੀ ਬੋਲੇ - ਜਲੰਧਰ ਲੋਕ ਸਭਾ ਦੇ ਸਾਰੇ ਲੋਕਾਂ ਨੂੰ ਵਧਾਈ
Follow Us On

ਸਾਬਕਾ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ (Karamjit Kaur) ਨੂੰ ਹਰਾ ਕੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਲੰਧਰ ਉਪ ਚੋਣ ਜਿੱਤਣ ਵਾਲੇ ਸੁਸ਼ੀਲ ਰਿੰਕੂ ਨੇ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਆਮ ਆਦਮੀ ਪਾਰਟੀ ਦੀ ਲੋਕ ਸਭਾ ਵਿੱਚ ਪ੍ਰਤੀਨਿਧਤਾ, ਜੋ ਸਹੁੰ ਚੁੱਕਣ ਤੋਂ ਬਾਅਦ ਖਤਮ ਹੋ ਗਈ ਸੀ, ਹੁਣ ਮੁੜ ਕਾਇਮ ਹੋ ਗਈ ਹੈ।

ਸੁਸ਼ੀਲ ਰਿੰਕੂ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਇੱਕੋ ਇੱਕ ਮੈਂਬਰ ਹੋਣਗੇ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਸੰਗਰੂਰ ਤੋਂ ਸਿਰਫ਼ ਭਗਵੰਤ ਮਾਨ ਹੀ ਜਿੱਤੇ ਸਨ, ਬਾਕੀ ਦਿੱਲੀ ਅਤੇ ਹੋਰ ਰਾਜਾਂ ਤੋਂ ਸੰਸਦ ਮੈਂਬਰ ਚੋਣ ਹਾਰ ਗਏ ਸਨ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ਦਿੱਤੀ ਵਧਾਈ

ਜਲੰਧਰ ਲੋਕ ਸਭਾ ਸੀਟ ਜੋ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ, ਇੱਥੇ ਕਰੀਬ ਦੋ ਮਹੀਨੇ ਪਹਿਲਾਂ ਚੋਣਾਂ ਹੋਈਆਂ ਸਨ ਅਤੇ ਨਤੀਜਾ ਵੀ ਆ ਗਿਆ ਸੀ, ਪਰ ਇਸ ਦਰਮਿਆਨ ਲੋਕ ਸਭਾ ਦਾ ਸੈਸ਼ਨ ਨਾ ਹੋਣ ਕਾਰਨ ਸੁਸ਼ੀਲ ਕੁਮਾਰ ਰਿੰਕੂ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕੇ ਸਨ। ਹੁਣ ਮਾਨਸੂਨ ਸੈਸ਼ਨ ਸ਼ੁਰੂ ਹੁੰਦੇ ਹੀ ਉਨ੍ਹਾਂ ਨੂੰ ਪਾਰਲੀਮੈਂਟ ਵਿੱਚ ਅਹੁਦੇ ਦੀ ਸਹੁੰ ਚੁਕਾਈ ਗਈ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲੋਕ ਸਭਾ ‘ਚ ਸਹੁੰ ਚੁੱਕਣ ਦੀ ਵੀਡੀਓ ਵੀ ਸ਼ੇਅਰ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਜਲੰਧਰ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ