AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Working Women Hostel: ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ

2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿੱਚ 100 ਮਹਿਲਾਵਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ। ਬੱਚਿਆਂ ਦੀ ਸਾਂਭ ਸੰਭਾਲ ਲਈ ਵੀ ਬਣਨਗੇ ਕ੍ਰੈਚ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਪੰਜਾਬ ਸਰਕਾਰ ਦੀ ਯੋਜਨਾ।

Working Women Hostel: ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ
davinder-kumar-jalandhar
| Updated On: 11 Jun 2023 16:10 PM IST
Share
ਜਲੰਧਰ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ (Dr. Baljit Kaur ) ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਨ ਦੇ ਮਕਸਦ ਨਾਲ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ।ਇ ਸ ਹੋਸਟਲ ਉੱਪਰ 2.17 ਕਰੋੜ ਰੁਪੈ ਦੀ ਰਾਸ਼ੀ ਖਰਚ ਹੋਵੇਗੀ ਜਿਸ ਵਿਚ 100 ਮਹਿਲਾਵਾਂ ਦੀ ਰਿਹਾਇਸ਼ ਦੀ ਸਹੂਲਤ ਦੇ ਨਾਲ-ਨਾਲ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੈਚ ਦਾ ਵੀ ਪ੍ਰਬੰਧ ਹੋਵੇਗਾ।

‘ਮਹਿਲਾਵਾਂ ਲਈ ਕੀਤੀਆਂ ਕਈ ਸਕੀਮਾਂ ਲਾਗੂ’

ਆਸ਼ਰਮ ਵਿਚ ਨੀਂਹ ਪੱਥਰ ਰੱਖਣ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਔਰਤਾਂ ਦੇ ਸ਼ਸ਼ਕਤੀਕਰਨ ਲਈ ਅਨੇਕ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਵਰਕਿੰਗ ਵੂਮੈਨ ਹੋਸਟਲ ਸਕੀਮ ਇਕ ਹੈ। ਇਸ ਯੋਜਨਾ ਤਹਿਤ ਪੰਜਾਬ ਸਰਕਾਰ (Punjab Govt) ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਵਰਕਿੰਗ ਵੂਮੈਨ ਹੋਸਟਲ ਸਥਾਪਿਤ ਕਰਨ ਦੀ ਯੋਜਨਾਬੰਦੀ ਹੈ, ਜਿਸਦੀ ਸ਼ੁਰੂਆਤ ਅੱਜ ਜਲੰਧਰ ਤੋਂ ਕੀਤੀ ਗਈ ਹੈ। ਇੰਨਾਂ ਹੋਸਟਲਾਂ ਵਿਚ ਜਿੱਥੇ 100 ਕੰਮਕਾਜੀ ਮਹਿਲਾਵਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ ਉੱਥੇ ਹੀ ਇੰਨਾਂ ਹੋਸਟਲਾਂ ਵਿਚ ਕ੍ਰੈਚ ਵੀ ਖੋਲ੍ਹੇ ਜਾਣਗੇ ਤਾਂ ਜੋ ਔਰਤਾਂ ਆਪਣੇ ਛੋਟੇ ਬੱਚਿਆਂ ਨੂੰ ਕਰੈਚ ਵਿਚ ਛੱਡ ਬੇਫਿਕਰ ਹੋ ਆਪਣੀ ਨੌਕਰੀ ਤੇ ਜਾ ਕੇ ਸੇਵਾ ਨਿਭਾ ਸਕਣ।

‘ਲੋੜਵੰਦਾਂ ਨੂੰ ਇਸ ਯੋਜਨਾ ਨਾਲ ਲਾਭ ਮਿਲੇਗਾ’

ਇਸ ਯੋਜਨਾ ਨੂੰ ਔਰਤਾਂ ਦੇ ਸ਼ਸ਼ਕਤੀਕਰਨ ਵੱਲ ਵੱਡਾ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ (Cabinet Minister) ਨੇ ਕਿਹਾ ਕਿ ਇਹ ਯੋਜਨਾ ਲੋੜਵੰਦ ਔਰਤਾਂ ਨੂੰ ਸਵੈ ਮਾਣ ਦੀ ਭਾਵਨਾ ਪ੍ਰਦਾਨ ਕਰਨ ਦੇ ਨਾਲ-ਨਾਲ ਸੁਰੱਖਿਅਤ ਮਾਹੌਲ ਦੇਣ ਵਿਚ ਵੀ ਸਹਾਈ ਹੋਵੇਗੀ। ਹੋਸਟਲ ਦੀ ਸਹੂਲਤ ਕੰਮਕਾਜੀ ਔਰਤਾਂ, ਜੋ ਇਕੱਲੀਆਂ, ਵਿਧਵਾ, ਤਲਾਕਸ਼ੁਦਾ, ਵਿਆਹੀਆਂ ਆਦਿ ਲੈ ਸਕਦੀਆਂ ਹਨ ਬਸ਼ਰਤੇ ਕਿ ਉਨ੍ਹਾਂ ਦਾ ਪਤੀ ਜਾਂ ਨਜ਼ਦੀਕੀ ਪਰਿਵਾਰ ਉਸੇ ਸ਼ਹਿਰ/ਖੇਤਰ ਵਿੱਚ ਨਾ ਰਹਿੰਦਾ ਹੋਵੇ। ਇਸ ਤੋਂ ਇਲਾਵਾ ਸਮਾਜ ਦੇ ਪਛੜੇ ਵਰਗਾਂ ਦੀਆਂ ਔਰਤਾਂ ਅਤੇ ਅਪਾਹਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਪੰਜਾਬ ਦਾ ਹੋਰ ਵਿਕਾਸ ਹੋਵੇਗਾ-ਮੰਤਰੀ

ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਔਰਤਾਂ ਇਸ ਕਰਕੇ ਘਰ ਤੋਂ ਬਾਹਰ ਦੂਜੇ ਸ਼ਹਿਰਾਂ ਵਿਚ ਨੌਕਰੀ ਨਹੀਂ ਕਰ ਸਕਦੀਆਂ ਕਿਉਂਕਿ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਨਹੀਂ ਮਿਲਦੀ ਜਿਸ ਨਾਲ ਔਰਤਾਂ ਦੇ ਆਰਥਿਕ ਤੌਰ ਤੇ ਮਜ਼ਬੂਤ ਹੋਣ ਵਿਚ ਅੜਿੱਕਾ ਬਣਦਾ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕੰਮਕਾਜੀ ਔਰਤਾਂ ਨੂੰ ਅਜਿਹੇ ਹੋਸਟਲਾਂ ਦੀ ਸਹੂਲਤ ਮਿਲੇਗੀ ਉਹ ਘਰ ਤੋਂ ਬਾਹਰ ਵੱਡੇ ਸ਼ਹਿਰਾਂ ਵਿਚ ਕੰਮ ਕਰਨ ਜਾਂ ਨੌਕਰੀ ਕਰਨ ਤੋਂ ਉਨ੍ਹਾਂ ਨੂੰ ਝਿਜਕ ਨਹੀਂ ਹੋਵੇਗੀ ਜਿਸ ਨਾਲ ਔਰਤਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਦਾ ਵੀ ਵਿਕਾਸ ਹੋਵੇਗਾ।

ਪੀੜਤ NRI ਮਹਿਲਾਵਾਂ ਨਾਲ ਕੀਤੀ ਮੁਲਾਕਾਤ

ਜਲੰਧਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵੱਲੋਂ ਐਨ.ਆਰ.ਆਈ. ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਸ ਸਬੰਧੀ ਜਲਦੀ ਹੀ ਨੀਤੀ ਬਣਾਵੇਗੀ, ਤਾਂ ਜੋ ਔਰਤਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਭਵਿੱਖ ਵਿੱਚ ਅਜਿਹੀਆਂ ਸਮੱਸਿਆਵਾਂ ਆਉਣ। ਇਸ ਦੌਰਾਨ ਉਨ੍ਹਾਂ ਨਾਲ ਨਵੇਂ ਕੈਬਨਿਟ ਮੰਤਰੀ ਬਣੇ ਬਲਕਾਰ ਸਿੰਘ ਵੀ ਮੌਜੂਦ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...