AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Protest: ਭਗਵੰਤ ਮਾਨ ਦੇ ਰੋਡ ਸ਼ੋਅ ਦਾ ਕਰਾਂਗੇ ਵਿਰੋਧ, ਜੇ ਸਾਨੂੰ ਮਰਨਾ ਪਿਆ ਤਾਂ ਵੀ ਪਿੱਛੇ ਨਹੀਂ ਹਟਾਂਗੇ-ਅਧਿਆਪਕ ਯੂਨੀਅਨ

Teachers Union Punjab ਨੇ ਮਾਨ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ,, ਜਿਸਦੇ ਤਹਿਤ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇ ਕਿਹਾ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਬਿਆਨ ਹੀ ਨਹੀਂ ਮਿਲਦੇ ਹਨ। ਉਹਨਾਂ ਨੂੰ ਕਹਿ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਕੰਮ ਕਰ ਦਿੱਤਾ ਗਿਆ ਹੈ। ਪਰ ਹਾਲੇ ਤੱਕ ਸਰਕਾਰ ਨੇ ਉਨ੍ਹਾਂ ਦੀ ਕੋਈ ਮੰਗ ਨਹੀਂ ਮੰਨੀ ਤੇ ਉਹ ਸਿਰਫ 6 ਹਜਾਰ ਵਿੱਚ ਹੀ ਕੰਮ ਕਰ ਰਹੇ ਨੇ। ਯੂਨੀਅਨ ਨੇ ਸਰਕਾਰ 'ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ।

Protest: ਭਗਵੰਤ ਮਾਨ ਦੇ ਰੋਡ ਸ਼ੋਅ ਦਾ ਕਰਾਂਗੇ ਵਿਰੋਧ, ਜੇ ਸਾਨੂੰ ਮਰਨਾ ਪਿਆ ਤਾਂ ਵੀ ਪਿੱਛੇ ਨਹੀਂ ਹਟਾਂਗੇ-ਅਧਿਆਪਕ ਯੂਨੀਅਨ
ਭਗਵੰਤ ਮਾਨ ਦੇ ਰੋਡ ਸ਼ੋਅ ਦਾ ਕਰਾਂਗੇ ਵਿਰੋਧ, ਜੇ ਸਾਨੂੰ ਮਰਨਾ ਪਿਆ ਤਾਂ ਵੀ ਪਿੱਛੇ ਨਹੀਂ ਹਟਾਂਗੇ-ਅਧਿਆਪਕ ਯੂਨੀਅਨ।
davinder-kumar-jalandhar
| Published: 16 Apr 2023 17:20 PM IST
Share
ਜਲੰਧਰ। ਪੰਜਾਬ ਸਰਕਾਰ ਤੇ ਕੈਬਿਨੇਟ ਮੰਤਰੀਆਂ ਦੇ ਖਿਲਾਫ ਅਧਿਆਪਕ ਯੂਨੀਅਨ ਪੰਜਾਬ ਦੇ ਟੀਚਰਾਂ ਵੱਲੋਂ ਜਲੰਧਰ (Jalandhar) ਦੇ ਆਮ ਆਦਮੀ ਪਾਰਟੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ। ਟੀਚਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਭਗਵੰਤ ਮਾਨ ਦਾ ਰੋਡ ਸ਼ੋਅ ਹੈ ਤੇ ਜੇ ਸਾਨੂੰ ਉਥੇ ਮਰਨਾ ਪਿਆ ਤੇ ਅਸੀਂ ਪਿੱਛੇ ਨਹੀਂ ਹਟਾਂਗੇ। ਅਧਿਆਪਕ ਯੂਨੀਅਨ ਪੰਜਾਬ ਦੇ ਟੀਚਰਾਂ ਵੱਲੋਂ 6 ਹਾਜਰ ਤੇ ਕੰਮ ਕਰਨ ਅਤੇ ਪੱਕੇ ਨਾ ਕੀਤੇ ਜਾਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਤੁਹਾਨੂੰ ਦੱਸੀਏ ਜਲੰਧਰ ਤੋਂ ਜ਼ਿਮਨੀ ਚੋਣ ਹੋਣ ਵਾਲੀ ਹੈ ਤੇ ਉਸ ਨੂੰ ਲੈ ਕੇ ਮਾਡਲ ਟਾਊਨ ਵਿਖੇ ਆਮ ਆਦਮੀ ਪਾਰਟੀ ਨੇ ਦਫ਼ਤਰ ਖੋਲ੍ਹਿਆ ਸੀ ਤੇ ਅੱਜ ਉੱਥੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਮੰਤਰੀਆਂ ‘ਤੇ ਲਗਾਇਆ ਝੂਠ ਬੋਲਣ ਦਾ ਇਲਜ਼ਾਮ

ਅਧਿਆਪਕ ਯੂਨੀਅਨ ਪੰਜਾਬ ਦੀ ਆਗੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Punjab Govt) ਦੇ ਮੰਤਰੀਆਂ ਦੇ ਬਿਆਨ ਆਪ ਹੀ ਨਹੀਂ ਮਿਲਦੇ ਹਨ ਤੇ ਉਹਨਾਂ ਨੂੰ ਕਹਿ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਕੰਮ ਕਰ ਦਿੱਤਾ ਗਿਆ ਹੈ। ਤੁਹਾਡੀ ਤਨਖਾਹ ਵਧਾ ਦਿੱਤੀ ਗਈ ਹੈ ਜਦ ਕਿ ਉਥੇ ਮੌਜੂਦ ਸਾਰੇ 6 ਹਾਜਰ ਰੁਪਏ ਲੈ ਕੇ ਕੰਮ ਕਰਨ ਵਾਲੇ ਅਧਿਆਪਕ ਹਨ। ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਆਗੂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਵੀ ਇਸ ਤਰ੍ਹਾਂ ਕੀਤਾ ਗਿਆ ਸੀ ਤੇ ਅਸੀਂ ਸੰਘਰਸ਼ ਕਰਕੇ ਸਰਕਾਰ ਨੂੰ ਹਿਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੋਮਵਾਰ ਜਲੰਧਰ ਦੇ ਵਿਚ ਭਗਵੰਤ ਮਾਨ ਦੇ ਰੋਡ ਸ਼ੋਅ ਤੇ ਤਿੱਖਾ ਸੰਘਰਸ਼ ਕਰਨਗੇ।

‘ਪੰਜਾਬ ਸਰਕਾਰ ਨੇ ਸਾਡੀ ਕੋਈ ਮੰਗ ਨਹੀਂ ਮੰਨੀ’

ਅਧਿਆਪਕ ਯੂਨੀਅਨ ਪੰਜਾਬ ਦੀ ਆਗੂ ਨੇ ਕਿਹਾ ਕਿ ਇੱਥੇ ਜਿੰਨੇ ਵੀ ਪੜ੍ਹੇ-ਲਿਖੇ ਬੱਚੇ ਆਏ ਹਨ ਉਹ ਵਿੱਤ ਮੰਤਰੀ (Finance Minister) ਕੋਲ ਛੱਡ ਕੇ ਜਾਵਾਂਗੇ। ਜਦੋਂ ਤੱਕ ਸਾਨੂੰ ਛੇ ਹਜ਼ਾਰ ਦੀ ਤਨਖਾਹ ਤੋਂ ਵੱਧ ਤਨਖਾਹ ਨਹੀਂ ਮਿਲਦੀ ਇਸ ਨਰਕ ਭਰੀ ਜਿੰਦਗੀ ਤੋਂ ਛੁਟਕਾਰਾ ਨਹੀਂ ਮਿਲਦਾ। ਉਹਨਾਂ ਕਿਹਾ ਕਿ ਕਿਸੇ ਨੂੰ ਠਾਰਾਂ ਸਾਲ ਕਿਸੇ ਨੂੰ ਦੱਸ ਸਾਲ ਤੇ ਕਿਸੇ ਨੂੰ 9 ਸਾਲ ਕੰਮ ਕਰਦੇ ਹੋ ਗਏ ਹਨ ਲੇਕਿਨ ਸਰਕਾਰ ਉਨ੍ਹਾਂ ਦੀ ਕੋਈ ਵੀ ਸਾਰ ਨਹੀਂ ਲੈ ਰਹੀ । ਉਨ੍ਹਾਂ ਸਰਕਾਰ ਤੇ ਦੋਸ਼ ਲਾਇਆ ਕਿ ਕਰੋੜਾਂ ਰੁਪਏ ਦੇ ਬੋਰਡ ਬਣਾ ਕੇ ਲਗਾ ਦਿੱਤੇ ਗਏ ਕਿ ਕੱਚੇ ਅਧਿਆਪਕ ਪੱਕੇ ਕਰ ਦਿੱਤੇ ਗਏ ਹਨ ਪਰ ਇਹ ਸਿਰਫ਼ ਝੂਠ ਬੋਲ ਰਹੇ ਹਨ ਹੋਰ ਕੁੱਝ ਵੀ ਨਹੀਂ। ਉਹਨਾਂ ਕਿਹਾ ਕਿ ਇਹ ਕਵੀ ਅਧਿਆਪਕ ਪੱਕਾ ਕੀਤਾ ਹੈ ਤੇ ਉਸ ਬਾਰੇ ਸਰਕਾਰ ਸਾਨੂੰ ਦਸੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...