Working Women Hostel: ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ

Updated On: 

11 Jun 2023 16:10 PM

2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿੱਚ 100 ਮਹਿਲਾਵਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ। ਬੱਚਿਆਂ ਦੀ ਸਾਂਭ ਸੰਭਾਲ ਲਈ ਵੀ ਬਣਨਗੇ ਕ੍ਰੈਚ। ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਪੰਜਾਬ ਸਰਕਾਰ ਦੀ ਯੋਜਨਾ।

Working Women Hostel: ਡਾ. ਬਲਜੀਤ ਕੌਰ ਵੱਲੋਂ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ ਰੱਖਿਆ
Follow Us On

ਜਲੰਧਰ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ (Dr. Baljit Kaur ) ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਨ ਦੇ ਮਕਸਦ ਨਾਲ ਜਲੰਧਰ ਦੇ ਗਾਂਧੀ ਵਨੀਤਾ ਆਸ਼ਰਮ ਵਿਚ ਆਪਣੀ ਤਰ੍ਹਾਂ ਦੇ ਪਹਿਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ ਗਿਆ।ਇ

ਸ ਹੋਸਟਲ ਉੱਪਰ 2.17 ਕਰੋੜ ਰੁਪੈ ਦੀ ਰਾਸ਼ੀ ਖਰਚ ਹੋਵੇਗੀ ਜਿਸ ਵਿਚ 100 ਮਹਿਲਾਵਾਂ ਦੀ ਰਿਹਾਇਸ਼ ਦੀ ਸਹੂਲਤ ਦੇ ਨਾਲ-ਨਾਲ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਕਰੈਚ ਦਾ ਵੀ ਪ੍ਰਬੰਧ ਹੋਵੇਗਾ।

‘ਮਹਿਲਾਵਾਂ ਲਈ ਕੀਤੀਆਂ ਕਈ ਸਕੀਮਾਂ ਲਾਗੂ’

ਆਸ਼ਰਮ ਵਿਚ ਨੀਂਹ ਪੱਥਰ ਰੱਖਣ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਔਰਤਾਂ ਦੇ ਸ਼ਸ਼ਕਤੀਕਰਨ ਲਈ ਅਨੇਕ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਵਰਕਿੰਗ ਵੂਮੈਨ ਹੋਸਟਲ ਸਕੀਮ ਇਕ ਹੈ। ਇਸ ਯੋਜਨਾ ਤਹਿਤ ਪੰਜਾਬ ਸਰਕਾਰ (Punjab Govt) ਵਲੋਂ ਵੱਖ-ਵੱਖ ਸ਼ਹਿਰਾਂ ਵਿਚ ਵਰਕਿੰਗ ਵੂਮੈਨ ਹੋਸਟਲ ਸਥਾਪਿਤ ਕਰਨ ਦੀ ਯੋਜਨਾਬੰਦੀ ਹੈ, ਜਿਸਦੀ ਸ਼ੁਰੂਆਤ ਅੱਜ ਜਲੰਧਰ ਤੋਂ ਕੀਤੀ ਗਈ ਹੈ। ਇੰਨਾਂ ਹੋਸਟਲਾਂ ਵਿਚ ਜਿੱਥੇ 100 ਕੰਮਕਾਜੀ ਮਹਿਲਾਵਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ ਉੱਥੇ ਹੀ ਇੰਨਾਂ ਹੋਸਟਲਾਂ ਵਿਚ ਕ੍ਰੈਚ ਵੀ ਖੋਲ੍ਹੇ ਜਾਣਗੇ ਤਾਂ ਜੋ ਔਰਤਾਂ ਆਪਣੇ ਛੋਟੇ ਬੱਚਿਆਂ ਨੂੰ ਕਰੈਚ ਵਿਚ ਛੱਡ ਬੇਫਿਕਰ ਹੋ ਆਪਣੀ ਨੌਕਰੀ ਤੇ ਜਾ ਕੇ ਸੇਵਾ ਨਿਭਾ ਸਕਣ।

‘ਲੋੜਵੰਦਾਂ ਨੂੰ ਇਸ ਯੋਜਨਾ ਨਾਲ ਲਾਭ ਮਿਲੇਗਾ’

ਇਸ ਯੋਜਨਾ ਨੂੰ ਔਰਤਾਂ ਦੇ ਸ਼ਸ਼ਕਤੀਕਰਨ ਵੱਲ ਵੱਡਾ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ (Cabinet Minister) ਨੇ ਕਿਹਾ ਕਿ ਇਹ ਯੋਜਨਾ ਲੋੜਵੰਦ ਔਰਤਾਂ ਨੂੰ ਸਵੈ ਮਾਣ ਦੀ ਭਾਵਨਾ ਪ੍ਰਦਾਨ ਕਰਨ ਦੇ ਨਾਲ-ਨਾਲ ਸੁਰੱਖਿਅਤ ਮਾਹੌਲ ਦੇਣ ਵਿਚ ਵੀ ਸਹਾਈ ਹੋਵੇਗੀ। ਹੋਸਟਲ ਦੀ ਸਹੂਲਤ ਕੰਮਕਾਜੀ ਔਰਤਾਂ, ਜੋ ਇਕੱਲੀਆਂ, ਵਿਧਵਾ, ਤਲਾਕਸ਼ੁਦਾ, ਵਿਆਹੀਆਂ ਆਦਿ ਲੈ ਸਕਦੀਆਂ ਹਨ ਬਸ਼ਰਤੇ ਕਿ ਉਨ੍ਹਾਂ ਦਾ ਪਤੀ ਜਾਂ ਨਜ਼ਦੀਕੀ ਪਰਿਵਾਰ ਉਸੇ ਸ਼ਹਿਰ/ਖੇਤਰ ਵਿੱਚ ਨਾ ਰਹਿੰਦਾ ਹੋਵੇ। ਇਸ ਤੋਂ ਇਲਾਵਾ ਸਮਾਜ ਦੇ ਪਛੜੇ ਵਰਗਾਂ ਦੀਆਂ ਔਰਤਾਂ ਅਤੇ ਅਪਾਹਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ।

ਪੰਜਾਬ ਦਾ ਹੋਰ ਵਿਕਾਸ ਹੋਵੇਗਾ-ਮੰਤਰੀ

ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਔਰਤਾਂ ਇਸ ਕਰਕੇ ਘਰ ਤੋਂ ਬਾਹਰ ਦੂਜੇ ਸ਼ਹਿਰਾਂ ਵਿਚ ਨੌਕਰੀ ਨਹੀਂ ਕਰ ਸਕਦੀਆਂ ਕਿਉਂਕਿ ਉਨ੍ਹਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਨਹੀਂ ਮਿਲਦੀ ਜਿਸ ਨਾਲ ਔਰਤਾਂ ਦੇ ਆਰਥਿਕ ਤੌਰ ਤੇ ਮਜ਼ਬੂਤ ਹੋਣ ਵਿਚ ਅੜਿੱਕਾ ਬਣਦਾ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕੰਮਕਾਜੀ ਔਰਤਾਂ ਨੂੰ ਅਜਿਹੇ ਹੋਸਟਲਾਂ ਦੀ ਸਹੂਲਤ ਮਿਲੇਗੀ ਉਹ ਘਰ ਤੋਂ ਬਾਹਰ ਵੱਡੇ ਸ਼ਹਿਰਾਂ ਵਿਚ ਕੰਮ ਕਰਨ ਜਾਂ ਨੌਕਰੀ ਕਰਨ ਤੋਂ ਉਨ੍ਹਾਂ ਨੂੰ ਝਿਜਕ ਨਹੀਂ ਹੋਵੇਗੀ ਜਿਸ ਨਾਲ ਔਰਤਾਂ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਦਾ ਵੀ ਵਿਕਾਸ ਹੋਵੇਗਾ।

ਪੀੜਤ NRI ਮਹਿਲਾਵਾਂ ਨਾਲ ਕੀਤੀ ਮੁਲਾਕਾਤ

ਜਲੰਧਰ ਵਿਖੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵੱਲੋਂ ਐਨ.ਆਰ.ਆਈ. ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਸ ਸਬੰਧੀ ਜਲਦੀ ਹੀ ਨੀਤੀ ਬਣਾਵੇਗੀ, ਤਾਂ ਜੋ ਔਰਤਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਭਵਿੱਖ ਵਿੱਚ ਅਜਿਹੀਆਂ ਸਮੱਸਿਆਵਾਂ ਆਉਣ। ਇਸ ਦੌਰਾਨ ਉਨ੍ਹਾਂ ਨਾਲ ਨਵੇਂ ਕੈਬਨਿਟ ਮੰਤਰੀ ਬਣੇ ਬਲਕਾਰ ਸਿੰਘ ਵੀ ਮੌਜੂਦ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ