‘ਸਰਕਾਰ ਤੁਹਾਡੇ ਦੁਆਰ’ ਜਲੰਧਰ ‘ਚ 17 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਇਸਦੇ ਤਹਿਤ ਸੂਬਾ ਸਰਕਾਰ ਵੱਲ਼ੋਂ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਸੀਐੱਮ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)
ਪੰਜਾਬ ਨਿਊਜ। ਪੰਜਾਬ ਸਰਕਾਰ ਨਿਤ ਨਵੇਂ ਉਹ ਕੰਮ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇ। ਇਸਦੇ ਤਹਿਤ ਮੁੱਖ ਮੰਤਰੀ (Chief Minister) ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸਤੇ ਤਹਿਤ ਹੁਣ ਪੰਜਾਬ ਕੈਬਨਿਟ ਦੀ ਮੀਟਿੰਗ 17 ਮਈ ਨੂੰ ਜਲੰਧਰ ਵਿਖੇ ਹੋਵੇਗੀ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਬੁੱਧਵਾਰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ।
ਤੁਰੰਤ ਫੈਸਲੇ ਲਏ ਜਾਣਗੇ-ਸੀਐੱਮ
ਇਸ ਵਿੱਚ ਜਲੰਧਰ (Jalandhar) ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ। ਸੀਐੱਮ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।ਸਰਕਾਰ ਤੁਹਾਡੇ ਦੁਆਰ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ
— Bhagwant Mann (@BhagwantMann) May 15, 2023ਇਹ ਵੀ ਪੜ੍ਹੋ