‘ਤੇਰਾ ਤੇਰਾ ਹੱਟੀ’ ਦੇ ਸੇਵਾਦਾਰ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਦੀ ਕਰਨਗੇ ਮਦਦ, ਬਰਸਾਤ ਕਾਰਨ ਹੋਈ ਭਾਰੀ ਤਬਾਹੀ

Published: 

22 Jul 2023 15:02 PM

'ਤੇਰਾ ਤੇਰਾ ਹੱਟੀ' ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਉਹ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣਗੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

ਤੇਰਾ ਤੇਰਾ ਹੱਟੀ ਦੇ ਸੇਵਾਦਾਰ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪੀੜਤਾਂ ਦੀ ਕਰਨਗੇ ਮਦਦ, ਬਰਸਾਤ ਕਾਰਨ ਹੋਈ ਭਾਰੀ ਤਬਾਹੀ
Follow Us On

ਜਲੰਧਰ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੌਰਾਨ ਪੂਰੇ ਉੱਤਰ ਭਾਰਤ (North India) ‘ਚ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਸਮੇਤ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਹਜ਼ਾਰਾਂ ਸੰਸਥਾਵਾਂ ਅਤੇ ਪੰਜਾਬ ਸਰਕਾਰ ਕੰਮ ਕਰ ਰਹੀ ਹੈ। ਇਸ ਸੇਵਾ ਦੇ ਕੰਮ ਵਿੱਚ ਜਲੰਧਰ ਦੀ ਸਮਾਜਿਕ ਸੰਸਥਾ ‘ਤੇਰਾ ਤੇਰਾ ਹੱਟੀ’ ਵੀ ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ।

ਤੇ ਹੁਣ ਤੇਰਾ ਤੇਰਾ ਹੱਟੀ ਦੇ ਪ੍ਰਬੰਧਕਾਂ ਨੇ ਫੈਸਲਾ ਕੀਤਾ ਕਿ ਕਿਉਂ ਨਾ ਸਾਡੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾਵੇ। ਇਸ ਸਬੰਧ ਵਿੱਚ ਤੇਰਾ ਤੇਰਾ ਹੱਟੀ ਦੇ ਮੈਂਬਰ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਪਰਮਜੀਤ ਸਿੰਘ ਰੰਗਪੁਰੀ, ਅਮਰਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਊਨਾ ਵਿੱਚ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਮੁਲਾਕਾਤ ਕੀਤੀ ਅਤੇ ਰਾਹਤ ਸਮੱਗਰੀ ਵੰਡਣ ਬਾਰੇ ਗੱਲਬਾਤ ਕੀਤੀ।

ਇਸ ਤੋਂ ਬਾਅਦ ਉਪ ਮੁੱਖ ਮੰਤਰੀ (Deputy Chief Minister) ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫਿਰ ਵੀ, ਜੇਕਰ ਤੁਸੀਂ ਸੇਵਾ ਕਰਨੀ ਚਾਹੁੰਦੇ ਹੋ, ਤਾਂ ਤੁਸੀਂ ਰਾਹਤ ਸਮੱਗਰੀ ਮੰਡੀ ਅਤੇ ਕੁੱਲੂ-ਮਨਾਲੀ ਤੱਕ ਪਹੁੰਚਾ ਸਕਦੇ ਹੋ, ਜਿੱਥੇ ਜ਼ਿਆਦਾ ਪ੍ਰਭਾਵਿਤ ਲੋਕ ਹਨ।

ਇਸ ਮੀਟਿੰਗ ਤੋਂ ਬਾਅਦ ਤੇਰਾ ਤੇਰਾ ਹੱਟੀ ਦੇ ਸੇਵਾਦਾਰ ਗੁਰਦੀਪ ਸਿੰਘ ਕਾਰਵਾਂ ਅਤੇ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਅਸੀਂ ਫੈਸਲਾ ਲਿਆ ਹੈ ਕਿ ਕਿ ਉਨ੍ਹਾਂ ਦੀ ਸੰਸਥਾ ਮੰਡੀ ਅਤੇ ਕੁੱਲੂ-ਮਨਾਲੀ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਏਗੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version