NRI ਪੀੜਤ ਮਹਿਲਾਵਾਂ ਨੂੰ ਕੈਬਨਿਟ ਮੰਤਰੀ ਦਾ ਭਰੋਸਾ, ਸਰਕਾਰ ਬਣਾਏਗੀ ਸਖਤ ਕਾਨੂੰਨ
ਐੱਨਆਰਆਈ ਪੀੜਤ ਮਹਿਵਾਲਾਂ ਨਾਲ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮੀਟਿੰਗ ਕੀਤੀ। ਇਸ ਦੌਰਾਨ ਕਈ ਐੱਨਆਰਆਈ ਪੀੜਤ ਮਹਿਵਾਲਾਂ ਨੇ ਮੰਤਰੀ ਨੂੰ ਆਪਣੀ ਦੁੱਖ ਭਰੀ ਕਹਾਣੀ ਵੀ ਸੁਣਾਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਯਤਨ ਕਰੇਗੀ ਕਿ ਪੀੜਤ ਮਹਿਲਾਵਾਂ ਨੂੰ ਉਨ੍ਹਾਂ ਦਾ ਹੱਕ ਮਿਲੇ।

ਜਲੰਧਰ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ (Dr. Baljit Kaur) ਨੇ ਐਤਵਾਰ ਜਲੰਧਰ ਵਿਖੇ ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਈਆਂ ਐਨ.ਆਰ.ਆਈਜ਼ ਪੀੜਤ ਔਰਤਾਂ ਨਾਲ ਮੀਟਿੰਗ ਕੀਤੀ, ਜਿਸ ‘ਚ ਉਨ੍ਹਾਂ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਸ ਸਬੰਧੀ ਜਲਦੀ ਹੀ ਨੀਤੀ ਬਣਾਵੇਗੀ, ਤਾਂ ਜੋ ਭਵਿੱਖ ‘ਚ ਔਰਤਾਂ ਨੂੰ ਇਸ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨਾਲ ਨਵੇਂ ਕੈਬਨਿਟ ਮੰਤਰੀ ਬਣੇ ਬਲਕਾਰ ਸਿੰਘ ਵੀ ਮੌਜੂਦ ਸਨ।
ਇਸ ਦੌਰਾਨ ਜਲੰਧਰ (Jalandhar) ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਅੱਜ ਵੱਖ-ਵੱਖ ਸ਼ਹਿਰਾਂ ਤੋਂ ਕਈ ਔਰਤਾਂ ਸਾਡੇ ਕੋਲ ਪਹੁੰਚੀਆਂ ਹਨ, ਜੋ ਕਦੇ ਏਜੰਟਾਂ ਦਾ ਸ਼ਿਕਾਰ ਬਣੀਆਂ, ਕਦੇ ਐਨ.ਆਰ.ਆਈ ਪਤੀਆਂ ਵੱਲੋਂ ਤੰਗ ਪ੍ਰੇਸ਼ਾਨ।