ਕੈਬਨਿਟ ਮੰਤਰੀ ਨੇ ਲੋਹੀਆਂ ਖਾਸ ਲਈ ਭੇਜੀਆਂ ਦਵਾਈਆਂ, ਬੋਲੇ-ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦੇ ਰਹੀ ਪੰਜਾਬ ਸਰਕਾਰ, ਬੀਮਾਰੀਆਂ ਤੋਂ ਲੋਕਾਂ ਨੂੰ ਦੁਆਈ ਜਾਵੇਗੀ ਨਿਜ਼ਾਤ
ਪੰਜਾਬ ਦੇ ਸਿਹਤ ਮੰਤਰੀ ਨੇ ਜਲੰਧਰ ਪਹੁੰਚਕੇ ਲੋਹੀਆਂ ਦੇ ਉਸ ਇਲਾਕੇ ਦਾ ਦੌਰਾ ਕੀਤਾ ਜਿਸਨੂੰ ਹੜ੍ਹ ਨੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹੜ੍ਹ ਦੇ ਕਾਰਨ ਆਈ ਇਸ ਸਮੱਸਿਆ ਨਾਲ ਬਹੁਤ ਹੀ ਸਚੁੱਜੇ ਢੰਗ ਨਾਲ ਨਿਪਟ ਰਹੀ ਹੈ। ਮੰਤਰੀ ਨੇ ਇਸ ਦੌਰਾਨ ਲੋਹੀਆਂ ਖਾਸ ਲਈ ਦਵਾਈਆਂ ਭੇਜੀਆਂ।
ਜਲੰਧਰ। ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ (Balbir Singh) ਜਲੰਧਰ ਪਹੁੰਚੇ ਅਤੇ ਹੜ੍ਹ ਪੀੜਤਾਂ ਲਈ ਲੋਹੀਆਂ ਖਾਸ ਵਿਖੇ ਦਵਾਈਆਂ ਭੇਜੀਆਂ। ਉਨ੍ਹਾਂ ਕਿਹਾ ਕਿ ਪਿੰਡ ਮੰਡਾਲਾ ਵਿੱਚ ਸਤਲੁਜ ਦਰਿਆ ਦੇ ਪਾੜ ਕਾਰਨ ਆਏ ਹੜ੍ਹਾਂ ਨਾਲ ਉਨ੍ਹਾਂ ਦੀ ਟੀਮ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ। ਹੁਣ ਉਨ੍ਹਾਂ ਦੀ ਪੂਰੀ ਟੀਮ ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਲੋਕਾਂ ਦੀ ਮਦਦ ਕਰ ਰਹੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ (Health Minister) ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ, ਜਿੱਥੇ ਕਿਤੇ ਵੀ ਪਾਣੀ ਜ਼ਿਆਦਾ ਹੈ, ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਇਸ ਆਫ਼ਤ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਕ-ਇਕ ਚੀਜ਼ ਮੁਹੱਈਆ ਕਰਵਾਈ ਜਾ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕਈ ਦਿਨਾਂ ਤੋਂ ਪਾਣੀ ਗੰਦਾ ਹੋ ਗਿਆ ਹੈ ਅਤੇ ਬਿਮਾਰੀਆਂ ਫੈਲਣ ਦਾ ਖਤਰਾ ਵੱਧ ਗਿਆ ਹੈ।


