AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁਦਿਆਂ ‘ਤੇ ਹੋਈ ਚਰਚਾ

ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਇੱਛਾ ਪ੍ਰਗਟਾਈ ਕਿ ਉਹ ਲੋਕ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਬਣ ਕੇ ਪੰਜਾਬੀਆਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ।

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁਦਿਆਂ 'ਤੇ ਹੋਈ ਚਰਚਾ
davinder-kumar-jalandhar
| Published: 23 Jul 2023 20:13 PM IST
Share
ਜਲੰਧਰ ਨਿਊਜ਼। ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨਵੀਂ ਦਿੱਲੀ ਵਿੱਚ ਲੋਕ ਸਭਾ ਵਿੱਚ ਸਹੁੰ ਚੁੱਕਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੇਜਰੀਵਾਲ ਨੇ ਸੁਸ਼ੀਲ ਰਿੰਕੂ (Sushil Kumar Riku) ਨੂੰ ਭਾਰਤੀ ਲੋਕਤੰਤਰ ਦੀ ਇਸ ਸਰਵਉੱਚ ਸੰਸਥਾ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ ਅਤੇ ਇੱਛਾ ਪ੍ਰਗਟਾਈ ਕਿ ਉਹ ਲੋਕ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਬਣ ਕੇ ਪੰਜਾਬੀਆਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ। ਲੋਕ ਪੱਖੀ ਤੇ ਭਲਾਈ ਪ੍ਰੋਗਰਾਮਾਂ ਲਈ ਕੀਤਾ ਜਾਵੇਗਾ ਉਪਰਾਲਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਪ੍ਰਧਾਨ ਨੂੰ ਗੁਲਦਸਤਾ ਭੇਂਟ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ (Punjab Government) ਦੇ ਲੋਕ ਪੱਖੀ ਅਤੇ ਭਲਾਈ ਪ੍ਰੋਗਰਾਮਾਂ ਨੂੰ ਆਪਣੇ ਸੰਸਦ ਹਲਕੇ ਵਿੱਚ ਲਾਗੂ ਕਰਨ ਲਈ ਠੋਸ ਉਪਰਾਲੇ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਸੰਸਦ ਵਿੱਚ ਉਠਾਉਣ ਦੀ ਲੋੜ ਹੈ। ਇਸ ਲਈ ਉਹ ਲੋਕ ਸਭਾ ਵਿੱਚ ਅਜਿਹੇ ਮੁੱਦਿਆਂ ਨੂੰ ਉਠਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ ਤਾਂ ਜੋ ਨੀਤੀਗਤ ਨਜ਼ਰੀਏ ਤੋਂ ਮਹੱਤਵਪੂਰਨ ਫੈਸਲੇ ਲਏ ਜਾ ਸਕਣ। ਲੋਕ ਭਲਾਈ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਕੀਤਾ ਜਾਵੇਗ ਲਾਗੂ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਪਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਉਹ ਆਪਣੇ ਹਲਕੇ ਵਿੱਚ ਇਨ੍ਹਾਂ ਭਲਾਈ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਖੁਦ ਨਿਗਰਾਨੀ ਕਰ ਰਹੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...