Jalandhar: ਟ੍ਰਾਂਸਪੋਰਟ ਮੰਤਰੀ ਨੇ ਬੱਸਾਂ ਦੀ ਕੀਤੀ ਚੈਕਿੰਗ, ਬਿਨ੍ਹਾਂ ਕਾਗਜਾਂ ਤੋਂ ਕਈ ਬੱਸਾਂ ਕੀਤੀਆਂ ਜ਼ਬਤ
ਬੱਸਾਂ ਦੀ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਦੱਸ ਸਕਦੇ ਹਨ, ਇਹ ਵੀ ਦੱਸਣ ਕਿ ਬੱਸਾਂ ਦੇ ਡਰਾਈਵਰਾਂ ਦਾ ਵਿਵਹਾਰ ਕਿਹੋ ਜਿਹਾ ਹੈ, ਤੁਰੰਤ ਕਾਰਵਾਈ ਕੀਤੀ ਜਾਵੇਗੀ।
ਜਲੰਧਰ। ਜਲੰਧਰ ਵਿੱਚ ਬੱਸ ਅਪਰੇਟਰਾਂ ਵੱਲੋਂ ਮਨਮਾਨੀਆਂ ਕਰਨ ਦੀਆਂ ਸ਼ਿਕਾਇਤਾਂ ਮਿਲਣ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਸੋਮਵਾਰ ਸਵੇਰੇ ਜਲੰਧਰ ਪੁੱਜੇ ਅਤੇ ਬੱਸਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਕਈ ਬੱਸਾਂ ਦੇ ਕਾਗਜ਼ਾਤ ਵੀ ਚੈਕ ਕੀਤੇ ਗਏ ਅਤੇ ਸਵਾਰੀਆਂ ਨਾਲ ਗੱਲਬਾਤ ਕਰਕੇ ਬੱਸ ਚਾਲਕਾਂ ਦੀ ਫੀਡਬੈਕ ਵੀ ਲਈ ਗਈ।
ਨਿਰੀਖਣ ਤੋਂ ਬਾਅਦ ਪਿਛਲੀਆਂ ਸਰਕਾਰਾਂ ‘ਤੇ ਸਵਾਲ ਉਠਾਉਂਦੇ ਹੋਏ ਟਰਾਂਸਪੋਰਟ ਮੰਤਰੀ (Transport Minister) ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਟਰਾਂਸਪੋਰਟ ਮਾਫੀਆ ਬਣਾਇਆ ਗਿਆ। ਪਿਛਲੀਆਂ ਸਰਕਾਰਾਂ ਵਿੱਚ ਹੀ ਲੋਕਾਂ ਨੂੰ ਪਰਮਿਟ ਦਿੱਤੇ ਗਏ, ਜਿਸ ਦਾ ਖਮਿਆਜ਼ਾ ਸਰਕਾਰ ਅਤੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਕੋਈ ਸਮੱਸਿਆ ਹੈ ਤਾਂ ਮੈਨੂੰ ਦੱਸੋ-ਭੁੱਲਰ
ਜਲੰਧਰ (Jalandhar) ਵਿਖੇ ਬੱਸਾਂ ਦੀ ਚੈਕਿੰਗ ਦੌਰਾਨ ਮੰਤਰੀ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਦੱਸ ਸਕਦੇ ਹਨ, ਇਹ ਵੀ ਦੱਸਣ ਕਿ ਬੱਸਾਂ ਦੇ ਡਰਾਈਵਰਾਂ ਦਾ ਵਿਵਹਾਰ ਕਿਹੋ ਜਿਹਾ ਹੈ, ਤੁਰੰਤ ਕਾਰਵਾਈ ਕੀਤੀ ਜਾਵੇਗੀ।
ਕਈ ਬੱਸਾਂ ਕੀਤੀਆਂ ਜ਼ਬਤ
ਇਸ ਤਰ੍ਹਾਂ ਬਿਨਾਂ ਕਾਗਜ਼ਾਤ ਤੋਂ ਫੜੀਆਂ ਗਈਆਂ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ। ਬੱਸਾਂ ਦੀ ਚੈਕਿੰਗ ਕਰਨ ਤੋਂ ਬਾਅਦ ਮੰਤਰੀ ਭੁੱਲਰ ਆਰ.ਟੀ.ਓ ਦਫ਼ਤਰ ਪੁੱਜੇ ਜਿੱਥੇ ਵੱਖ-ਵੱਖ ਸਮੱਸਿਆਵਾਂ ਦੀਆਂ ਸ਼ਿਕਾਇਤਾਂ ਮਿਲੀਆਂ। ਮੰਤਰੀ ਨੇ ਕਈ ਫਾਈਲਾਂ ਦੀ ਜਾਂਚ ਕਰਨ ਤੋਂ ਬਾਅਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ