ਕੈਬਨਿਟ ਮੰਤਰੀ ਨੇ ਲੋਹੀਆਂ ਖਾਸ ਲਈ ਭੇਜੀਆਂ ਦਵਾਈਆਂ, ਬੋਲੇ-ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਦੇ ਰਹੀ ਪੰਜਾਬ ਸਰਕਾਰ, ਬੀਮਾਰੀਆਂ ਤੋਂ ਲੋਕਾਂ ਨੂੰ ਦੁਆਈ ਜਾਵੇਗੀ ਨਿਜ਼ਾਤ
ਪੰਜਾਬ ਦੇ ਸਿਹਤ ਮੰਤਰੀ ਨੇ ਜਲੰਧਰ ਪਹੁੰਚਕੇ ਲੋਹੀਆਂ ਦੇ ਉਸ ਇਲਾਕੇ ਦਾ ਦੌਰਾ ਕੀਤਾ ਜਿਸਨੂੰ ਹੜ੍ਹ ਨੇ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਹੜ੍ਹ ਦੇ ਕਾਰਨ ਆਈ ਇਸ ਸਮੱਸਿਆ ਨਾਲ ਬਹੁਤ ਹੀ ਸਚੁੱਜੇ ਢੰਗ ਨਾਲ ਨਿਪਟ ਰਹੀ ਹੈ। ਮੰਤਰੀ ਨੇ ਇਸ ਦੌਰਾਨ ਲੋਹੀਆਂ ਖਾਸ ਲਈ ਦਵਾਈਆਂ ਭੇਜੀਆਂ।
ਦਵਾਈਆਂ ਮੁਹੱਈਆ ਕਰਵਾ ਰਹੀ ਸਰਕਾਰ-ਮੰਤਰੀ
ਅਜਿਹੇ ‘ਚ ਉਨ੍ਹਾਂ ਦੀ ਪੰਜਾਬ ਸਰਕਾਰ (Punjab Govt) ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਦਵਾਈਆਂ ਮੁਹੱਈਆ ਕਰਵਾ ਰਹੀ ਹੈ ਅਤੇ ਅੱਜ ਜਲੰਧਰ ਦੇ ਲੋਹੀਆਂ ਖਾਸ ‘ਚ ਦਵਾਈਆਂ ਭੇਜੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਆਫ਼ਤ ਦੇ ਸਮੇਂ ਵਿੱਚ ਉਨ੍ਹਾਂ ਦੀ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਕੇਂਦਰ ਸਰਕਾਰ ਨੇ ਹਾਲੇ ਤੱਕ ਰਾਹਤ ਫੰਡ ਨਹੀਂ ਦਿੱਤਾ ਹੈ, ਪਰ ਉਨ੍ਹਾਂ ਦੇ ਮੁੱਖ ਮੰਤਰੀ ਹਰ ਲੋਕਾਂ ਦੀ ਮਦਦ ਹਰ ਸੰਭਵ ਕਰਨ ਦੇ ਲਈ ਸੂਬਾ ਸਰਕਾਰ ਵੱਲੋਂ ਖਰਚ ਕਰਨ ਲਈ ਤਿਆਰ ਹਨ।ਸਾਰੇ ਸਿਵਲ ਸਰਜ਼ਨਾਂ ਨੂੰ ਬੁਲਾਇਆ-ਮੰਤਰੀ
ਸਿਹਤ ਮੰਤਰੀ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਬੁਲਾਇਆ ਗਿਆ ਹੈ ਅਤੇ ਜਲੰਧਰ ਪ੍ਰਬੰਧਕੀ ਕੰਪਲੈਕਸ ਵਿਖੇ ਆਈਐਮਏ ਡਾਕਟਰਾਂ ਦੀ ਟੀਮ ਨਾਲ ਮੀਟਿੰਗ ਕਰਕੇ ਲੋਕਾਂ ਦੀ ਮਦਦ ਲਈ ਯੋਗਦਾਨ ਪਾਇਆ ਜਾ ਰਿਹਾ ਹੈ। ਸਿਵਲ ਹਸਪਤਾਲ ਜਲੰਧਰ ਵਿੱਚ ਖਾਲੀ ਪਈਆਂ ਅਸਾਮੀਆਂ ਲਈ ਜਲਦੀ ਹੀ ਭਰਤੀ ਕੀਤੀ ਜਾ ਰਹੀ ਹੈ। ਇਸਨੂੰ ਸਿਵਲ ਹਸਪਤਾਲ ਦੇ ਸਟਾਫ਼ ਵੱਲੋਂ ਪੂਰਾ ਕੀਤਾ ਜਾਵੇਗਾ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਵਿਧਾਇਕ ਵੱਲੋਂ ਟੁੱਟੇ ਬੰਨ੍ਹ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ। ਪਿਛਲੀਆਂ ਸਰਕਾਰਾਂ ਕਾਰਨ ਅਜਿਹੀਆਂ ਥਾਵਾਂ ‘ਤੇ ਨਾਜਾਇਜ਼ ਕਾਲੋਨੀਆਂ ਬਣੀਆਂ ਹੋਈਆਂ ਹਨ, ਜਿੱਥੇ ਪਾਣੀ ਆਉਣ ਦੀ ਜ਼ਿਆਦਾ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵੀ ਪਾਣੀ ਆਉਣ ਦਾ ਇਹੀ ਕਾਰਨ ਹੈ ਅਤੇ ਛੱਪੜ ਅਤੇ ਨੀਵੇਂ ਇਲਾਕਿਆਂ ਵਿੱਚ ਨਾਜਾਇਜ਼ ਕਲੋਨੀਆਂ ਬਣ ਗਈਆਂ ਹਨ ਅਤੇ ਜਦੋਂ ਮੀਂਹ ਪੈਂਦਾ ਹੈ ਤਾਂ ਉਥੇ ਪਾਣੀ ਖੜ੍ਹਾ ਹੋ ਜਾਂਦਾ ਹੈ। ਸਾਡੀ ਸਰਕਾਰ ਜਲਦ ਹੀ ਗੈਰ-ਕਾਨੂੰਨੀ ਢੰਗ ਨਾਲ ਕਲੋਨੀਆਂ ਕੱਟਣ ਵਾਲਿਆਂ ਖਿਲਾਫ ਕਾਰਵਾਈ ਕਰੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
