ਵਿਜੀਲੈਂਸ ਬਿਊਰੋ ਨੇ ਨਕੋਦਰ ਦੇ ਰਜਿਸਟਰੀ ਕਲਰਕ ਨੂੰ 6 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ੍ਹਿਆ
ਪੰਜਾਬ ਸਰਕਾਰ ਰਿਸ਼ਵਤ ਲੈਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸਦੇ ਤਹਿਤ ਵਿਜੀਲੈਂਸ ਬਿਊਰੋ ਨੇ ਜਲੰਧਰ ਦੀ ਨਕੋਦਰ ਤਹਿਸੀਲ ਦੇ ਰਜਿਸਟਰੀ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਨਕੋਦਰ ਦੇ ਹੀ ਪ੍ਰਦੀਪ ਸਿੰਘ ਹੈਪੀ ਤੋਂ ਇਨਕਮ ਸਰਟੀਫਿਕੇਟ ਬਣਾਉਣ ਨੂੰ ਲੈ ਕੇ 10 ਹਜ਼ਾਰ ਮੰਗੇ ਸਨ।
ਜਲੰਧਰ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਵਾਲਿਆਂ ਖਿਲਾਫ ਲਗਾਤਾਰ ਸ਼ਿਕੰਜਾ ਕੱਸ਼ਿਆ ਹੋਇਆ ਹੈ। ਇਸਦੇ ਤਹਿਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਨਕਦੌਰ ਤਹਿਸੀਲ ਦੇ ਰਜਿਸਟਰੀ ਕਲਰਕ ‘ਤੇ ਕਾਰਵਾਈ ਕੀਤੀ ਹੈ। ਇੱਥੇ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਬਿਊਰੋ ਨੇ ਪ੍ਰਸ਼ਾਂਤ ਜੋਸ਼ੀ ਨਾਂਅ ਦੇ ਇੱਕ ਰਜਿਸਟਰੀ ਕਲਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਵਿਜੀਲੈਂਸ ਦੇ ਡੀਐੱਸਪੀ ਇੰਦਰਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ।
ਡੀਐੱਸਪੀ ਨੇ ਦੱਸਿਆ ਕਿ ਪ੍ਰਸ਼ਾਂਤ ਜੋਸੀ ਦੀ ਨਕੋਦਰ ਦੇ ਪ੍ਰਦੀਪ ਸਿੰਘ ਨਾਂਅ ਦੇ ਵਿਅਕਤੀ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਪ੍ਰਦੀਪ ਨੇ ਦੱਸਿਆ ਕਿ ਰਜਿਸਟਰੀ ਕਲਰਕ ਉਸਦਾ ਆਮਦਨ ਸਰਟੀਫਿਕੇਟ ਨਹੀਂ ਭਣਾ ਰਿਹਾ। ਸ਼ਿਕਾਇਤ ਕਰਤਾ ਨੇ ਕਿਹਾ ਕਿ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਹ 10 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਕੀਤੀ। \


