Gangster Threatened: ਜਲੰਧਰ ਦੇ ਵੱਡੇ ਕਾਰੋਬਾਰੀ ਨੂੰ ਪਰਿਵਾਰ ਸਣੇ ਜਾਨ ਤੋਂ ਮਾਰਨ ਦੀ ਧਮਕੀ, 5 ਕਰੋੜ ਦੀ ਫਿਰੌਤੀ ਮੰਗੀ
ਪੰਜਾਬ ਵਿੱਚ ਗੈਂਗਰਸਟਰਾਂ ਵੱਲੋਂ ਧਮਕੀਆਂ ਦੇਣ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਹੁਣ ਗੈਂਗਸਟਰਾਂ ਨੇ ਜਲੰਧਰ ਦੇ ਇੱਕ ਵੱਡੇ ਕਾਰੋਬਾਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਹਿੰਦ ਪੰਪ ਦੇ ਮਾਲਕ ਨੂੰ ਵਿਦੇਸ਼ ਤੋਂ ਧਮਕੀ ਭਰਿਆ ਫੋਨ ਆਇਆ ਹੈ।

ਪੰਜਾਬ। ਜਲੰਧਰ ਦੇ ਇੱਕ ਵੱਡੇ ਵਪਾਰੀ ਹਿੰਦ ਪੰਪ ਦੇ ਮਾਲਕ ਨਰਿੰਦਰ ਸਿੰਘ ਸੱਗੂ ਨੂੰ ਵਿਦੇਸ਼ੀ ਨੰਬਰ ਤੋਂ ਗੈਂਗਸਟਰ (Gangster) ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਅਤੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਜਾਣਕਾਰੀ ਮੁਤਾਬਕ ਫਿਰੌਤੀ ਦੇਣ ਵਾਲੇ ਨੇ ਕਿਹਾ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਤੈਨੂੰ ਅਤੇ ਤੇਰੇ ਪਰਿਵਾਰ ਨੂੰ ਗੋਲੀਆਂ ਨਾਲ ਮਾਰ ਦੇਣਗੇ।
ਥਾਣਾ ਨੰਬਰ 8 ਦੀ ਪੁਲਿਸ (Police) ਕੋਲ ਦਰਜ ਕਰਵਾਈ ਐਫਆਈਆਰ ਵਿੱਚ ਨਰਿੰਦਰ ਸੱਗੂ ਨੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਤੇ ਕਾਲ ਆਈ। ਉਸ ਨੇ ਉਕਤ ਫੋਨ ਨਹੀਂ ਚੁੱਕਿਆ ਪਰ ਵਾਰ-ਵਾਰ ਫੋਨ ਕਰਨ ਕਾਰਨ ਉਸ ਨੇ ਫੋਨ ਚੁੱਕਿਆ। ਫੋਨ ਕਰਨ ਵਾਲੇ ਕੋਲ ਉਸ ਬਾਰੇ ਕਾਫੀ ਜਾਣਕਾਰੀ ਸੀ। ਉਸ ਨੇ ਕਿਹਾ ਕਿ ਜੇਕਰ ਉਸ ਨੂੰ 5 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਹ ਉਸ ਦੇ ਸਿਰ ਵਿਚ ਗੋਲੀਆਂ ਮਾਰ ਕੇ ਉਸ ਨੂੰ ਮਾਰ ਦੇਣਗੇ।
ਮੈਂ ਫੋਨ ਬੰਦ ਕੀਤਾ ਤਾਂ ਮੇਰੇ ਬੇਟੇ ਨੂੰ ਆਈ ਕਾਲ-ਸੱਗੂ
ਨਰਿੰਦਰ ਸੱਗੂ ਨੇ ਅੱਗੇ ਦੱਸਿਆ ਕਿ ਜਦੋਂ ਉਸਨੇ ਆਪਣਾ ਮੋਬਾਈਲ (Mobile) ਬੰਦ ਕੀਤਾ ਤਾਂ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਉਸ ਦੇ ਲੜਕੇ ਦੇ ਨੰਬਰ ਤੇ ਫੋਨ ਕੀਤਾ। ਜਿਵੇਂ ਹੀ ਉਸ ਦੇ ਪੁੱਤਰ ਨੇ ਫੋਨ ਚੁੱਕਿਆ ਤਾਂ ਦੋਸ਼ੀ ਨੇ ਉਸ ਤੋਂ 5 ਕਰੋੜ ਰੁਪਏ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਸਕਦੇ ਹਨ। ਫਿਰੌਤੀ ਮੰਗਣ ਵਾਲੇ ਨੇ ਕਾਰੋਬਾਰੀ ਦੇ ਪੂਰੇ ਪਰਿਵਾਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ।
ਕਾਲ ਨੂੰ ਟਰੇਸ ਕਰਨ ਵਿੱਚ ਲੱਗੀ ਪੁਲਿਸ
ਥਾਣਾ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਾਈਬਰ ਸੈੱਲ ਦੀ ਮਦਦ ਨਾਲ ਕਾਲ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਨੂੰ ਜਲਦੀ ਹੀ ਟਰੇਸ ਕਰ ਲਿਆ ਜਾਵੇਗਾ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ