ਜਲੰਧਰ ਜ਼ਿਮਨੀ ਚੋਣ ਲਈ ਕਮਜੀਤ ਕੌਰ ਤੋਂ ਹੋਰ ਕੋਈ ਮਜ਼ਬੂਤ ਚਿਹਰਾ ਨਹੀਂ ਹੋ ਸਕਦਾ-ਸਿੱਧੂ।
ਜਲੰਧਰ। ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ
ਜਲੰਧਰ (Jalandhar) ਵਿੱਚ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਦੌਰਾਨ ਜ਼ਿਮਨੀ ਚੋਣ ਸਬੰਧੀ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਚੌਧਰੀ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਪਹਿਲੀ ਵਾਰ ਚੌਧਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਨ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ ਕਿ ਚੌਧਰੀ ਪਰਿਵਾਰ ਫੌਜੀ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਹ ਹਮੇਸ਼ਾ ਪਾਰਟੀ ਲਈ ਖੜ੍ਹੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਅਫਸੋਸ ਹੈ ਕਿ ਉਹ ਉਸ ਸਮੇਂ ਨਹੀਂ ਸਕੇ ਜਦੋਂ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ ਹੋਇਆ ਸੀ। ਸਿੱਧੂ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣਾ ਲਈ ਚੌਧਰੀ ਕਰਮਜੀਤ ਕੌਰ ਤੋਂ ਵੱਧ ਉਮੀਦਵਾਰ ਹੋਰ ਕੋਈ ਨਹੀਂ ਹੋ ਸਕਦਾ। ਸਾਰੀ ਦੁਨੀਆਂ ਇਸ ਗੱਲ ਨੂੰ ਸਵੀਕਾਰ ਕਰਦੀ ਹੈ।
‘ਪੰਜਾਬ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ’
ਸਿੱਧੂ ਨੇ ਇਸ ਦੌਰਾਨ ਆਪ ਸਰਕਾਰ ਦੇ ਜੰਮਕੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਬਾਂਸ ਦੀ ਸੋਟੀ ਵਾਂਗ ਖਾਲੀ ਸਨ।
ਪੰਜਾਬ (Punjab) ਵਿੱਚ ਮਾਫੀਆ ਰਾਜ ਦੁੱਗਣੇ ਤੋਂ ਵੀ ਵੱਧ ਹੋ ਗਿਆ ਹੈ ਅਤੇ ਇਸ ਦੀ ਮਾਸਟਰਮਾਈਂਡ ਆਪਹੈ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਤੋਂ ਦਾ ਕੋਈ ਵੀ ਡਰ ਨਹੀਂ ਹੈ ਜੇ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾਈ ਹੈ ਉਹ ਤਾਂ ਵੀ ਨਹੀਂ ਡਰਦੇ। ਸਿੱਧੀ ਨੇ ਇਸ ਦੌਰਾਨ ਰਾਹੁਲ ਗਾਂਧੀ ਦੀ ਮੁੜ ਤਰੀਫ ਕੀਤੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ