AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Charanjit Singh Channi ਦੀ ਬੀਜੇਪੀ ‘ਚ ਸ਼ਾਮਿਲ ਹੋਣ ਦੀ ਖਬਰ ਅਫਵਾਹ ਹੈ-ਅਸ਼ਵਨੀ

Punjab BJP President ਅਸ਼ਵਨੀ ਸ਼ਰਮਾ ਜਲੰਧਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਾਲੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ਖਰਾਬ ਹੈ। ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਠੀਕ ਕਰਨ ਵਿੱਚ ਅਸਫਲ ਰਹੀ ਹੈ।

Charanjit Singh Channi ਦੀ ਬੀਜੇਪੀ 'ਚ ਸ਼ਾਮਿਲ ਹੋਣ ਦੀ ਖਬਰ ਅਫਵਾਹ ਹੈ-ਅਸ਼ਵਨੀ
ਬੀਜੇਪੀ ‘ਚ ਸ਼ਾਮਿਲ ਹੋਣ ਦੀ ਖਬਰ ਅਫਵਾਹ ਹੈ-ਅਸ਼ਵਨੀ।
davinder-kumar-jalandhar
| Updated On: 08 Apr 2023 23:35 PM IST
Share
ਜਲੰਧਰ ਨਿਊਜ। ਜਲੰਧਰ ਪਹੁੰਚੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਦੀ ਖਬਰ ਪੂਰੀ ਤਰ੍ਹਾਂ ਅਫਵਾਹ ਹੈ। ਦਰਅਸਲ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਜਲੰਧਰ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਜ਼ਿਮਨੀ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਦੇ ਦਫਤਰ ਦਾ ਉਦਘਟਾਨ ਕੀਤਾ। ਸ਼ਰਮਾ ਨੇ ਕਿਹਾ ਕਿ ਬੀਜੇਪੀ ਵਿੱਚ ਕਈ ਪਾਰਟੀਆਂ ਦੇ ਆਗੂ ਸ਼ਾਮਿਲ ਹੋ ਰਹੇ ਨੇ ਪਰ ਚੰਨੀ ਦੇ ਸ਼ਾਮਿਲ ਹੋਣ ਦੀ ਖਬਰ ਹਾਲੇ ਤੱਕ ਪੂਰੀ ਤਰ੍ਹਾਂ ਅਫਵਾਹ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜ਼ਿਮਨੀ ਚੋਣ ਨੂੰ ਲੈ ਕੇ ਉਮੀਦਵਾਰ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਜੰਮਕੇ ਨਿਸ਼ਾਨਾ ਸਾਧਿਆ।

ਜੇ ਚੰਨੀ ਬੀਜੇਪੀ ਚ ਸ਼ਾਮਿਲ ਹੁੰਦੇ ਹਨ ਤਾਂ ਸਵਾਗਤ-ਕਾਲੀਆ

ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ (Charanjit Singh Channi) ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਉਹ ਭਾਜਪਾ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ, ਫਿਲਹਾਲ ਇਸ ਬਾਰੇ ਮੀਡੀਆ ਨੂੰ ਸਿਰਫ਼ ਚਰਨਜੀਤ ਸਿੰਘ ਚੰਨੀ ਹੀ ਜਾਣਕਾਰੀ ਦੇ ਸਕਦੇ ਹਨ। ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹੁੰਦਿਆਂ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਬਾਰੇ ਕਿਹਾ ਕਿ ਇਸ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ, ਗਰਮਾ-ਗਰਮ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਪੰਜਾਬ ਦੀਆਂ ਜੇਲ੍ਹਾਂ ਸੁਰੱਖਿਅਤ ਨਹੀਂ-ਰਾਜ ਕੁਮਾਰ

ਪੰਜਾਬ ਜੇਲ੍ਹ ਵਿੱਚੋਂ ਸਾਹਮਣੇ ਆਈ ਵੀਡੀਓ ਬਾਰੇ ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਡੀਜੀਪੀ ਨੇ ਦਾਅਵਾ ਕੀਤਾ ਸੀ ਕਿ ਜੇਲ੍ਹ ਬਹੁਤ ਸੁਰੱਖਿਅਤ ਹੈ ਅਤੇ ਕੋਈ ਇੱਕ ਪੰਛੀ ਵੀ ਨਹੀਂ ਮਾਰ ਸਕਦਾ। ਇਸ ਦੇ ਅੰਦਰ ਨਾ ਤਾਂ ਕੋਈ ਰਿਕਾਰਡਿੰਗ ਹੋ ਸਕਦੀ ਹੈ ਅਤੇ ਨਾ ਹੀ ਕੋਈ ਮੋਬਾਈਲ ਅੰਦਰ ਜਾ ਸਕਦਾ ਹੈ ਪਰ ਕੈਦੀਆਂ ਨੇ ਸੱਚਾਈ ਸਾਹਮਣੇ ਨਹੀਂ ਲਿਆਂਦੀ। ਮੈਨੂੰ ਅਫਸੋਸ ਹੈ ਕਿ ਪੰਜਾਬ ਸਰਕਾਰ ਕੈਦੀਆਂ ਨੂੰ 5 ਸਟਾਰ ਹੋਟਲ ਦੀ ਸਹੂਲਤ ਦੇ ਰਹੀ ਹੈ,, ਜਿਸ ਕਾਰਨ ਗੈਂਗਸਟਰ ਲੋਕਾਂ ਨੂੰ ਡਰਾ ਧਮਕਾ ਕੇ ਜੇਲ੍ਹ ਤੋਂ ਹੀ ਆਪਣਾ ਕਾਰੋਬਾਰ ਚਲਾ ਰਹੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...