Punjab Flood: ਪੰਜਾਬ ਸਰਕਾਰ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕਾਂ ਨੂੰ ਦਿੱਤੀ ਜਾ ਰਹੀ ਹਰ ਮਦਦ-ਸੀਐੱਮ
ਮੁੱਖ ਮੰਤਰੀ ਨੇ ਹੜ੍ਹ ਨਾਲ ਪ੍ਰਭਾਵਿਤ ਹੋਏ ਜਲੰਧਰ ਦੇ ਲੋਹੀਆਂ ਹਲਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇ ਨਾਲ ਡੀਸੀ, ਐੱਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਸੀਐੱਮ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਹੈ।
ਸੀਐੱਮ ਨੇ ਆਪਣੇ ਦੌਰੇ ਦੀ ਵੀਡੀਓ ਵੀ ਕੀਤੀ ਸਾਂਝੀ
ਮੁੱਖ ਮੰਤਰੀ ਨੇ ਜਲੰਧਰ ਦੇ ਲੋਹੀਆਂ ਹਲਕੇ ਦੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾਨ ਕਰਨ ਦੀ ਵੀਡੀਓ ਵੀ ਸਾਂਝੀ ਕੀਤੀ। ਉਨਾਂ ਨੇ ਇਹ ਵੀਡੀਓ ਆਪਣੇ ਟਵਿੱਟਰ ਅਕਾਉਂਟ (Twitter account) ਤੇ ਸਾਂਝੀ ਕੀਤੀ। ਇਸ ਦੌਰੇ ਦੌਰਾਨ ਉਨਾਂ ਦੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ, ਐਮਪੀ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਨ। ਮੁੱਖ ਮੰਤਰੀ ਨੇ ਇਸ ਦੌਰਾਨ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਪਰੇਸ਼ਾਨੀ ਦੇ ਸਮੇਂ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਸੀਐੱਮ ਨੇ ਲੋਕਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ।ਲੋਕਾਂ ਦੀ ਸਰਕਾਰ ਲੋਕਾਂ ਦੇ ਨਾਲ…
ਜਲੰਧਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਪਹੁੰਚੇ ਹਾਂ… ਲੋਹੀਆਂ ਤੋਂ Live https://t.co/joRBuO0604 — Bhagwant Mann (@BhagwantMann) July 14, 2023