Law and order perverted: ਪੰਜਾਬ ਵਿੱਚ ਗੈਂਗਸਟਰ ਹੋਏ ਬੇਲਗਾਮ-ਫਤਿਹ ਜੰਗ ਬਾਜਵਾ

Updated On: 

13 Mar 2023 13:58 PM

Crime increased in Punjab: ਬੀਜੇਪੀ ਆਗੂਆਂ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਸੂਬਾ ਸਰਕਾਰ ਤੇ ਨਿਸ਼ਾਨਾ ਸਾਧਿਆ। ਗੈਂਗਸਟਰ ਅਤੇ ਵੱਖਵਾਦੀ ਤਾਕਤਾਂ ਵੱਡੇ ਪੱਧਰ 'ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੀਆਂ ਹਨ।

Law and order perverted: ਪੰਜਾਬ ਵਿੱਚ ਗੈਂਗਸਟਰ ਹੋਏ ਬੇਲਗਾਮ-ਫਤਿਹ ਜੰਗ ਬਾਜਵਾ

ਜਲੰਧਰ ਵਿਖੇ ਪ੍ਰੈੱਸ ਕਰਦੇ ਹੋਏ ਬੀਜੇਪੀ ਦੇ ਆਗੂ।

Follow Us On

ਜਲੰਧਰ। ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ (Deteriorating peace law)ਨੂੰ ਲੈ ਕੇ ਜਲੰਧਰ ਵਿੱਚ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਨੇ ਮਾਨ ਸਰਕਾਰ ਤੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਚਿੰਤਾਜਨਕ ਬਣ ਚੁੱਕੇ ਹਨ। ਗੈਂਗਸਟਰ ਅਤੇ ਵੱਖਵਾਦੀ ਤਾਕਤਾਂ ਵੱਡੇ ਪੱਧਰ ‘ਤੇ ਵਾਰਦਾਤਾਂ ਨੂੰ ਅੰਜਾਮ ਦੇ ਰਹੀਆਂ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਪੰਜਾਬ ਦਾ ਮਾਹੌਲ ਹੋ ਰਿਹਾ ਖਰਾਬ-ਫਤਿਹਜੰਗ

ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਥਿਆਰਾਂ ਦੀ ਮਦਦ ਨਾਲ ਥਾਣੇ ‘ਤੇ ਕਬਜ਼ਾ ਕਰਕੇ (By occupying the police station with the help of weapons)ਪੰਜਾਬ ਪੁਲਿਸ ‘ਤੇ ਹਮਲਾ ਕਰਕੇ ਪੰਜਾਬ ‘ਚ ਡਰ ਦਾ ਮਾਹੌਲ ਪੈਦਾ ਕੀਤਾ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਸਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ ਨੇ ਖੁਦ ਦੱਸਿਆ ਕਿ ਅੰਮ੍ਰਿਤਪਾਲ ਤੇ ਸਾਥੀਆਂ ਨੇ ਹਥਿਆਰਾਂ ਦੇ ਜ਼ੋਰ ‘ਤੇ ਥਾਣੇ ‘ਤੇ ਕਬਜ਼ਾ ਕਰ ਲਿਆ ਸੀ ਅਤੇ ਪੁਲਿਸ ਦੀ ਕੁੱਟਮਾਰ ਕੀਤੀ ਗਈ ਸੀ ਪਰ 17 ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਵੱਖਵਾਦੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਉਹ ਨਿੰਦਣਯੋਗ ਹੈ। ਇਸ ਘਟਨਾ ਨੇ ਸਮੁੱਚੇ ਸਿੱਖ ਜਗਤ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।

ਇਹ ਵੀ ਪੜੋ: Dangerous accident: ਫਿਰੋਜ਼ਪੁਰ ਚ ਵਾਪਰਿਆ ਸੜਕ ਹਾਦਸਾ, ਦੋ ਦੀ ਮੌਤ, 15 ਗੰਭੀਰ

ਪੰਜਾਬ ਸਰਕਾਰ ਨੇ ਬਹਾਦਰ ਪੁਲਿਸ ਦਾ ਮਨੋਬਲ ਤੋੜਿਆ-ਬਾਗਾ

ਰਾਜੇਸ਼ ਬਾਗਾ ਨੇ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਫਿਰੌਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ,, ਪਰ ਪੰਜਾਬ ਪੁਲਿਸ ਇਨ੍ਹਾਂ ਤੇ ਰੋਕ ਨਹੀਂ ਲਗਾ ਰਹੀ। ਬਾਗਾ ਨੇ ਕਿਹਾ ਕਿ ਉਨ੍ਹਾਂ ਕਿਹਾ ਅਜਿਹੀ ਕਮਜ਼ੋਰ ਸਰਕਾਰ ਕਦੇ ਨਹੀਂ ਦੇਖੀ, ਜਿਸਨੇ ਬਹਾਦਰ ਪੁਲਿਸ ਦਾ ਮਨੋਬਲ ਤੋੜਿਆ ਹੋਵੇ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦਾ ਸ਼ਰੇਆਮ ਕਤਲ, ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਮੂਸੇਵਾਲੇ, ਨਕੋਦਰ ਦੇ ਵਪਾਰੀ ਅਤੇ ਗੰਨਮੈਨ ਦਾ ਕਤਲ ਇਹ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿੱਚ ਅਸਫਲ ਹੋ ਚੁੱਕੀ ਹੈ। ਰਾਜੇਸ਼ ਬਾਗਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸੇ ਵੀ ਵਰਗ ਨੂੰ ਕੁੱਝ ਨਹੀਂ ਦਿੱਤਾ, ਜਿਸ ਕਾਰਨ ਲੋਕ ਸਰਕਾਰ ਤੋਂ ਦੁਖੀ ਹਨ।

ਇਹ ਵੀ ਪੜੋ: Action against drugs: CIA ਸਟਾਫ਼ ਫਿਰੋਜ਼ਪੁਰ ਵੱਲੋਂ ਦੋ ਨਸ਼ਾ ਤਸਕਰ ਗ੍ਰਿਫਤਾਰ

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ