ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)
ਪੰਜਾਬ ਨਿਊਜ। ਪੰਜਾਬ ਸਰਕਾਰ ਨਿਤ ਨਵੇਂ ਉਹ ਕੰਮ ਕਰ ਰਹੀ ਹੈ ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇ। ਇਸਦੇ ਤਹਿਤ
ਮੁੱਖ ਮੰਤਰੀ (Chief Minister) ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸਤੇ ਤਹਿਤ ਹੁਣ ਪੰਜਾਬ ਕੈਬਨਿਟ ਦੀ ਮੀਟਿੰਗ 17 ਮਈ ਨੂੰ ਜਲੰਧਰ ਵਿਖੇ ਹੋਵੇਗੀ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਬੁੱਧਵਾਰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ।
ਤੁਰੰਤ ਫੈਸਲੇ ਲਏ ਜਾਣਗੇ-ਸੀਐੱਮ
ਇਸ ਵਿੱਚ
ਜਲੰਧਰ (Jalandhar) ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ। ਸੀਐੱਮ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਪੱਖੀ ਉਪਰਾਲੇ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ, ਕਿਉਂਕਿ ਉਨ੍ਹਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਧੂਰੀ ਤੋਂ ਕੀਤੀ ਸੀ ਪ੍ਰੋਗਰਾਮ ਦੀ ਸ਼ੁਰੂਆਤ
ਇਸ ਤੋ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ
ਭਗਵੰਤ ਮਾਨ (Bhagwant Mann) ਨੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਰਕਾਰ ਤੁਹਾਡੇ ਦੁਆਰ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਸੀ ਕਿ ਇਹ ਕਦਮ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ ‘ਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ। ਧੂਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਇੱਕ ਬੇਮਿਸਾਲ ਪਹਿਲਕਦਮੀ ਹੈ ਜਿਸ ਦਾ ਉਦੇਸ਼ ਅਫਸਰਸ਼ਾਹੀ ਨੂੰ ਸਿੱਧੇ ਤੌਰ ‘ਤੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣਾ ਹੈ, ਜਿਸ ਨਾਲ ਲੋਕਾਂ ਨੂੰ ਵਧੇਰੇ ਸ਼ਕਤੀਆਂ ਮਿਲਣਗੀਆਂ।”
‘ਬਹੁਤ ਲਾਭਦਾਇਕ ਸਿੱਧ ਹੋਵੇਗਾ ਇਹ ਪ੍ਰੋਗਰਾਮ’
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਸ਼ਾਸਨ ਨੂੰ ਲੋਕਾਂ ਦੇ ਬੂਹੇ ‘ਤੇ ਲਿਆਏਗਾ ਜਿਸ ਨਾਲ ਉਨ੍ਹਾਂ ਨੂੰ ਅਸਲ ਅਰਥਾਂ ‘ਚ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਦੇ ਨਾਲ-ਨਾਲ ਵੱਖ-ਵੱਖ ਭਲਾਈ ਪ੍ਰੋਗਰਾਮਾਂ ਨੂੰ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿਚ ਬਹੁਤ ਸਹਾਈ ਹੋਵੇਗੀ।
ਨਿਰਵਿਘਣ ਮਿਲੇਗੀ ਕਿਸਾਨਾਂ ਨੂੰ ਬਿਜਲੀ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ