ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁਦਿਆਂ ‘ਤੇ ਹੋਈ ਚਰਚਾ

Published: 

23 Jul 2023 20:13 PM

ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਇੱਛਾ ਪ੍ਰਗਟਾਈ ਕਿ ਉਹ ਲੋਕ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਬਣ ਕੇ ਪੰਜਾਬੀਆਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ।

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁਦਿਆਂ ਤੇ ਹੋਈ ਚਰਚਾ
Follow Us On

ਜਲੰਧਰ ਨਿਊਜ਼। ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨਵੀਂ ਦਿੱਲੀ ਵਿੱਚ ਲੋਕ ਸਭਾ ਵਿੱਚ ਸਹੁੰ ਚੁੱਕਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੇਜਰੀਵਾਲ ਨੇ ਸੁਸ਼ੀਲ ਰਿੰਕੂ (Sushil Kumar Riku) ਨੂੰ ਭਾਰਤੀ ਲੋਕਤੰਤਰ ਦੀ ਇਸ ਸਰਵਉੱਚ ਸੰਸਥਾ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ ਅਤੇ ਇੱਛਾ ਪ੍ਰਗਟਾਈ ਕਿ ਉਹ ਲੋਕ ਸਭਾ ਵਿੱਚ ਉਨ੍ਹਾਂ ਦੀ ਆਵਾਜ਼ ਬਣ ਕੇ ਪੰਜਾਬੀਆਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਗੇ।

ਲੋਕ ਪੱਖੀ ਤੇ ਭਲਾਈ ਪ੍ਰੋਗਰਾਮਾਂ ਲਈ ਕੀਤਾ ਜਾਵੇਗਾ ਉਪਰਾਲਾ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਪ੍ਰਧਾਨ ਨੂੰ ਗੁਲਦਸਤਾ ਭੇਂਟ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ (Punjab Government) ਦੇ ਲੋਕ ਪੱਖੀ ਅਤੇ ਭਲਾਈ ਪ੍ਰੋਗਰਾਮਾਂ ਨੂੰ ਆਪਣੇ ਸੰਸਦ ਹਲਕੇ ਵਿੱਚ ਲਾਗੂ ਕਰਨ ਲਈ ਠੋਸ ਉਪਰਾਲੇ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਕਈ ਮੁੱਦੇ ਹਨ ਜਿਨ੍ਹਾਂ ਨੂੰ ਸੰਸਦ ਵਿੱਚ ਉਠਾਉਣ ਦੀ ਲੋੜ ਹੈ।

ਇਸ ਲਈ ਉਹ ਲੋਕ ਸਭਾ ਵਿੱਚ ਅਜਿਹੇ ਮੁੱਦਿਆਂ ਨੂੰ ਉਠਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ ਤਾਂ ਜੋ ਨੀਤੀਗਤ ਨਜ਼ਰੀਏ ਤੋਂ ਮਹੱਤਵਪੂਰਨ ਫੈਸਲੇ ਲਏ ਜਾ ਸਕਣ।

ਲੋਕ ਭਲਾਈ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਕੀਤਾ ਜਾਵੇਗ ਲਾਗੂ

ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਲੀਹ ‘ਤੇ ਪਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਉਹ ਆਪਣੇ ਹਲਕੇ ਵਿੱਚ ਇਨ੍ਹਾਂ ਭਲਾਈ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀ ਖੁਦ ਨਿਗਰਾਨੀ ਕਰ ਰਹੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version