‘ਆਪ’ ਸਰਕਾਰ ਆਉਣ ‘ਤੇ ਪੰਜਾਬ ਸਰਕਾਰ ਦੇ ਰੈਵੇਨਿਊ ‘ਚ ਹੋਇਆ ਵਾਧਾ-Finance Minister
Finance Minister Harpal Singh Cheema ਜਲੰਧਰ ਪੁਹੰਚੇ ਸਨ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਜਿਹੜੇ ਕੰਮ ਕੀਤੇ ਉਨ੍ਹਾਂ ਕੰਮਾਂ ਦੀ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਜਿਸਦਾ ਨਤੀਜਾ ਇਹ ਹੈ ਕਿ ਪੰਜਾਬ ਸਰਕਾਰ ਦੇ ਰੈਵੇਨਿਊ ਵਿੱਚ ਵਾਧਾ ਹੋਇਆ ਹੈ।

‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਸਰਕਾਰ ਦੇ ਰੈਵੇਨਿਊ ‘ਚ ਹੋਇਆ ਵਾਧਾ-ਵਿੱਤ ਮੰਤਰੀ।
ਜਲਧਰ ਨਿਊਜ। ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵੀ ਪੂਰਾ ਜੋਰ ਲਗਾਇਆ ਹੋਇਆ ਹੈ। ਤੇ ਇਸਤੇ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਜਲੰਧਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਵੀ ਗਿਣਵਾਈਆਂ। ਵਿੱਤ ਮੰਤਰੀ ਨੇ ਕਿਹਾ ਕਿ ਆਪ ਉਮੀਦਵਾਰ ਸੁਸ਼ੀਲ ਰਿੰਕੂ ਵੱਡੇ ਮਾਰਜ਼ਨ ਨਾਲ ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਹਾਸਿਲ ਕਰਨਗੇ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਹੀ ਹੈ, ਜਿਸ ਕਾਰਨ ਪ੍ਰਦੇਸ਼ ਦੇ ਲੋਕ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ।
ਉਨ੍ਹਾਂ ਨੇ ਕਿਹਾ ਕਿ ਇਹ ਇਮਾਨਦਾਰੀ ਨਾਲ ਕੀਤੇ ਕੰਮ ਦਾ ਹੀ ਨਤੀਜਾ ਹੈ ਕਿ ਆਪ ਸਰਕਾਰ ਆਉਣ ਤੋਂ ਬਾਅਦ ਪੰਜਾਬ ਸਰਕਾਰ (Punjab Govt) ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੀਐਸਟੀ ਕੁਲੈਕਸ਼ਨ ਵਿੱਚ ਵੀ 17 ਫੀਸਦੀ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ ਦੇ ਅੰਦਰ 28 ਹਜ਼ਾਰ ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।