Employee Protest: ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾ ਵੇਰਕਾ ਪਲਾਂਟ ਦੇ ਮੁਲਾਜਮਾਂ ਦਾ ਪ੍ਰਦਰਸ਼ਨ
Verka Milk Plant ਦੇ ਮੁਲਾਜਮ ਲੰਬੇ ਵੇਲ੍ਹੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜਤਾਉਂਦੇ ਆ ਰਹੇ ਹਨ। ਪਰ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਤੇ ਗੌਰ ਨਹੀਂ ਕੀਤਾ ਗਿਆ ਹੈ। ਇਸ ਵਾਰ ਸਾਰੇ ਮੁਲਾਜਮ ਸਿੱਧੇ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਤੇ ਅੜੇ ਹੋਏ ਹਨ।

ਜਲੰਧਰ ਨਿਊਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵੇਰਕਾ ਮਿਲਕ ਪਲਾਂਟ (Verka Milk Plant) ਵਿੱਚ ਬਣੇ ਨਵੇਂ ਪਲਾਂਟ ਦਾ ਉਦਘਾਟਨ ਕਰਨ ਆ ਰਹੇ ਹਨ। ਪਰ ਉਨ੍ਹਾਂ ਦੀ ਫੇਰੀ ਤੋਂ ਪਹਿਲਾਂ ਵੇਰਕਾ ਮਿਲਕ ਪਲਾਂਟ ਯੂਨੀਅਨ ਦੇ ਵਰਕਰਾਂ ਵਿੱਚ ਰੋਸ ਹੈ। ਪਲਾਂਟ ਦੇ ਮੁਲਾਜਮਾਂ ਨੇ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਕਈ ਮੰਤਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਪਰ ਫਿਰ ਵੀ ਹਾਲੇ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ। ਹੁਣ ਇਸ ਸਬੰਧ ਵਿੱਚ ਉਹ ਅੱਜ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਕਰਨਗੇ।
ਪਲਾਂਟ ਦੇ ਸੂਬਾ ਆਗੁ ਪਵਨ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਇਸ ਲਈ ਉਹ ਅੱਜ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਨੂੰ ਮਿਲਣਗੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਮੁੱਖ ਮੰਤਰੀ ਉਨ੍ਹਾਂ ਨੂੰ ਨਾ ਮਿਲੇ ਤਾਂ 1 ਅਪ੍ਰੈਲ ਤੋਂ ਪੰਜਾਬ ਭਰ ਵਿੱਚ ਜਿੱਥੇ ਵੀ ਮੁੱਖ ਮੰਤਰੀ ਜਾਣਗੇ, ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ