ਮਹਿਲਾ ਖਿਡਾਰੀਆਂ ਨੂੰ ਵੀ ਇਨਸਾਫ ਲਈ ਹੁਣ ਲਾਉਣੇ ਪੈ ਰਹੇ ਧਰਨੇ-ਕੈਬਨਿਟ ਮੰਤਰੀ
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਤੇ ਹੁਣ ਜਲੰਧਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ।

ਮਹਿਲਾ ਖਿਡਾਰੀਆਂ ਨੂੰ ਵੀ ਇਨਸਾਫ ਲਈ ਹੁਣ ਲਾਉਣੇ ਪੈ ਰਹੇ ਧਰਨੇ-ਕੈਬਨਿਟ ਮੰਤਰੀ।
ਜਲੰਧਰ। ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ (Meet Hair)ਨੇ ਜਲੰਧਰ ਪਹੁੰਚਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਂ ਨੇ ਕੇਂਦਰ ਸਰਕਾਰ ਨੂੰ ਘੇਰਿਆ। ਜਿਸ ‘ਚ ਪਿਛਲੇ ਕੁਝ ਦਿਨਾਂ ਤੋਂ ਪਹਿਲਵਾਨ ‘ਤੇ ਹੋ ਰਹੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਹੁਣ ਦੇਸ਼ ਦੇ ਖਿਡਾਰੀਆਂ ਨੂੰ ਇਨਸਾਫ਼ ਲਈ ਧਰਨੇ ‘ਤੇ ਬੈਠਣਾ ਪੈ ਰਿਹਾ ਹੈ। ਤੇ ਹਾਲੇ ਤੱਕ ਉਨ੍ਹਾਂ ਦਾ ਧਰਨਾ ਜਾਰੀ ਹੈ।
ਇਸ ਮਾਮਲੇ ਨੂੰ ਲੈ ਕੇ ਸਾਰੇ ਭਾਰਤੀ ਸ਼ਰਮਸਾਰ ਹਨ ਕਿ ਦੇਸ਼ ਦੀਆਂ ਮਹਿਲਾ ਖਿਡਾਰਨਾਂ ਨੂੰ ਆਪਣੇ ਇਨਸਾਫ ਲਈ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਬੇਸ਼ਕ ਬ੍ਰਿਜ ਭੂਸ਼ਣ ਦੇ ਖਿਲਾਫ ਐੱਫਆਈਆਰ ਤਾਂ ਹੋ ਗਈ ਪਰ ਹਾਲੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।