AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਤੇਰਾ ਤੇਰਾ ਹੱਟੀ’ ਦੇ ਸੇਵਾਦਾਰ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਦੀ ਕਰਨਗੇ ਮਦਦ, ਬਰਸਾਤ ਕਾਰਨ ਹੋਈ ਭਾਰੀ ਤਬਾਹੀ

'ਤੇਰਾ ਤੇਰਾ ਹੱਟੀ' ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਉਹ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣਗੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

'ਤੇਰਾ ਤੇਰਾ ਹੱਟੀ' ਦੇ ਸੇਵਾਦਾਰ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਦੀ ਕਰਨਗੇ ਮਦਦ, ਬਰਸਾਤ ਕਾਰਨ ਹੋਈ ਭਾਰੀ ਤਬਾਹੀ
davinder-kumar-jalandhar
| Published: 22 Jul 2023 15:02 PM IST
Share
ਜਲੰਧਰ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੌਰਾਨ ਪੂਰੇ ਉੱਤਰ ਭਾਰਤ (North India) ‘ਚ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਜ਼ਾਰਾਂ ਸੰਸਥਾਵਾਂ ਅਤੇ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਇਸ ਸੇਵਾ ਦੇ ਕੰਮ ਵਿੱਚ ਜਲੰਧਰ ਦੀ ਸਮਾਜਿਕ ਸੰਸਥਾ ‘ਤੇਰਾ ਤੇਰਾ ਹੱਟੀ’ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ। ਤੇ ਹੁਣ ਤੇਰਾ ਤੇਰਾ ਹੱਟੀ ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਕਿਉਂ ਨਾ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇ। ਇਸ ਸਬੰਧ ਵਿੱਚ ਤੇਰਾ ਤੇਰਾ ਹੱਟੀ ਦੇ ਮੈਂਬਰ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਪਰਮਜੀਤ ਸਿੰਘ ਰੰਗਪੁਰੀ, ਅਮਰਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਊਨਾ ਵਿੱਚ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਹਤ ਸਮੱਗਰੀ ਵੰਡਣ ਬਾਰੇ ਗੱਲਬਾਤ ਕੀਤੀ। ਇਸ ਤੋਂ ਬਾਅਦ ਉਪ ਮੁੱਖ ਮੰਤਰੀ (Deputy Chief Minister) ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫਿਰ ਵੀ, ਜੇਕਰ ਤੁਸੀਂ ਸੇਵਾ ਕਰਨੀ ਚਾਹੁੰਦੇ ਹੋ, ਤਾਂ ਤੁਸੀਂ ਰਾਹਤ ਸਮੱਗਰੀ ਮੰਡੀ ਅਤੇ ਕੁੱਲੂ-ਮਨਾਲੀ ਤੱਕ ਪਹੁੰਚਾ ਸਕਦੇ ਹੋ, ਜਿੱਥੇ ਜ਼ਿਆਦਾ ਪ੍ਰਭਾਵਿਤ ਲੋਕ ਹਨ। ਇਸ ਮੀਟਿੰਗ ਤੋਂ ਬਾਅਦ ਤੇਰਾ ਤੇਰਾ ਹੱਟੀ ਦੇ ਸੇਵਾਦਾਰ ਗੁਰਦੀਪ ਸਿੰਘ ਕਾਰਵਾਂ ਅਤੇ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਅਸੀਂ ਫੈਸਲਾ ਲਿਆ ਹੈ ਕਿ ਕਿ ਉਨ੍ਹਾਂ ਦੀ ਸੰਸਥਾ ਮੰਡੀ ਅਤੇ ਕੁੱਲੂ-ਮਨਾਲੀ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਏਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...