Punjab Flood: ਪੰਜਾਬ ਸਰਕਾਰ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕਾਂ ਨੂੰ ਦਿੱਤੀ ਜਾ ਰਹੀ ਹਰ ਮਦਦ-ਸੀਐੱਮ
ਮੁੱਖ ਮੰਤਰੀ ਨੇ ਹੜ੍ਹ ਨਾਲ ਪ੍ਰਭਾਵਿਤ ਹੋਏ ਜਲੰਧਰ ਦੇ ਲੋਹੀਆਂ ਹਲਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇ ਨਾਲ ਡੀਸੀ, ਐੱਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਸੀਐੱਮ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਹੈ।
ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ (Jalandhar) ਦੇ ਲੋਹੀਆ ਹਲਕੇ ਦਾ ਦੌਰਾ ਕੀਤਾ। ਇਹ ਹਲਕਾ ਹੜ੍ਹ ਨਾਲ ਪ੍ਰਭਾਵਿਤ ਹੋਇਆ ਹੈ। ਸੀਐੱਮ ਨੇ ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯੋਗ ਦਿਸ਼ਾ-ਨਿਰਦੇਸ਼ ਦਿੱਤੇ। ਆਪਣੇ ਦੌਰੇ ਦੌਰਾਨ ਭਗਵੰਤ ਮਾਨ ਨੰਗੇ ਪੈਰੀਂ ਦੌਰਾ ਕਰਦੇ ਨਜ਼ਰ ਆਏ।ਪੰਜਾਬ ਵਿੱਚ ਭਾਰੀ ਮੀਂਹ ਨੇ ਹੜ੍ਹਾਂ ਦੇ ਰੂਪ ਵਿੱਚ ਤਬਾਹੀ ਮਚਾ ਦਿੱਤੀ ਜਿਸ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ। ਹਾਲਾਤ ਇਹ ਬਣ ਗਏ ਕਿ ਲੋਕਾਂ ਦੇ ਘਰਾਂ ‘ਚ ਪਾਣੀ ਵੜ ਗਿਆ।
ਇਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਹੋਰ ਥਾਵਾਂ ‘ਤੇ ਜਾਣਾ ਪਿਆ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਇਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਹਰ ਤਰ੍ਹਾਂ ਨਾਲ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪੁੱਜੇ ਹਨ।
ਸੀਐੱਮ ਨੇ ਆਪਣੇ ਦੌਰੇ ਦੀ ਵੀਡੀਓ ਵੀ ਕੀਤੀ ਸਾਂਝੀ
ਮੁੱਖ ਮੰਤਰੀ ਨੇ ਜਲੰਧਰ ਦੇ ਲੋਹੀਆਂ ਹਲਕੇ ਦੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾਨ ਕਰਨ ਦੀ ਵੀਡੀਓ ਵੀ ਸਾਂਝੀ ਕੀਤੀ। ਉਨਾਂ ਨੇ ਇਹ ਵੀਡੀਓ ਆਪਣੇ ਟਵਿੱਟਰ ਅਕਾਉਂਟ (Twitter account) ਤੇ ਸਾਂਝੀ ਕੀਤੀ। ਇਸ ਦੌਰੇ ਦੌਰਾਨ ਉਨਾਂ ਦੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ, ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ। ਮੁੱਖ ਮੰਤਰੀ ਨੇ ਇਸ ਦੌਰਾਨ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਪਰੇਸ਼ਾਨੀ ਦੇ ਸਮੇਂ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਸੀਐੱਮ ਨੇ ਲੋਕਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ।
ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ…
ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਹਾਂ… ਲੋਹੀਆਂ ਤੋਂ Live https://t.co/joRBuO0604
ਇਹ ਵੀ ਪੜ੍ਹੋ
— Bhagwant Mann (@BhagwantMann) July 14, 2023
ਇਸ ਮੌਕੇ ਸਿਆਸਤ ਨਹੀਂ ਹੋਣੀ ਚਾਹੀਦੀ-ਮਾਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਹਾੜ ਪ੍ਰਭਾਵਿਤ ਹਰ ਪਰਿਵਾਰ ਨੂੰ ਸਵਾ ਲੱਖ ਰੁਪਏ ਦੀ ਸਹਾਇਤਾ ਅਤੇ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਸੂਬੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦੇ ਦਿੱਤੇ ਹਨ। ਸਪੈਸ਼ਲ ਗਿਰਦਾਵਰੀ ਵਿੱਚ ਜਿਨ੍ਹਾਂ ਲੋਕਾਂ ਦੇ ਘਰ ਦੇ ਪਸ਼ੂ ਇਸ ਹੜ੍ਹ ਦੀ ਚਪੇਟ ਵਿੱਚ ਆਏ ਉਨ੍ਹਾਂ ਮੁਆਵਜਾ ਦਿੱਤਾ ਜਾਵੇਗਾ। ਸੀਐੱਮ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਵੱਲੋਂ ਬੰਨ ਨਾ ਬਣਾਉਣ ਪੁੱਛੇ ਗਏ ਸਵਾਲ ਤੇ ਸੀਐੱਮ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਮਾਮਲੇ ਦੀ ਕਿਸੇ ਪ੍ਰਕਾਰ ਸਿਆਸਤ ਨਹੀਂ ਕੀਤੀ ਜਾਵੇ। ਉਨਾਂ ਕਿਹਾ ਕਿ ਉਹ ਇਸ ਸਮੇਂ ਚਾਹੁੰਦੇ ਹਨ ਕਿ ਜਲਦ ਤੋਂ ਜਲਦ ਹਾੜ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮਿਲੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ