ਕਰੋੜਾਂ ਰੁਪਏ ਦੀ ਲਾਗਤ ਨਾਲ ਜਲੰਧਰ, ਕਪੂਰਥਲਾ ਸਮੇਤ 22 ਰੇਲਵੇ ਸਟੇਸ਼ਨਾਂ ਦਾ ਹੋਵੇਗਾ ਨਵੀਨੀਕਰਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸਦੇ ਤਹਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ, ਫਿਲੌਰ ਜੰਕਸ਼ਨ ਅਤੇ ਕਪੂਰਥਲਾ ਰੇਲਵੇ ਸਟੇਸ਼ਨ ਦਾ ਵੀ ਨਵੀਨੀਕਰਨ ਹੋਵੇਗਾ।

ਜਲੰਧਰ। ਪੀਐਮ ਮੋਦੀ ਨੇ ਦੇਸ਼ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ”ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ” ਦੀ ਸ਼ੁਰੂਆਤ ਕੀਤੀ ਹੈ। ਇਸਦ ਯੋਜਨਾ ਦੇ ਤਹਿਤ ਪੰਜਾਬ ਦੇ 22 ਰੇਲਵੇ ਸ਼ਟੇਸ਼ਨਾਂ ਦੇ ਨਵੀਨੀਕਰਨ ਦਾ ਉਦਾਘਟਨ ਕੀਤਾ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੀਐਮ ਨਰੇਂਦਰ ਮੋਦੀ (PM Narendra) Modi) ਨੇ ਕਿਹਾ ਕਿ ਇਹ ਰੇਲਵੇ ਦੇ ਇਤਿਹਾਸ ਵਿੱਚ ਇੱਕ ਨਵੀਂ ਸ਼ੁਰੂਆਤ ਹੈ। ਇਸ ਮੌਕੇ ਜਲੰਧਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਹਾਜ਼ਰ ਸੀ ਅਤੇ ਵਿਸ਼ੇਸ਼ ਤੌਰ ‘ਤੇ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਅਤੇ ‘ਆਪ’ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਿਰਕਤ ਕੀਤੀ।
ਸੰਸਦ ਮੈਂਬਰ ਰਿੰਕੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਹਿਲੇ ਪੜਾਅ ਵਿੱਚ ਜਲੰਧਰ ਕੈਂਟ (Jalandhar Cantt) ਅਤੇ ਫਿਲੌਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ ਹੈ ਅਤੇ ਜਲਦੀ ਹੀ ਜਲੰਧਰ ਸ਼ਹਿਰ ਵਿੱਚ ਦੂਜੇ ਪੜਾਅ ਦੇ ਸਟੇਸ਼ਨ ਦਾ ਜਲਦੀ ਹੀ ਨਵੀਨੀਕਰਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 125 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਰੇਲਵੇ ਸਟੇਸ਼ਾਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਹਾਲਾਂਕਿ ਜਲੰਧਰ ਕੈਂਟ ਸਟੇਸ਼ਨ ਦਾ ਕੰਮ ਪੰਜ ਮਹੀਨੇ ਪਹਿਲਾਂ ਤੋਂ ਹੀ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਫਰੰਟ ਐਲੀਵੇਸ਼ਨ ਦੀ ਇਮਾਰਤ ਦਾ ਢਾਂਚਾ ਵੀ ਕਾਫੀ ਹੱਦ ਤੱਕ ਤਿਆਰ ਹੋ ਚੁੱਕਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕਪੂਰਥਲਾ (Kapurthala) ਰੇਲਵੇ ਸਟੇਸ਼ਨ ਦੇ ਮੁੜ ਵਿਕਾਸ ਦਾ ਨੀਂਹ ਪੱਥਰ ਰੱਖਿਆ ਹੈ। ਇਸ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਤੇ ਕਰੀਬ 26.5 ਕਰੋੜ ਰੁਪਏ ਖਰਚ ਕੀਤੇ ਜਾਣਗੇ। ਰੇਲਵੇ ਵਿਭਾਗ ਵੱਲੋਂ ਸਟੇਸ਼ਨ ਤੇ ਕਰਵਾਏ ਇਸ ਸਮਾਗਮ ਵਿੱਚ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਜਿਨ੍ਹਾਂ ਨੇ ਕਪੂਰਥਲਾ ਸਟੇਸ਼ਨ ਦੇ ਮੁੜ ਵਿਕਾਸ ਲਈ ਪੀ.ਐਮ ਮੋਦੀ ਦਾ ਧੰਨਵਾਦ ਕੀਤਾ ਹੈ।

ਐਂਟਰੀ ਗੇਟ ਬਣਾਇਆ ਜਾਵੇਗਾ
ਇਸ ਤਹਿਤ 98.89 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜਲੰਧਰ ਕੈਂਟ ਸਟੇਸ਼ਨ ਦੇ ਵਿਕਾਸ ਨਾਲ ਯਾਤਰੀਆਂ ਨੂੰ ਭਾਰੀ ਰਾਹਤ ਮਿਲੇਗੀ ਕਿਉਂਕਿ ਇਹ ਸਟੇਸ਼ਨ ਹਾਈਵੇਅ ਨਾਲ ਜੁੜਿਆ ਹੋਇਆ ਹੈ ਅਤੇ ਆਉਣ-ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਦੂਜੇ ਪਾਸੇ ਸਟੇਸ਼ਨ ਦੇ ਪਿਛਲੇ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਲਈ ਸਟੇਸ਼ਨ ਦਾ ਦੂਜਾ ਐਂਟਰੀ ਗੇਟ ਵੀ ਬਣਾਇਆ ਜਾਵੇਗਾ। ਇਹ ਐਂਟਰੀ ਗੇਟ ਬ੍ਰਿਜ ਵਰਕਸ਼ਾਪ ਵੱਲ ਬਣਾਇਆ ਜਾ ਰਿਹਾ ਹੈ।ਕਪੂਰਥਲਾ ‘ਚ ਖਰਚ ਹੋਣਗੇ 26.5 ਕਰੋੜ ਰੁਪਏ
