Jalandhar ‘ਚ ਹੋ ਰਿਹਾ ਪ੍ਰੋਨੋਗ੍ਰਾਫੀ ਦਾ ਕੰਮ, ਕੇਂਦਰੀ ਗ੍ਰਹਿ ਮੰਤਰਾਲੇ ਦੀ ਜਾਂਚ ‘ਚ ਹੋਇਆ ਵੱਡਾ ਖੁਲਾਸਾ
ਜਲੰਧਰ 'ਚ ਬਾਲ ਅਸ਼ਲੀਲਤਾ ਦੀ ਚੱਲ ਰਹੀ ਗੰਦੀ ਖੇਡ 'ਤੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਦੀ ਰਿਪੋਰਟ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ ਨੇ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਦਾ ਕਹਿਣਾ ਹੈ ਕਿ ਮਾਮਲੇ ਦੇ ਕਿਸੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਜਲੰਧਰ ਨਿਊਜ। ਪੰਜਾਬ ਦੇ ਜਲੰਧਰ ਵਿੱਚ ਇੱਕ ਸਨਸਨੀਖੇਜ਼ ਖੁਲਾਸਾ ਹੋਇਆ ਹੈ, ਇੱਥੇ ਜਲੰਧਰ (Jalandhar) ਵਿੱਚ ਪ੍ਰੋਨੋਗ੍ਰਾਫੀ ਦਾ ਕੰਮ ਕੀਤਾ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਸ ਦੀ ਜਾਂਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਸੌਂਪ ਦਿੱਤੀ ਗਈ ਹੈ। ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਥਾਣਾ-5 ਦੇ ਇੰਚਾਰਜ ਨੂੰ ਸੌਂਪੀ ਸੀ।ਜਾਂਚ ਤੋਂ ਬਾਅਦ ਦੋ ਦਿਨ ਪਹਿਲਾਂ ਥਾਣਾ ਭਾਰਗਵ ਕੈਂਪ ਵਿਖੇ ਐਫ.ਆਈ.ਆਰ.ਦਰਜ ਕੀਤੀ ਗਈ।
ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ (Cyber Crime Cell) ਨੇ ਸ਼ਹਿਰ ਦੇ ਕੇਪੀ ਨਗਰ ਤੋਂ ਚਾਈਲਡ ਪੋਰਨੋਗ੍ਰਾਫੀ ਦਾ ਮਾਮਲਾ ਫੜਿਆ ਹੈ। ਗ੍ਰਹਿ ਮੰਤਰਾਲੇ ਦੀ ਸ਼ਿਕਾਇਤ ‘ਤੇ ਥਾਣਾ ਭਾਰਗਵ ਕੈਂਪ ‘ਚ ਪੋਕਸੋ ਐਕਟ ਦੀ ਧਾਰਾ 15 ਅਤੇ ਆਈਟੀ ਐਕਟ ਦੀ ਧਾਰਾ 67 (ਏ) ਅਤੇ 67 (ਬੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਮਾਮਲੇ ਦੀ ਜਾਂਚ ਥਾਣਾ-5 ਦੇ ਇੰਚਾਰਜ ਨੂੰ ਸੌਂਪ ਦਿੱਤੀ ਹੈ।