ਮਹਿਲਾ ਖਿਡਾਰੀਆਂ ਨੂੰ ਵੀ ਇਨਸਾਫ ਲਈ ਹੁਣ ਲਾਉਣੇ ਪੈ ਰਹੇ ਧਰਨੇ-ਕੈਬਨਿਟ ਮੰਤਰੀ

Published: 

30 Apr 2023 02:38 AM

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਤੇ ਹੁਣ ਜਲੰਧਰ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ।

ਮਹਿਲਾ ਖਿਡਾਰੀਆਂ ਨੂੰ ਵੀ ਇਨਸਾਫ ਲਈ ਹੁਣ ਲਾਉਣੇ ਪੈ ਰਹੇ ਧਰਨੇ-ਕੈਬਨਿਟ ਮੰਤਰੀ

ਮਹਿਲਾ ਖਿਡਾਰੀਆਂ ਨੂੰ ਵੀ ਇਨਸਾਫ ਲਈ ਹੁਣ ਲਾਉਣੇ ਪੈ ਰਹੇ ਧਰਨੇ-ਕੈਬਨਿਟ ਮੰਤਰੀ।

Follow Us On

ਜਲੰਧਰ। ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ (Meet Hair)ਨੇ ਜਲੰਧਰ ਪਹੁੰਚਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਂ ਨੇ ਕੇਂਦਰ ਸਰਕਾਰ ਨੂੰ ਘੇਰਿਆ। ਜਿਸ ‘ਚ ਪਿਛਲੇ ਕੁਝ ਦਿਨਾਂ ਤੋਂ ਪਹਿਲਵਾਨ ‘ਤੇ ਹੋ ਰਹੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਹੁਣ ਦੇਸ਼ ਦੇ ਖਿਡਾਰੀਆਂ ਨੂੰ ਇਨਸਾਫ਼ ਲਈ ਧਰਨੇ ‘ਤੇ ਬੈਠਣਾ ਪੈ ਰਿਹਾ ਹੈ। ਤੇ ਹਾਲੇ ਤੱਕ ਉਨ੍ਹਾਂ ਦਾ ਧਰਨਾ ਜਾਰੀ ਹੈ।

ਇਸ ਮਾਮਲੇ ਨੂੰ ਲੈ ਕੇ ਸਾਰੇ ਭਾਰਤੀ ਸ਼ਰਮਸਾਰ ਹਨ ਕਿ ਦੇਸ਼ ਦੀਆਂ ਮਹਿਲਾ ਖਿਡਾਰਨਾਂ ਨੂੰ ਆਪਣੇ ਇਨਸਾਫ ਲਈ ਸੜਕਾਂ ‘ਤੇ ਉਤਰਨਾ ਪੈ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਬੇਸ਼ਕ ਬ੍ਰਿਜ ਭੂਸ਼ਣ ਦੇ ਖਿਲਾਫ ਐੱਫਆਈਆਰ ਤਾਂ ਹੋ ਗਈ ਪਰ ਹਾਲੇ ਤੱਕ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

‘ਸੜਕਾਂ ਤੇ ਹਨ ਖਿਡਾਰੀ’

ਮੀਤ ਹੇਅਰ ਨੇ ਕਿਹਾ ਕਿ ਦੇਸ਼ ਵਿੱਚ ਧੀਆਂ ਲਈ ਇੱਕ ਨਾਅਰਾ ਸੀ ਕਿ ਬੇਟੀ ਪੜ੍ਹਾਓ, ਬੇਟੀ ਬਚਾਓ ਅਤੇ ਹੁਣ ਇਸ ਵਿੱਚ ਇੱਕ ਹੋਰ ਵਾਧਾ ਹੋ ਗਿਆ ਹੈ ਕਿ ਬੇਟੀ ਨੂੰ ਖੇਡਾਂ ਵਿੱਚ ਲਿਆਓ। ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਭਾਰਤ ਦੀਆਂ ਦੋ ਖਿਡਾਰਨਾਂ ਸੜਕਾਂ ‘ਤੇ ਹਨ। ਇਹ ਧਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਰ ਤੋਂ ਮਹਿਜ਼ 4 ਕਿਲੋਮੀਟਰ ਦੂਰ ਹੈ।

ਫਿਰ ਵੀ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਇਸ ਲਈ ਕਾਰਵਾਈ ਨਹੀਂ ਕਰ ਰਹੀ ਕਿਉਂਕਿ ਇਸ ਫੈਡਰੇਸ਼ਨ ਦਾ ਮੁਖੀ ਵੀ ਭਾਰਤੀ ਜਨਤਾ ਪਾਰਟੀ ਦਾ ਸੰਸਦ ਮੈਂਬਰ ਹੈ। ਸ਼ਾਇਦ ਇਸ ਲਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਖਹਿਰਾ ਨੇ ਲਗਾਏ ਸਨ ਕਟਾਰੂਚੱਕ ਤੇ ਗੰਭੀਰ ਇਲਜ਼ਾਮ

ਜਲੰਧਰ ‘ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਕਰੀਬੀਆਂ ਨੂੰ ਨੌਕਰੀ ‘ਤੇ ਰੱਖਿਆ ਹੋਇਆ ਹੈ, ਇੰਨਾ ਹੀ ਨਹੀਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਵੀ ਨੌਕਰੀ ‘ਤੇ ਰੱਖਿਆ ਹੋਇਆ ਹੈ, ਕਦੇ ਵੀ ਕਿਸੇ ਸਿਆਸੀ ਪਾਰਟੀ ਨਾਲ ਅਜਿਹਾ ਨਹੀਂ ਹੁੰਦਾ, ਦੇਖੋ ਕਿਵੇਂ ਇਹ ਲੋਕ ਹਨ। ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮੀਟਿੰਗ ਵਿੱਚ ਕਿਹਾ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਨੌਕਰੀ ਨਾ ਦੇਣ ਪਰ ਉਨ੍ਹਾਂ ਦੇ ਮੰਤਰੀ ਉਨ੍ਹਾਂ ਦੀ ਗੱਲ ਵੀ ਨਹੀਂ ਸੁਣਦੇ, ਇਸੇ ਲਈ ਉਹ ਅਜਿਹਾ ਕਰ ਰਹੇ ਹਨ।

‘ਮੇਰੇ ‘ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ’

ਦੋਸ਼ਾਂ ਬਾਰੇ ਜਦੋਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਅਸਤੀਫਾ ਦੇਣ ਲਈ ਤਿਆਰ ਰਹਿਣ। ਉਨ੍ਹਾਂ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਉਹ ਜਾਂਚ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਵੀ ਦਰਜ ਕਰਵਾਉਣਗੇ। ਇਹ ਲੋਕ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਸਨ, ਇਸ ਲਈ ਉਹ ਜੇਲ੍ਹ ਵੀ ਜਾ ਚੁੱਕੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ